ਬੰਧਕ ਬਣਾਈ ਪੁਲਸ ਪਾਰਟੀ ਨੂੰ ਛਡਾਉਣ ਗਏ ਕਿਸਾਨ ਆਗੂ ਦੀ ਗੋਲ਼ੀ ਲੱਗਣ ਨਾਲ ਮੌਤ
Thursday, Jul 11, 2024 - 11:23 AM (IST)

ਮੋਗਾ (ਆਜ਼ਾਦ)- ਧਰਮਕੋਟ ਦੇ ਪਿੰਡ ਅੰਮੀਵਾਲਾ ਵਿਖੇ ਹੋਏ ਵਿਵਾਦ ਦੌਰਾਨ ਗੋਲ਼ੀ ਲੱਗਣ ਨਾਲ ਜ਼ਖ਼ਮੀ ਹੋਏ ਕਿਸਾਨ ਆਗੂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਥਾਣਾ ਧਰਮਕੋਟ ਅਧੀਨ ਪੈਂਦੇ ਪਿੰਡ ਅੰਮੀਵਾਲਾ ਵਿਖੇ 28 ਜੂਨ ਨੂੰ ਗੋਲ਼ੀ ਚੱਲਣ ਦੀ ਘਟਨਾ ਦੀ ਜਾਂਚ ਕਰਨ ਗਈ ਧਰਮਕੋਟ ਦੀ ਪੁਲਸ ਪਾਰਟੀ ਨੂੰ ਲੋਕਾਂ ਵੱਲੋਂ ਬੰਧਕ ਬਣਾ ਕੇ ਇੱਟਾਂ ਰੋੜੇ ਮਾਰਨ ਅਤੇ ਗੋਲ਼ੀ ਚਲਾਉਣ ਦੇ ਮਾਮਲੇ ਦਾ ਦੋਹਾਂ ਧਿਰਾਂ ਵਿਚਕਾਰ ਨਿਬੇੜਾ ਕਰਨ ਪਹੁੰਚੇ ਕਿਸਾਨ ਨੇਤਾ ਮਲਕੀਤ ਸਿੰਘ ਜੋ ਗੋਲ਼ੀ ਲੱਗਣ ਨਾਲ ਜ਼ਖਮੀ ਹੋ ਗਏ ਸੀ, ਜਿਨ੍ਹਾਂ ਨੂੰ ਡੀ. ਐੱਮ. ਸੀ. ਲੁਧਿਆਣਾ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੇ ਬੀਤੀ 8 ਜੁਲਾਈ ਨੂੰ ਦਮ ਤੋੜ ਦਿੱਤਾ।
ਇਹ ਖ਼ਬਰ ਵੀ ਪੜ੍ਹੋ - ਕੈਨੇਡਾ ਰਹਿੰਦੇ ਪੁੱਤ ਨਾਲ ਗੱਲ ਕਰਕੇ ਹਟਿਆ ਸੀ ਪਰਿਵਾਰ, ਕੁਝ ਦੇਰ ਮਗਰੋਂ ਆਏ ਫ਼ੋਨ ਨੇ ਪਵਾ ਦਿੱਤੇ ਕੀਰਨੇ
ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਥਾਣਾ ਧਰਮਕੋਟ ਦੇ ਮੁਖੀ ਨਵਦੀਪ ਸਿੰਘ ਭੱਟੀ ਨੇ ਦੱਸਿਆ ਕਿ ਇਸ ਸਬੰਧ ਵਿਚ ਹਰਪ੍ਰੀਤ ਸਿੰਘ ਹੈਪੀ, ਧਰਮਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਕਰਨੈਲ ਸਿੰਘ, ਪਰਮਜੀਤ ਕੌਰ, ਗੁਰਪ੍ਰੀਤ ਸਿੰਘ ਗੋਪੀ ਅਤੇ 15-20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਪੁਲਸ ਨੇ ਕਥਿਤ ਮੁਲਜ਼ਮਾਂ ਵਿਚੋਂ 6 ਨੂੰ ਕਾਬੂ ਕਰ ਕੇ ਉਨ੍ਹਾਂ ਵੱਲੋਂ ਸਹਾਇਕ ਥਾਣੇਦਾਰ ਗੁਰਦੀਪ ਸਿੰਘ ਦਾ ਖੋਹਿਆ ਰਿਵਾਲਵਰ ਵੀ ਬਰਾਮਦ ਕਰ ਲਿਆ ਹੈ।
ਇਹ ਖ਼ਬਰ ਵੀ ਪੜ੍ਹੋ - ਪਾਣੀ ਤੇ ਮਿੱਟੀ ਪਿੱਛੇ ਹੋਈ ਲੜਾਈ ਨੇ ਧਾਰਿਆ ਖ਼ੂਨੀ ਰੂਪ! ਵਿਅਕਤੀ ਦਾ 6 ਗੋਲ਼ੀਆਂ ਮਾਰ ਕੇ ਕਤਲ
ਉਨ੍ਹਾਂ ਦੱਸਿਆ ਕਿ ਬੀਤੇ ਦਿਨੀਂ ਮਲਕੀਤ ਸਿੰਘ ਦੀ ਲਾਸ਼ ਦਾ ਸਿਵਲ ਹਸਪਤਾਲ ਮੋਗਾ ਵਿਚੋਂ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ। ਉਨ੍ਹਾਂ ਕਿਹਾ ਕਿ ਉਕਤ ਦਰਜ ਮਾਮਲੇ ਵਿਚ ਜੁਰਮ ਦਾ ਵਾਧਾ ਕਰ ਕੇ ਬਾਕੀ ਰਹਿੰਦੇ ਕਥਿਤ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8