ਕਲਾਨੌਰ ਦੇ ਸਰਹੱਦੀ ਪਿੰਡ 'ਚ ਕਿਸਾਨ ’ਤੇ ਚੱਲੀਆਂ ਗੋਲੀਆਂ
Sunday, Oct 25, 2026 - 11:20 AM (IST)
ਕਲਾਨੌਰ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ)– ਬਲਾਕ ਕਲਾਨੌਰ ਅਧੀਨ ਆਉਂਦੇ ਸਰਹੱਦੀ ਪਿੰਡ ਸਹੂਰ ਵਿਖੇ ਦੇਰ ਰਾਤ ਇੱਕ ਕਿਸਾਨ ’ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੌਰਾਨ ਕਿਸਾਨ ਕੈਪਟਨ ਸਿੰਘ ਵਾਲ-ਵਾਲ ਬਚ ਗਿਆ। ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਨੇ ਲਈ ਕਰਵਟ, ਹਨ੍ਹੇਰੀ-ਤੂਫਾਨ ਨਾਲ ਪੈ ਸਕਦਾ ਮੀਂਹ, ਜਾਣੋ ਆਉਣ ਵਾਲੇ ਦਿਨਾਂ ਦੀ ਅਪਡੇਟ
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਕੈਪਟਨ ਸਿੰਘ ਵਾਸੀ ਸਹੂਰ ਨੇ ਦੱਸਿਆ ਕਿ ਉਹ ਬੇਲਰ ਰਾਹੀਂ ਝੋਨੇ ਦੀ ਪਰਾਲੀ ਦੀਆਂ ਗੱਠਾਂ ਬਣਾਉਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਰਾਤ ਕਰੀਬ ਸਵਾ 9 ਵਜੇ ਆਪਣੇ ਪਿੰਡ ਵਾਪਸ ਪਰਤ ਰਿਹਾ ਸੀ ਤਾਂ ਪਿੰਡ ਦੇ ਹੀ ਇੱਕ ਨੌਜਵਾਨ ਨੇ ਹਨ੍ਹੇਰੇ ਵਿੱਚ ਉਸ ’ਤੇ ਗੋਲੀ ਚਲਾ ਦਿੱਤੀ। ਆਪਣੀ ਜਾਨ ਬਚਾਉਣ ਲਈ ਉਹ ਤੁਰੰਤ ਹੇਠਾਂ ਬੈਠ ਗਿਆ, ਜਿਸ ਕਾਰਨ ਗੋਲੀ ਲੱਗਣ ਤੋਂ ਬਚ ਗਿਆ। ਇਸ ਦੌਰਾਨ ਉਸ ਦੇ ਸਿਰ ’ਤੇ ਬੰਨ੍ਹਿਆ ਪਰਨਾ ਵੀ ਲੱਥ ਗਿਆ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕਤਲ
ਕੈਪਟਨ ਸਿੰਘ ਅਨੁਸਾਰ, ਗੋਲੀ ਚਲਾਉਣ ਤੋਂ ਬਾਅਦ ਮੁਲਜ਼ਮ ਨੇ ਭੱਜਦਿਆਂ ਹੋਇਆਂ ਦੋ ਹੋਰ ਫਾਇਰ ਵੀ ਕੀਤੇ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਕਲਾਨੌਰ ਦੇ ਐੱਸਐੱਚਓ ਅਮਨਦੀਪ ਸਿੰਘ ਅਤੇ ਪੁਲਸ ਚੌਕੀ ਦੋਸਤਪੁਰ ਦੇ ਇੰਚਾਰਜ ਸੰਨੀ ਬੈਂਸ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਪੁਲਸ ਨੇ ਪੀੜਤ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸੋਮਵਾਰ ਤੇ ਮੰਗਲਵਾਰ ਨੂੰ ਇਨ੍ਹਾਂ ਦੁਕਾਨਾਂ ਨੂੰ ਬੰਦ ਰੱਖਣ ਦੇ ਹੁਕਮ
ਹਥਿਆਰ ਦੀ ਜਾਂਚ ਜਾਰੀ
ਇਸ ਮਾਮਲੇ ਸਬੰਧੀ ਪੁਲਿਸ ਚੌਕੀ ਦੋਸਤਪੁਰ ਦੇ ਇੰਚਾਰਜ ਸੰਨੀ ਬੈਂਸ ਨੇ ਦੱਸਿਆ ਕਿ ਪੁਲਿਸ ਵੱਲੋਂ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪੀੜਤ ਦੇ ਬਿਆਨਾਂ ਅਨੁਸਾਰ ਕੁੱਲ ਤਿੰਨ ਫਾਇਰ ਕੀਤੇ ਗਏ ਹਨ। ਹਾਲਾਂਕਿ, ਗੋਲੀ ਕਿਸ ਹਥਿਆਰ ਨਾਲ ਚਲਾਈ ਗਈ, ਇਸ ਬਾਰੇ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
