ਕਿਸਾਨ ਅੰਦੋਲਨ ਦੌਰਾਨ ਆਈ ਮਾੜੀ ਖ਼ਬਰ, ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ

Tuesday, Dec 15, 2020 - 08:38 PM (IST)

ਕਿਸਾਨ ਅੰਦੋਲਨ ਦੌਰਾਨ ਆਈ ਮਾੜੀ ਖ਼ਬਰ, ਭਿਆਨਕ ਹਾਦਸੇ 'ਚ ਦੋ ਕਿਸਾਨਾਂ ਦੀ ਮੌਤ

ਪਟਿਆਲਾ (ਜੋਸਨ) : ਕੇਂਦਰ ਸਰਕਾਰ ਖ਼ਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦਰਮਿਆਨ ਇਕ ਹੋਰ ਬੇਹੱਦ ਬੁਰੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਧਰਨੇ ਤੋਂ ਵਾਪਸ ਪਰਤ ਰਹੇ ਪਟਿਆਲਾ ਜ਼ਿਲ੍ਹੇ ਦੇ ਪਿੰਡ ਸਫੇੜਾ ਦੇ ਦੋ ਕਿਸਾਨਾਂ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਇਸ ਹਾਦਸੇ ਵਿਚ ਕਈ ਹੋਰ ਜ਼ਖ਼ਮੀ ਹੋ ਗਏ ਹਨ। ਜਿਨ੍ਹਾਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਮਾਂ-ਧੀ ਨੇ ਇਕੱਠਿਆਂ ਲਿਆ ਫਾਹਾ, ਖ਼ੁਦਕੁਸ਼ੀ ਨੋਟ 'ਚ ਪੜ੍ਹਿਆ ਤਾਂ ਖੁੱਲ੍ਹਿਆ ਭੇਤ

PunjabKesari

ਹੁਣ ਤੱਕ ਦੀ ਜਾਣਕਾਰੀ ਮੁਤਾਬਕ ਬੀਤੀ ਰਾਤ ਪਿੰਡ ਸਫੇੜਾ ਦੇ ਕਿਸਾਨ ਦਿੱਲੀ ਧਰਨੇ ਤੋਂ ਜਦੋਂ ਵਾਪਸ ਆ ਰਹੇ ਸਨ ਤਾਂ ਹਰਿਆਣਾ ਦੇ ਤਰਾਵੜੀ ਨੇੜੇ ਜੀ. ਟੀ. ਰੋਡ 'ਤੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਟਰੈਕਟਰ-ਟਰਾਲੀ ਪਲਟ ਗਈ। ਇਸ ਹਾਦਸੇ ਵਿਚ ਕਿਸਾਨ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਦੀ ਮੌਤ ਹੋ ਗਈ ਅਤੇ ਕਈ ਕਿਸਾਨ ਜ਼ਖ਼ਮੀ ਹੋ ਗਏ, ਜਿਨ੍ਹਾਂ 'ਚੋਂ ਇਕ ਦੀ ਹਾਲਤ ਵਧੇਰੇ ਨਾਜ਼ੁਕ ਬਣੀ ਹੋਈ ਹੈ। ਉਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਨੇ ਭਾਜਪਾ 'ਚ ਲਵਾਈ ਅਸਤੀਫ਼ਿਆਂ ਦੀ ਝੜੀ, ਲੱਗਾ ਇਕ ਹੋਰ ਵੱਡਾ ਝਟਕਾ

ਨੋਟ : ਖੇਤੀ ਕਾਨੂੰਨ 'ਤੇ ਕੇਂਦਰ ਦੇ ਅੜੀਅਲ ਰਵੱਈਏ ਕੀ ਹੈ ਤੁਹਾਡੀ ਰਾਇ?

author

Gurminder Singh

Content Editor

Related News