ਹੁਣ ਸੰਯੁਕਤ ਕਿਸਾਨ ਮੋਰਚੇ ਨੇ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੂੰ ਕੀਤਾ ਸਸਪੈਂਡ (ਵੀਡੀਓ)

07/25/2021 8:43:15 PM

ਨਵੀਂ ਦਿੱਲੀ- ਅੱਜ 32 ਕਿਸਾਨ ਜਥੇਬੰਦੀਆਂ ਅਤੇ ਸੰਯੁਕਤ ਕਿਸਾਨ ਮੋਰਚੇ ਦੀ ਇਕ ਵਿਸ਼ੇਸ਼ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਸਰਦਾਰ ਹਰਿੰਦਰ ਸਿੰਘ ਲੱਖੋਵਾਲ ਨੇ ਕੀਤੀ। ਜਿਸ 'ਚ ਸਰਦਾਰ ਰੁਲਦੂ ਸਿੰਘ ਮਾਨਸਾ ਦੇ ਭੜਕਾਉ ਭਾਸ਼ਨ ਬਾਰੇ ਵਿਚਾਰ ਵਿਟਾਂਦਰੇ ਤੋਂ ਬਾਅਦ ਉਨ੍ਹਾਂ ਨੂੰ ਸਸਪੈਂਡ ਕਰਨ ਦਾ ਵੱਡਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਮੌਸਮ ਵਿਭਾਗ ਵਲੋਂ ਸੂਬੇ ’ਚ ਭਾਰੀ ਮੀਂਹ ਦੀ ਭਵਿੱਖਬਾਣੀ

ਦੱਸ ਦੇਈਏ ਕਿ ਰੁਲਦੂ ਸਿੰਘ ਮਾਨਸਾ ਵਲੋਂ ਸਿੱਖਾ ਅਤੇ ਸ਼ਹੀਦਾ ਖ਼ਿਲਾਫ਼ 21 ਜੁਲਾਈ ਨੂੰ ਕਿਸਾਨ ਮੋਰਚੇ ਦੀ ਸਟੇਜ ਤੋਂ ਇਕ ਭੜਕਾਊ ਭਾਸ਼ਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ 32 ਕਿਸਾਨ ਜਥੇਬੰਦੀਆਂ ਵਲੋਂ 15 ਦਿਨਾਂ ਦੇ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਉਹ ਇਹ 15 ਦਿਨ ਨਾ ਤਾਂ ਕੋਈ ਸਟੇਜ ਸਾਂਝੀ ਕਰ ਸਕਣਗੇ ਅਤੇ ਨਾ ਹੀ ਕੋਈ ਪੀ. ਸੀ. (ਪ੍ਰੈਸ ਕਾਨਫਰੰਸ) ਦੇ ਸਕਣਗੇ। ਉਨ੍ਹਾਂ ਨੂੰ ਕਿਸਾਨ ਮੋਰਚੇ ਨਾਲ ਸਬੰਧਤ ਕੋਈ ਵੀ ਮੀਟਿੰਗ ਅਟੈਂਡ ਕਰਨ 'ਤੇ ਰੋਕ ਲਗਾਈ ਗਈ ਹੈ।

ਇਹ ਵੀ ਪੜ੍ਹੋ : 100 ਸਾਲਾ ਹਰਬੰਸ ਸਿੰਘ ਦੀ ਮਿਹਨਤ ਦੇ ਮੁਰੀਦ ਹੋਏ ਕੈਪਟਨ ਅਮਰਿੰਦਰ ਸਿੰਘ, ਆਖੀ ਵੱਡੀ ਗੱਲ

32 ਕਿਸਾਨ ਜੱਥੇਬੰਦੀਆਂ ਵਲੋਂ ਅਹਿਮ ਫੈਸਲਾ ਲੈਂਦੇ ਹੋਏ ਇਹ ਵੀ ਕਿਹਾ ਗਿਆ ਕਿ ਰੁਲਦੂ ਸਿੰਘ ਮਾਨਸਾ ਕਿਸਾਨੀ ਅੰਦੋਲਨ ਨੂੰ ਲੈ ਕੇ ਕਿਸੇ ਨਿਜੀ ਚੈਨਲ ਨੂੰ ਕੋਈ ਬਾਈਟ ਵੀ ਨਾ ਦੇਣ। ਇਹ ਸਾਰੀ ਜਾਣਕਾਰੀ 32 ਕਿਸਾਨ ਜਥੇਬੰਦੀਆਂ ਦੇ ਅੱਜ ਦੀ ਮੀਟਿੰਗ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈਸ ਕਾਨਫਰੰਸ ਰਾਹੀਂ ਸਾਂਝੀ ਕੀਤੀ।

Bharat Thapa

This news is Content Editor Bharat Thapa