ਮਰਨ ਵਰਤ ਤੇ ਬੈਠੇ ਕਿਸਾਨ ਆਗੂ ਡੱਲੇਵਾਲ ਦੀ ਵਿਗੜੀ ਸਿਹਤ, ਦਵਾਈਆਂ ਲੈਣ ਤੋਂ ਕੀਤਾ ਇਨਕਾਰ
Monday, Nov 21, 2022 - 03:03 PM (IST)
ਫਰੀਦਕੋਟ (ਰਾਜਨ) : ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ਦੇ ਚੱਲਦਿਆਂ ਕਿਸਾਨਾਂ ਦਾ ਧਰਨਾ ਪਿਛਲੇ 6 ਦਿਨਾਂ ਤੋਂ ਲਗਾਤਾਰ ਜਾਰੀ ਹੈ। ਬੀਤੇ 2 ਦਿਨ ਤੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਇਨ੍ਹਾਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਅੱਜ ਤੀਜੇ ਦਿਨ ਵੀ ਉਨ੍ਹਾਂ ਦਾ ਧਰਨਾ ਜਾਰੀ ਹੈ। ਜਾਣਕਾਰੀ ਮੁਤਾਬਕ ਡੱਲੇਵਾਲ ਦੀ ਸਿਹਤ ਖਰਾਬ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦਾ ਸ਼ੂਗਰ ਲੈਵਲ ਘਟ ਗਿਆ। ਜਿਸ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਆਗੂ ਡੱਲੇਵਾਲ ਨੂੰ ਹਸਪਤਾਲ ਦਾਖ਼ਲ ਹੋਣ ਦੀ ਸਲਾਹ ਦਿੱਤੀ ਹੈ ਪਰ ਡੱਲੇਵਾਲ ਵੱਲੋਂ ਹਸਪਤਾਲ ਜਾਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਮਰਨ 'ਤੇ ਬੈਠੇ ਡੱਲੇਵਾਲ ਨੇ ਦਵਾਈਆਂ ਲੈਣ ਤੋਂ ਵੀ ਇਨਕਾਰ ਕਰ ਦਿੱਤਾ ਗਿਆ ਹੈ। ਡਾਕਟਰਾਂ ਮੁਤਾਬਕ ਡੱਲੇਵਾਲ ਨੂੰ ਅਟੈਕ ਆਉਣ ਦਾ ਵੀ ਖ਼ਤਰਾ ਹੈ ਪਰ ਉਹ ਆਪਣੀਆਂ ਮੰਗਾਂ ਨੂੰ ਲੈ ਕੇ ਮਰਨ ਵਰਤ 'ਤੇ ਡਟੇ ਹੋਏ ਹਨ।
ਇਹ ਵੀ ਪੜ੍ਹੋ- ਜ਼ੋਰ-ਸ਼ੋਰ ਨਾਲ ਚੱਲ ਰਹੇ ਵਿਆਹ ’ਚ ਅਚਾਨਕ ਪਿਆ ਭੜਥੂ, ਲਾੜੇ ਪਿੱਛੇ ਆਈ ਕੁੜੀ ਦੇ ਬੋਲ ਸੁਣ ਲਾੜੀ ਦੇ ਉੱਡੇ ਹੋਸ਼
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਦੇ ਆਗੂਆਂ ਨਾਲ ਗੱਲਬਾਤ ਹੋਈ ਹੈ। ਆਗੂਆਂ ਵੱਲੋਂ ਇਹ ਮੰਗ ਕੀਤੀ ਹੈ ਗਈ ਹੈ ਕਿ ਉਨ੍ਹਾ ਦੀਆਂ ਗੱਲਾਂ ਸਰਕਾਰ ਤੱਕ ਪਹੁੰਚਾ ਦਿੱਤੀਆਂ ਜਾਣ। ਇਕ ਸਵਾਲ ਦਾ ਜਵਾਬ ਦਿੰਦਿਆਂ ਡੱਲੇਵਾਲ ਨੇ ਕਿਹਾ ਕਿ ਮੇਰੇ ਮਨ੍ਹਾਂ ਕਰਨ ਦੇ ਬਾਵਜੂਦ ਮੈਨੂੰ ਇਲਾਜ ਦੇ ਦਿੱਤਾ ਗਿਆ ਹੈ। ਅਸੀਂ ਆਪਣੇ ਕਿਸਾਨ ਭਰਾਵਾਂ ਨਾਲ ਖੜ੍ਹੇ ਹਾਂ ਤੇ ਉਨ੍ਹਾਂ ਦੀ ਹਰ ਗੱਲ ਸਰਕਾਰ ਤੱਕ ਪਹੁੰਚਾਈ ਜਾਵੇਗੀ। ਦੱਸ ਦੇਈਏ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਸ਼ਨੀਵਾਰ 12 ਵਜੇ ਤੋਂ ਨੈਸ਼ਨਲ ਹਾਈਵੇ ਟੀ-ਪੁਆਇੰਟ ਟਹਿਣਾ ਵਿਖੇ ਮਰਨ ਵਰਤ 'ਤੇ ਬੈਠੇ ਹੋਏ ਹਨ ਅਤੇ ਉਨ੍ਹਾਂ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਵੀ ਇਸ ਧਰਨੇ 'ਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ ਸੀ। ਡੱਲੇਵਾਲ ਦਾ ਕਹਿਣਾ ਹੈ ਕਿ ਉਹ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਖਾਤਰ ਲਗਾਤਾਰ ਲੜਾਈ ਲੜ੍ਹਦੇ ਰਹਿਣਗੇ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।