ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ ''ਚ ਸੁਧਾਰ, ਖ਼ਤਰੇ ਤੋਂ ਬਾਹਰ​

Tuesday, Jul 07, 2026 - 05:35 PM (IST)

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਸਿਹਤ ''ਚ ਸੁਧਾਰ, ਖ਼ਤਰੇ ਤੋਂ ਬਾਹਰ​

ਮਾਨਸਾ (ਸੰਦੀਪ ਮਿੱਤਲ) : ​ਸੰਯੁਕਤ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ, 'ਖੁੰਡੇ ਵਾਲੇ ਬਾਬੇ' ਵਜੋਂ ਮਸ਼ਹੂਰ ਰੁਲਦੂ ਸਿੰਘ ਮਾਨਸਾ ਦੀ ਸਿਹਤ ਵਿਚ ਹੁਣ ਕਾਫੀ ਸੁਧਾਰ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ।​ ਜ਼ਿਕਰਯੋਗ ਹੈ ਕਿ ਬੀਤੀ 5 ਜੁਲਾਈ ਨੂੰ ਨਮੂਨੀਆ ਵਿਗੜਨ ਅਤੇ ਛਾਤੀ ਦੀ ਇਨਫੈਕਸ਼ਨ ਕਾਰਨ ਉਨ੍ਹਾਂ ਨੂੰ ਗੰਭੀਰ ਹਾਲਤ ਵਿਚ ਡੀ.ਐੱਮ.ਸੀ. ਲੁਧਿਆਣਾ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਪ੍ਰਸ਼ਾਸਨ ਅਨੁਸਾਰ ਉਨ੍ਹਾਂ ਨੂੰ ਅਜੇ ਲਗਭਗ ਇਕ ਹਫ਼ਤਾ ਹੋਰ ਹਸਪਤਾਲ ਵਿਚ ਇਲਾਜ ਅਧੀਨ ਰਹਿਣਾ ਪਵੇਗਾ ਅਤੇ ਡਾਕਟਰਾਂ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਜਨਤਕ ਜੀਵਨ ਤੋਂ ਤਕਰੀਬਨ 10 ਦਿਨਾਂ ਲਈ ਦੂਰੀ ਬਣਾ ਕੇ ਆਰਾਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਹ ਹਸਪਤਾਲ ਵਿਚ ਪੂਰੀ ਚੜ੍ਹਦੀ ਕਲਾ ਵਿਚ ਹਨ ਅਤੇ ਜਲਦੀ ਹੀ ਆਪਣੇ ਲੋਕਾਂ ਵਿਚ ਮੁੜ ਸਰਗਰਮ ਹੋ ਜਾਣਗੇ।

​ਅੱਜ ਉਨ੍ਹਾਂ ਦੀ ਸਿਹਤ ਦਾ ਹਾਲ-ਚਾਲ ਜਾਣਨ ਲਈ ਕਿਸਾਨ ਮੋਰਚੇ ਦੇ ਸੀਨੀਅਰ ਆਗੂ ਬਲਵੀਰ ਸਿੰਘ ਰਾਜੇਵਾਲ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਸ਼ੇਸ਼ ਤੌਰ ’ਤੇ ਡੀ.ਐੱਮ.ਸੀ. ਲੁਧਿਆਣਾ ਪਹੁੰਚੇ। ਉਨ੍ਹਾਂ ਰੁਲਦੂ ਸਿੰਘ ਮਾਨਸਾ ਦੇ ਜਲਦੀ ਸਿਹਤਯਾਬ ਹੋਣ ਲਈ ਅਰਦਾਸ ਕੀਤੀ। ਇਸ ਤੋਂ ਇਲਾਵਾ ਮਾਨਸਾ ਤੋਂ 21 ਮੈਂਬਰੀ ਕਮੇਟੀ ਦੇ ਆਗੂ ਗੁਰਲਾਭ ਸਿੰਘ ਮਾਹਲ ਅਤੇ ਡਾ. ਧੰਨਾ ਮੱਲ ਗੋਇਲ ਨੇ ਵੀ ਵਿਸ਼ੇਸ਼ ਤੌਰ ’ਤੇ ਹਸਪਤਾਲ ਪਹੁੰਚ ਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ।​


author

Gurminder Singh

Content Editor

Related News