ਪੰਜਾਬ ''ਚ ਵਾਪਰੇ ਦਰਦਨਾਕ ਸੜਕ ਹਾਦਸੇ ''ਚ ਕਿਸਾਨ ਆਗੂ ਦੀ ਮੌਤ
Friday, Jun 20, 2025 - 04:37 PM (IST)

ਜਲੰਧਰ (ਮਹੇਸ਼)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬੁਲਾਰੇ ਅਤੇ ਦੋਆਬਾ ਇੰਚਾਰਜ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਅੱਜ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਉਹ ਆਪਣੇ ਬੁਲਟ ਮੋਟਰਸਾਈਕਲ 'ਤੇ ਖੂਹ ਤੋਂ ਘਰ ਵੱਲ ਜਾ ਰਹੇ ਸਨ। ਇਸੇ ਦੌਰਾਨ ਅਚਾਨਕ ਦੂਜੇ ਬੁਲਟ ਮੋਟਰਸਾਈਕਲ ਨਾਲ ਉਨ੍ਹਾਂ ਦੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਗਏ।
ਇਹ ਵੀ ਪੜ੍ਹੋ: ਪੰਜਾਬ 'ਚ 25 ਤੋਂ 29 ਜੂਨ ਤੱਕ ਇਹ ਦੁਕਾਨਾਂ ਰਹਿਣਗੀਆਂ ਬੰਦ
ਜਿਸ ਤੋਂ ਬਾਅਦ ਗੰਭੀਰ ਹਾਲਤ ਵਿੱਚ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਨੂੰ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਸਬੰਧ ਵਿੱਚ ਥਾਣਾ ਸਦਰ ਦੀ ਜੰਡਿਆਲਾ ਪੁਲਸ ਚੌਂਕੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮ੍ਰਿਤਕ ਜਥੇਦਾਰ ਕਸ਼ਮੀਰ ਸਿੰਘ ਜੰਡਿਆਲਾ ਦੀ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਡਾਕਟਰ ਦਾ ਸ਼ਰਮਨਾਕ ਕਾਰਾ! ਨਸ਼ੇ 'ਚ ਟੱਲੀ ਹੋ ਕੇ ਔਰਤ ਦੇ ਜੜ੍ਹਿਆ ਥੱਪੜ, ਵੀਡੀਓ ਵਾਇਰਲ ਹੋਣ ਮਗਰੋਂ...
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e