ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕਿਸਾਨ ਆਗੂ ਡੱਲੇਵਾਲ
Thursday, Apr 10, 2025 - 10:12 PM (IST)

ਅੰਮ੍ਰਿਤਸਰ (ਸਰਬਜੀਤ) : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸਾਥੀਆਂ ਸਮੇਤ ਗੁਰੂ ਘਰ ਵਿਖੇ ਦਰਸ਼ਨ ਕੀਤੇ । ਇਸ ਦੌਰਾਨ ਜਿੱਥੇ ਉਹਨਾਂ ਨੇ ਕੁਝ ਸਮਾਂ ਇਲਾਹੀ ਬਾਣੀ ਦਾ ਕੀਰਤਨ ਸੁਣਿਆ ਉੱਥੇ ਹੀ ਪੰਜਾਬ ਦੇ ਭਲੇ ਲਈ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਿਛਲੇ ਲੰਮੇ ਸਮੇਂ ਤੋਂ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਵਾਉਣ ਦੀ ਮੰਗ ਨੂੰ ਲੈ ਕੇ ਲੰਬੇ ਸਮੇਂ ਤੋਂ ਧਰਮ ਸਿੰਘ ਮਾਰਕੀਟ ਦੇ ਬਾਹਰ ਹੈਰੀਟੇਜ ਸਟਰੀਟ ਤੇ ਸਾਥੀਆਂ ਨਾਲ ਧਰਨਾ ਲਗਾ ’ ਬੈਠੇ ਬਲਦੇਵ ਸਿੰਘ ਵਡਾਲਾ ਨਾਲ ਵੀ ਜਗਜੀਤ ਸਿੰਘ ਡੱਲੇਵਾਲ ਨੇ ਮੁਲਾਕਾਤ ਕੀਤੀ। ਡੱਲੇਵਾਲ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨਾ ਸਾਡੇ ਧਰਮ ਦੀ ਕਿਸਮਤ ਵਿੱਚ ਹੈ ਅਤੇ ਉਹ ਭਾਈ ਵਡਾਲਾ ਨਾਲ ਵਾਅਦਾ ਕਰਦੇ ਹਨ ਕਿ ਉਹ ਉਨ੍ਹਾਂ ਦੇ ਵਿਰੋਧ ਵਿੱਚ ਉਨ੍ਹਾਂ ਦਾ ਸਮਰਥਨ ਕਰਨਗੇ ਅਤੇ ਪਾਵਨ ਸਵਰੂਪਾਂ ਦੇ ਇਨਸਾਫ਼ ਸਬੰਧੀ ਵਿਰੋਧ ਦੇ ਅਗਲੇ ਕਦਮ ਲਈ ਇਕੱਠੇ ਫੈਸਲਾ ਲੈਣਗੇ। ਉਨ੍ਹਾਂ ਸਿੱਖ ਸੰਗਤ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦਾ ਸਮਰਥਨ ਕਰਨ। ਡੱਲੇਵਾਲ ਨੇ ਕਿਹਾ ਕਿ ਵੱਖ-ਵੱਖ ਰਾਜਾਂ ਤੋਂ ਮਹਾਂਪੰਚਾਇਤ ਲਈ ਸੱਦਾ ਆ ਰਿਹਾ ਹੈ। ਬੇਸ਼ੱਕ ਸਰਕਾਰ ਨੇ ਸਾਡੇ ਨਾਲ ਨਾਤਾ ਤੋੜ ਲਿਆ ਅਤੇ ਸਾਡਾ ਵਿਰੋਧ ਖਤਮ ਕਰ ਦਿੱਤਾ ਪਰ ਸਾਡਾ ਸੰਘਰਸ਼ ਅਜੇ ਵੀ ਜਾਰੀ ਹੈ। ਇਸ ਮੌਕੇ ਹਾਜ਼ਰ ਔਰਤਾਂ ਵਲੋਂ ਡੱਲੇਵਾਲ ਨੂੰ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਨਾਰੀਅਲ ਪਾਣੀ ਵੀ ਪਿਲਾਇਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8