ਕਿਸਾਨਾਂ ਨਾਲ ਮੀਟਿੰਗ ਤੋਂ ਬਾਅਦ ਪਰਗਟ ਸਿੰਘ ਦਾ ਵੱਡਾ ਬਿਆਨ, ਨਵਜੋਤ ਸਿੱਧੂ ਨੇ ਆਖੀ ਇਹ ਗੱਲ

Friday, Sep 10, 2021 - 10:37 PM (IST)

ਚੰਡੀਗੜ੍ਹ : ਕਿਸਾਨ ਮੋਰਚੇ ਵੱਲੋਂ ਦਿੱਤੇ ਸੱਦੇ ਮੁਤਾਬਕ ਅੱਜ ਨਵਜੋਤ ਸਿੱਧੂ, ਪਰਗਟ ਸਿੰਘ ਅਤੇ ਕੁਲਜੀਤ ਸਿੰਘ ਨਾਗਰਾ ਵਲੋਂ ਕਿਸਾਨਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਮੀਟਿੰਗ ਤੋਂ ਬਾਅਦ ਨਵਜੋਤ ਸਿੱਧੂ ਨੇ ਕਿਹਾ ਕਿ ਕਿਸਾਨਾਂ ਨਾਲ ਇਹ ਮੁਲਾਕਾਤ ਸਕਾਰਾਤਮਕ ਰਹੀ ਹੈ ਅਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪਰਗਟ ਸਿੰਘ ਨੇ ਕਿਹਾ ਕਿ ਅਸੀਂ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੇ ਹਾਂ ਅਤੇ ਅਸੀਂ ਆਪਣੀ ਗੱਲ ਕਿਸਾਨਾਂ ਅੱਗੇ ਰੱਖੀ ਹੈ। ਪਰਗਟ ਸਿੰਘ ਨੇ ਕਿਹਾ ਕਿ ਅਸੀਂ ਹਰ ਫ਼ੈਸਲਾ ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਨੂੰ ਮੁੱਖ ਰੱਖਦੇ ਹੋਏ ਲਿਆ ਹੈ।

ਇਹ ਵੀ ਪੜ੍ਹੋ : ਮਾਝਾ ਦੇ ਜਰਨੈਲ ਬਣੇ ਪ੍ਰਤਾਪ ਬਾਜਵਾ, ਕੈਪਟਨ ਵਲੋਂ ਪੂਰਾ ਸਮਰਥਨ

ਪਰਗਟ ਸਿੰਘ ਨੇ ਆਖਿਆ ਕਿ ਅਸੀਂ ਸਾਫ਼ ਕਿਹਾ ਹੈ ਕਿ ਕਾਂਗਰਸ ਕਦੇ ਇਹ ਨਹੀਂ ਚਾਹੁੰਦੀ ਜਿਸ ਨਾਲ ਪੰਜਾਬ ਜਾਂ ਕਿਸਾਨਾਂ ਦਾ ਨੁਕਸਾਨ ਹੋਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਦਾ ਮੰਨਣਾ ਹੈ ਕਿ ਪੰਜਾਬ ਵਿਚ ਚੋਣਾਂ ਨੂੰ ਅਜੇ ਬਹੁਤ ਸਮਾਂ ਪਿਆ ਹੈ, ਲਿਹਾਜ਼ਾ ਸਿਆਸੀ ਪਾਰਟੀਆਂ ਅਜੇ ਚੋਣਾਂ ਦਾ ਮਾਹੌਲ ਨਹੀਂ ਸਿਰਜਣਾ ਚਾਹੀਦਾ ਸਗੋਂ ਕਿਸਾਨਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਦਾ ਆਪੋ ਆਪਣਾ ਏਜੰਡਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਅਤੇ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ ਲਿਹਾਜ਼ਾ ਹੁਣ ਪੰਜਾਬ ਨੂੰ ਨੁਕਸਾਨ ਨਹੀਂ ਪਹੁੰਚਾਉਣਾ ਚਾਹੀਦਾ।

ਇਹ ਵੀ ਪੜ੍ਹੋ : ਜਲੰਧਰ ’ਚ ਵਾਪਰੇ ਹਾਦਸੇ ਨੇ ਖੋਹੀਆਂ ਪਰਿਵਾਰ ਦੀਆਂ ਖ਼ੁਸ਼ੀਆਂ, ਕੈਨੇਡਾ ਤੋਂ ਪਰਤੀ ਨਵ-ਵਿਆਹੁਤਾ ਦੀ ਮੌਤ (ਤਸਵੀਰਾਂ)

ਨੋਟ - ਕਿਸਾਨਾਂ ਵਲੋਂ ਸਿਆਸੀ ਪਾਰਟੀਆਂ ਨੂੰ ਫਿਲਹਾਲ ਪੰਜਾਬ ’ਚ ਚੋਣਾਂ ਦਾ ਮਾਹੌਲ ਨਾ ਬਨਾਉਣ ਦੀ ਗੱਲ ਨੂੰ ਤੁਸੀਂ ਕਿਵੇਂ ਦੇਖਦੇ ਹੋ?


Gurminder Singh

Content Editor

Related News