ਖੇਤਾਂ ’ਚ ਕੰਮ ਕਰ ਰਹੇ ਕਿਸਾਨ ਦੀ ਅਸਮਾਨੀ ਬਿਜਲੀ ਡਿੱਗਣ ਕਾਰਨ ਮੌਤ
Thursday, Jun 24, 2021 - 07:15 PM (IST)

ਡੇਰਾ ਬਾਬਾ ਨਾਨਕ (ਵਤਨ) : ਅੱਜ ਕਸਬੇ ਦੇ ਮੁਹੱਲਾ ਕੋਟ ਦੇ ਇੱਕ ਕਿਸਾਨ ਦੀ ਖੇਤਾਂ ਵਿਚ ਕੰਮ ਕਰਦੇ ਦੌਰਾਨ ਅਸਮਾਨੀ ਬਿਜਲੀ ਡਿੱਗਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਅਤੇ ਉਸ ਦੇ ਨਾਲ ਕੰਮ ਕਰ ਰਹੇ ਇੱਕ ਪ੍ਰਵਾਸੀ ਮਜ਼ਦੂਰ ਜ਼ਖਮੀਂ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਸਬੇ ਦੇ ਮੁਹੱਲਾ ਕੋਟ ਦਾ ਕਿਸਾਨ ਰਤਨ ਸਿੰਘ (50) ਆਪਣੇ ਖੇਤਾਂ ਵਿਚ ਕੰਮ ਕਰ ਰਿਹਾ ਸੀ ਕਿ ਅਚਾਨਕ ਅਸਮਾਨੀ ਬਿਜਲੀ ਉਸ ਉਪਰ ਡਿੱਗ ਪਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰ ਮਹੇਸ਼ ਜ਼ਖਮੀਂ ਹੋ ਗਿਆ।
ਇਹ ਵੀ ਪੜ੍ਹੋ : ਫੌਜ ’ਚ ਕੰਮ ਕਰਨ ’ਤੇ ਮਾਣ, 2 ਸਿੱਖ ਪਲਟਨ ਨਾਲ ਮਿਲ ਕੇ ਹਮੇਸ਼ਾ ਖੁਸ਼ੀ ਹੁੰਦੀ ਹੈ : ਕੈਪਟਨ
ਜਾਣਕਾਰੀ ਅਨੁਸਾਰ ਸਵੇਰ ਦੇ 11 ਕੁ ਵਜੇ ਬਰਸਾਤ ਹੋਣ ਦੌਰਾਨ ਹੀ ਅਸਮਾਨੀ ਬਿਜਲੀ ਚਮਕਣ ਲੱਗ ਪਈ ਅਤੇ ਅਸਮਾਨੀ ਬਿਜਲੀ ਨੇ ਖੇਤਾਂ ਵਿਚ ਕੰਮ ਕਰ ਰਹੇ ਕਿਸਾਨ ਅਤੇ ਪ੍ਰਵਾਸੀ ਮਜ਼ਦੂਰ ਨੂੰ ਆਪਣੀ ਚਪੇਟ ਵਿਚ ਲੈ ਲਿਆ। ਅਸਮਾਨੀ ਬਿਜਲੀ ਡਿੱਗਣ ਨਾਲ ਮਾਰੇ ਗਏ ਰਤਨ ਸਿੰਘ ਦੀ ਖਬਰ ਮਿਲਦਿਆਂ ਹੀ ਕਸਬੇ ਵਿਚ ਸੋਗ ਦੀ ਲਹਿਰ ਦੌੜ ਗਈ।
ਇਹ ਵੀ ਪੜ੍ਹੋ : ਕਰਤਾਰਪੁਰ ਕਾਰੀਡੋਰ ਕਾਰਪੋਰੇਸ਼ਨ ਵਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦੀ ਕੀਤੀ ਅਰਦਾਸ
ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ