ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ‘ਸਰਾਸਰ ਗਲਤ’ : ਕੈਪਟਨ ਅਮਰਿੰਦਰ ਸਿੰਘ

Friday, Jan 29, 2021 - 11:24 AM (IST)

ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ‘ਸਰਾਸਰ ਗਲਤ’ : ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਭਾਸ਼ਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਟਰੈਕਟਰ ਪਰੇਡ ਵਿਚ ਹਿੰਸਾ ਨੂੰ ਲੈ ਕੇ ਦਿੱਲੀ ਪੁਲਸ ਵੱਲੋਂ ਕਿਸਾਨ ਨੇਤਾਵਾਂ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰਣਾ ‘ਸਰਾਸਰ ਗਲਤ’ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਦੇ ਬਾਹਰ ਦੌੜ ਜਾਣ ਦਾ ਸ਼ੱਕ ਨਾ ਸਿਰਫ਼ ਤਰਕਹੀਣ ਹੈ ਸਗੋਂ ਨਿੰਦਣਯੋਗ ਹੈ। ਕੈਪਟਨ ਕਿਹਾ ਕਿਹਾ, ‘ਉਹ ਕਿੱਥੇ ਭੱਜ ਜਾਣਗੇ?’ ਉਨ੍ਹਾਂ ਕਿਹਾ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਛੋਟੇ ਕਿਸਾਨ ਹਨ, ਉਹ ਵੱਡੇ ਕਾਰਪੋਰੇਟ ਅਪਰਾਧੀ ਨਹੀਂ ਹਨ, ਜੋ ਪਿਛਲੇ ਕੁੱਝ ਸਾਲਾਂ ਵਿਚ ਦੇਸ਼ ਤੋਂ ਅਰਬਾਂ ਰੁਪਏ ਲੁੱਟ ਕੇ ਦੌੜ ਗਏ।

ਇਹ ਵੀ ਪੜ੍ਹੋ: ਗਣਤੰਤਰ ਦਿਵਸ ’ਤੇ ਕਿਸਾਨਾਂ ਦੀ ਟਰੈਕਟਰ ਰੈਲੀ ਨੇ ਇੰਝ ਧਾਰਿਆ ਹਿੰਸਕ ਰੂਪ

ਉਨ੍ਹਾਂ ਕਿਹਾ ਕਿ ਤੁਸੀਂ ਉਨ੍ਹਾਂ ਵੱਡੇ ਲੋਕਾਂ ਨੂੰ ਰੋਕਣ ਵਿਚ ਨਾਕਾਮ ਰਹੇ ਪਰ ਹੁਣ ਇਨ੍ਹਾਂ ਛੋਟੇ ਕਿਸਾਨਾਂ ਨੂੰ ਨਿਸ਼ਾਨਾ ਬਣਾ ਰਹੇ ਹਨ ਜੋ ਆਪਣੀ ਹੋਂਦ ਲਈ ਲੜ ਰਹੇ ਹਨ। ਉਨ੍ਹਾਂ ਨੇ ਕੇਂਦਰ ਨੂੰ ਦਿੱਲੀ ਪੁਲਸ ਨੂੰ ਤੁਰੰਤ ਲੁੱਕ ਆਊਟ ਨੋਟਿਸ ਵਾਪਸ ਲੈਣ ਦਾ ਹੁਕਮ ਦੇਣ ਦੀ ਅਪੀਲ ਕੀਤੀ। ਇੱਥੇ ਇਕ ਬਿਆਨ ਵਿਚ ਕੈਪਟਨ ਨੇ ਹਿੰਸਾ ਨੂੰ ਲੈ ਕੇ ਦਰਜ ਐਫ.ਆਈ.ਆਰ. ਵਿਚ ਬਿਨਾਂ ਕਿਸੇ ਸਬੂਤ ਦੇ ਕਿਸਾਨ ਨੇਤਾਵਾਂ ਦੇ ਨਾਮ ਸ਼ਾਮਲ ਕਰਣ ਦੇ ਪੁਲਸ ਦੇ ਫ਼ੈਸਲੇ ’ਤੇ ਵੀ ਸਵਾਲ ਚੁੱਕਿਆ। ਉਨ੍ਹਾਂ ਸਵਾਲ ਕੀਤਾ ਕਿ ਕੁੱਝ ਅਸਮਾਜਿਕ ਤੱਤਾਂ ਜਾਂ ਇਕ ਵੱਖ ਹੋਏ ਹਿੱਸੇ ਦੇ ਕੰਮਾਂ ਲਈ ਸਾਰੇ ਕਿਸਾਨ ਨੇਤਾਵਾਂ ਨੂੰ ਕਿਵੇਂ ਦੋਸ਼ੀ ਠਹਿਰਾਇਆ ਜਾ ਸਕਦਾ ਹੈ? ਕੈਪਟਨ ਨੇ ਕਿਹਾ ਕਿ ਐਫ.ਆਈ.ਆਰ. ਵਿਚ ਨਾਮਜ਼ਦ ਸਾਰੇ ਪ੍ਰਮੁੱਖ ਨੇਤਾਵਾਂ ਨੇ ਪਹਿਲਾਂ ਹੀ 26 ਜਨਵਰੀ ਨੂੰ ਅਰਾਜਕਤਾ ਤੋਂ ਖ਼ੁਦ ਨੂੰ ਵੱਖ ਕਰ ਲਿਆ ਸੀ। 

ਇਹ ਵੀ ਪੜ੍ਹੋ: ਸੇਲ ’ਤੇ ਫੇਸਬੁੱਕ ਯੂਜ਼ਰਸ ਦੇ ਫੋਨ ਨੰਬਰ! 60 ਲੱਖ ਤੋਂ ਵੱਧ ਭਾਰਤੀਆਂ ਦੀ ਨਿੱਜਤਾ ਖਤਰੇ ’ਚ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ। ਕੁਮੈਂਟ ਕਰਕੇ ਦਿਓ ਜਵਾਬ। 


author

cherry

Content Editor

Related News