ਭਾਜਪਾ ਉਮੀਦਵਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ 'ਚ ਸੁਰਿੰਦਰ ਪਾਲ ਦੀ ਮੌਤ ਤੋਂ ਬਾਅਦ ਕਿਸਾਨ ਆਗੂਆਂ ਦਾ ਵੱਡਾ ਐਲਾਨ
Sunday, May 05, 2024 - 12:36 AM (IST)
ਪਟਿਆਲਾ/ਸਨੌਰ (ਮਨਦੀਪ ਜੋਸਨ) : ਸੇਹਰਾ ਵਿਖੇ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਦਾ ਵਿਰੋਧ ਕਰ ਰਹੇ ਕਿਸਾਨ ਸੁਰਿੰਦਰ ਪਾਲ ਸਿੰਘ ਦੀ ਹੋਈ ਮੌਤ ਤੋਂ ਬਾਅਦ ਸ਼ੰਭੂ ਬਾਰਡਰ ਤੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ ਤੇ ਹੋਰਨਾਂ ਨੇ ਹਸਪਤਾਲ ਵਿਖੇ ਪੁੱਜ ਕੇ ਮ੍ਰਿਤਕ ਕਿਸਾਨ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਗੱਲਬਾਤ ਕਰਦਿਆਂ ਉਨ੍ਹਾਂ ਆਖਿਆ ਕਿ ਜਿਨ੍ਹਾਂ ਲੋਕਾਂ ਨੇ ਇਸ ਕਿਸਾਨ ਨੂੰ ਧੱਕੇ ਮਾਰੇ ਹਨ ਅਤੇ ਜਿਹੜੇ ਇਸ ਕਿਸਾਨ ਦੀ ਮੌਤ ਲਈ ਜ਼ਿੰਮੇਵਾਰ ਹਨ, ਉਨ੍ਹਾਂ ਖਿਲਾਫ ਸਰਕਾਰ ਨੂੰ ਤੁਰੰਤ ਕਤਲ ਦਾ ਕੇਸ ਦਰਜ ਕਰਨਾ ਚਾਹੀਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੱਕ ਜ਼ਿੰਮੇਵਾਰਾਂ ਖ਼ਿਲਾਫ਼ ਮਾਮਲਾ ਦਰਜ ਨਹੀਂ ਕੀਤਾ ਜਾਂਦਾ, ਮ੍ਰਿਤਕ ਕਿਸਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਸੁਰਿੰਦਰ ਪਾਲ ਸਿੰਘ ਦੇ ਪਰਿਵਾਰ ਦਾ ਸਾਰਾ ਕਰਜ਼ਾ ਮੁਆਫ ਹੋਣਾ ਚਾਹੀਦਾ ਹੈ ਤੇ ਇਨ੍ਹਾਂ ਨੂੰ ਮੁਆਵਜ਼ਾ ਮਿਲਣਾ ਚਾਹੀਦਾ ਹੈ ਅਤੇ ਇਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਮਿਲਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਇਨਸਾਨੀਅਤ ਹੋਈ ਸ਼ਰਮਸਾਰ ! ਕੁਆਰੀ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, ਫ਼ਿਰ ਲਿਫ਼ਾਫੇ 'ਚ ਪਾ ਕੇ ਸੜਕ 'ਤੇ ਸੁੱਟਿਆ
ਇਸ ਮੌਕੇ ਕਿਸਾਨ ਆਗੂਆਂ ਨੇ ਆਖਿਆ ਕਿ ਪੀੜਤ ਕਿਸਾਨ ਦੇ ਪਰਿਵਾਰ ਨੂੰ ਇਨਸਾਫ਼ ਦਿੱਤਾ ਜਾਵੇ ਅਤੇ ਭਾਜਪਾ ਨੇਤਾਵਾਂ ਦੇ ਵਿਰੁੱਧ ਕਤਲ ਦਾ ਪਰਚਾ ਦਰਜ ਕੀਤਾ ਜਾਵੇ, ਕਿਉਕਿ ਸੁਰਿੰਦਰਪਾਲ ਸਿੰਘ ਭਾਜਪਾ ਦੇ ਲੀਡਰਾਂ ਨੂੰ ਹੱਕੀ ਮੰਗਾਂ ਬਾਰੇ ਸਵਾਲ ਕਰਨ ਗਏ ਸੀ। ਪਰਿਵਾਰ ਨੇ ਕਿਹਾ ਕਿ ਜਿੰਨੀ ਦੇਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਓਨੀ ਦੇਰ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।
ਆਗੂਆਂ ਮੰਗ ਕੀਤੀ ਕਿ ਸ਼ਹੀਦ ਕਿਸਾਨ ਦੇ ਪਰਿਵਾਰ ਦਾ ਕਰਜ਼ਾ ਖ਼ਤਮ ਕੀਤਾ ਜਾਵੇ, ਮੁਆਵਜ਼ਾ ਦਿੱਤਾ ਜਾਵੇ ਅਤੇ ਪਰਿਵਾਰ ਦੇ ਇਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ। ਆਗੂਆਂ ਕਿਹਾ ਸਮੂਹ ਜਥੇਬੰਦੀਆਂ ਇਸ ਦੁੱਖ ਦੀ ਘੜੀ ਪਰਿਵਾਰ ਨਾਲ ਖੜ੍ਹੀਆਂ ਹਨ। ਇਸ ਮੌਕੇ ਮ੍ਰਿਤਕ ਕਿਸਾਨ ਦੇ ਪਰਿਵਾਰ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਸੁਰਜੀਤ ਸਿੰਘ ਫੂਲ, ਸੁਖਜੀਤ ਸਿੰਘ ਹਰਦੋਝੰਡੇ, ਦਿਲਬਾਗ ਸਿੰਘ ਹਰੀਗੜ੍ਹ, ਮਨਜੀਤ ਸਿੰਘ ਘੁਮਾਣਾ, ਜੰਗ ਸਿੰਘ ਭਟੇਰੀ, ਬਲਵਿੰਦਰ ਸਿੰਘ, ਹਰਪ੍ਰੀਤ ਸਿੰਘ, ਸਤਨਾਮ ਸਿੰਘ ਬਹਿਰੂ, ਮਲਕੀਤ ਸਿੰਘ, ਦਿਲਬਾਗ ਸਿੰਘ ਗਿੱਲ ਆਦਿ ਹਾਜ਼ਰ ਰਹੇ।
ਇਹ ਵੀ ਪੜ੍ਹੋ- ਇਨਸੁਲਿਨ ਦੀ ਓਵਰਡੋਜ਼ ਦੇ ਕੇ 17 ਮਰੀਜ਼ਾਂ ਦੀ ਲਈ ਜਾਨ, ਅਦਾਲਤ ਨੇ ਨਰਸ ਨੂੰ ਸੁਣਾਈ 'ਸਦੀਆਂ' ਲਈ ਕੈਦ ਦੀ ਸਜ਼ਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e