ਕਿਸਾਨ ਅੰਦੋਲਨ ਦਰਮਿਆਨ ਪਿੰਡ ਝਨੇੜੀ ਦੇ ਲੋਕਾਂ ਵਲੋਂ ਅਨੋਖਾ ਮਤਾ ਪਾਸ
Wednesday, Jan 13, 2021 - 11:42 AM (IST)
ਭਵਾਨੀਗੜ੍ਹ (ਵਿਕਾਸ) : ਪਿੰਡ ਝਨੇੜੀ ਵਿਖੇ ਬਾਬਾ ਮਾਧੋ ਦਾਸ ਦੇ ਡੇਰੇ ਵਿਚ ਕਿਸਾਨ ਜਥੇਬੰਦੀਆਂ ਵੱਲੋਂ ਨਗਰ ਦਾ ਇਕੱਠ ਕੀਤਾ ਗਿਆ, ਇਸ ਦੌਰਾਨ ਮਤਾ ਪਾਸ ਕਰਦਿਆਂ ਲੋਹੜੀ ਵਾਲੇ ਦਿਨ ਪਿੰਡ ਵਿਚ ਰੈਲੀ ਕੱਢਣ ਅਤੇ ਸ਼ਾਮ ਨੂੰ ਕੇਂਦਰ ਸਰਕਾਰ ਵੱਲੋਂ ਥੋਪੇ ਗਏ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜਨ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਫ਼ੈਸਲਾ ਲਿਆ ਗਿਆ ਹੈ ਕਿ ਇਕ ਹਫ਼ਤੇ ਲਈ ਪਿੰਡ ’ਚੋਂ ਹਰੇਕ ਘਰ ਦਾ ਘੱਟੋ-ਘੱਟ ਇਕ ਮੈਂਬਰ ਦਿੱਲੀ ਧਰਨੇ ਵਿਚ ਜ਼ਰੂਰ ਸ਼ਮੂਲੀਅਤ ਕਰੇਗਾ।
ਇਹ ਵੀ ਪੜ੍ਹੋ : ਚਿੱਟੇ ਦੀ ਓਵਰਡੋਜ਼ ਕਾਰਣ 4 ਭੈਣਾਂ ਦੇ ਇਕਲੌਤੇ ਭਰਾ ਦੀ ਚੜ੍ਹਦੀ ਜਵਾਨੀ ’ਚ ਮੌਤ
ਇਥੇ ਹੀ ਬਸ ਨਹੀਂ ਇਹ ਫ਼ੈਸਲਾ ਲਿਆ ਗਿਆ ਹੈ ਕਿ ਜਿਹੜਾ ਵੀ ਵਿਅਕਤੀ ਦਿੱਲੀ ਧਰਨੇ ਵਿਚ ਸ਼ਾਮਲ ਨਹੀਂ ਹੋਵੇਗਾ ਉਸ ’ਤੇ 500 ਰੁਪਏ ਜੁਰਮਾਨਾ ਕੀਤਾ ਜਾਵੇਗਾ ਜਿਸ ’ਤੇ ਸਰਬਸੰਮਤੀ ਪ੍ਰਗਟਾਈ ਗਈ। ਇਸ ਮੌਕੇ ਗੁਰਤੇਜ ਸਿੰਘ ਝਨੇੜੀ ਸਾਬਕਾ ਪ੍ਰਧਾਨ ਟਰੱਕ ਯੂਨੀਅਨ, ਕਰਨੈਲ ਸਿੰਘ ਸਾਬਕਾ ਸਰਪੰਚ, ਜੀਤ ਸਿੰਘ ਪ੍ਰਧਾਨ ਕਿਸਾਨ ਯੂਨੀਅਨ (ਉਗਰਾਹਾਂ), ਗੁਰਮੀਤ ਸਿੰਘ ਮੀਕਾ, ਅਵਤਾਰ ਸਿੰਘ ਭੋਲਾ, ਗੋਰਾ ਮੈਂਬਰ, ਅਮਰੀਕ ਸਿੰਘ ਨੰਬਰਦਾਰ ਆਦਿ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਛੇ ਮਹੀਨੇ ਪਹਿਲਾਂ ਹੋਇਆ ਵਿਆਹ, ਜਨਮ ਦਿਨ ਮਨਾਉਣ ਗਏ ਮੁੰਡੇ ਨੇ ਹੋਟਲ ’ਚ ਲਿਆ ਫਾਹਾ
ਨੋਟ- ਇਸ ਖ਼ਬਰ ਸੰਬੰਧੀ ਕੀ ਹਨ ਤੁਹਾਡੇ ਵਿਚਾਰ, ਕੁਮੈਂਟ ਕਰਕੇ ਦੱਸੋ?