ਕਿਸਾਨ ਅੰਦੋਲਨ 2.0 ਦੇ ਪਹਿਲੇ ਸ਼ਹੀਦ ਬਾਰੇ ਕਿਸਾਨ ਆਗੂਆਂ ਨੇ ਕੀਤੀ ਪ੍ਰੈੱਸ ਕਾਨਫਰੰਸ, ਸ਼ਹੀਦ ਲਈ ਕੀਤੇ ਵੱਡੇ ਐਲਾਨ
Saturday, Feb 17, 2024 - 04:15 PM (IST)
ਨੈਸ਼ਨਲ ਡੈਸਕ- ਸ਼ੰਭੂ ਬਾਰਡਰ 'ਤੇ ਮੌਜੂਦ ਕਿਸਾਨਾਂ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਕਿਸਾਨ ਅੰਦੋਲਨ ਬਾਰੇ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਮੀਟਿੰਗ ਤੋਂ ਬਾਅਦ ਸਰਕਾਰ ਦਾ 2 ਦਿਨ ਤੱਕ ਇੰਤਜ਼ਾਰ ਕਰਨ ਦਾ ਫੈਸਲਾ ਕੀਤਾ ਹੈ। ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਕੋਈ ਖ਼ਾਸ ਕਾਰਵਾਈ ਨਹੀਂ ਹੋਈ।
ਉਨ੍ਹਾਂ ਇਸ ਅੰਦੋਲਨ ਦੇ ਪਹਿਲੇ ਸ਼ਹੀਦ ਗਿਆਨ ਸਿੰਘ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਗਿਆਨ ਸਿੰਘ ਦਾ ਕੋਈ ਧੀ-ਪੁੱਤਰ ਨਹੀਂ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਸਬੰਧੀ ਨੂੰ 5 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਸਿਫਾਰਿਸ਼ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਮ੍ਰਿਤਕ ਦੇਹ ਇੱਥੇ ਹੀ ਪਹੁੰਚ ਜਾਵੇਗੀ ਤੇ ਭਲਕੇ ਉਨ੍ਹਾਂ ਦੇ ਪਿੰਡ ਵਿਖੇ ਦੁਪਹਿਰ 12 ਵਜੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਉਨ੍ਹਾਂ ਨੇ ਗੁਰਦਾਸਪੁਰ ਦੀਆਂ ਕਿਸਾਨ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਦੀ ਅੰਤਿਮ ਯਾਤਰਾ 'ਚ ਵਧ-ਚੜ੍ਹ ਕੇ ਪਹੁੰਚਣ।
ਇਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕਿਸਾਨ ਆਗੂਆਂ ਦੇ ਬੰਦ ਕੀਤੇ ਗਏ ਸੋਸ਼ਲ ਅਕਾਊਂਟਸ ਨੂੰ ਚਾਲੂ ਕਰਨ ਸਬੰਧੀ ਲਿਸਟ ਭੇਜੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਵੀ ਲਿਸਟ ਉਨ੍ਹਾਂ ਕੋਲ ਪਹੁੰਚ ਚੁੱਕੀ ਹੈ, ਜੋ ਕਿ ਹਰਿਆਣਾ ਪੁਲਸ ਨੂੰ ਭੇਜੀ ਜਾਵੇਗੀ। ਇੰਟਰਨੈੱਟ ਬੰਦ ਹੋਣ ਕਾਰਨ ਸੰਪਰਕ ਕਰਨ 'ਚ ਥੋੜ੍ਹੀ ਮੁਸ਼ਕਲ ਆ ਰਹੀ ਹੈ। ਸਰਕਾਰ ਵੱਲੋਂ ਇੰਟਰਨੈੱਟ ਬਹਾਲ ਕਰਨ ਸਬੰਧੀ ਵੀ ਗੱਲਬਾਤ ਚੱਲ ਰਹੀ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e