ਕਿਸਾਨ ਅੰਦੋਲਨ ਦਰਮਿਆਨ ਟਿੱਕਰੀ ਬਾਰਡਰ ਤੋਂ ਆਈ ਇਕ ਹੋਰ ਬੁਰੀ ਖ਼ਬਰ

01/15/2021 10:02:16 PM

ਸੰਗਰੂਰ (ਕੋਹਲੀ) - ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ 51 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਟਿੱਕਰੀ ਬਾਰਡਰ ਤੋਂ ਇਕ ਹੋਰ ਬੁਰੀ ਖ਼ਬਰ ਸਾਹਮਣੇ ਆਈ ਹੈ। ਜਿੱਥੇ 68 ਸਾਲਾਂ ਕਿਸਾਨ ਜੰਗੀਰ ਸਿੰਘ ਦੀ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕਿਸਾਨ ਜੰਗੀਰ ਸਿੰਘ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸੀ, ਅਤੇ ਅੱਜ ਉਨ੍ਹਾਂ ਨੇ ਦਮ ਤੋਡ਼ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮਿ੍ਰਤਕ ਕਿਸਾਨ ਜੰਗੀਰ ਸਿੰਘ ਸੰਗਰੂਰ ਦੇ ਪਿੰਡ ਛਾਂਜਲੀ ਦਾ ਰਹਿਣ ਵਾਲਾ ਸੀ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪਿੰਡ ਝਨੇੜੀ ਦੇ ਲੋਕਾਂ ਵਲੋਂ ਅਨੋਖਾ ਮਤਾ ਪਾਸ

ਇਥੇ ਇਹ ਵੀ ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਵਿਵਾਦਤ ਖੇਤੀ ਕਾਨੂੰਨਾਂ ਖ਼ਿਲਾਫ ਪਿਛਲੇ ਲਗਭਗ 51 ਦਿਨਾਂ ਤੋਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਚੱਲ ਰਹੇ ਪ੍ਰਦਰਸ਼ਨਾਂ ਦੌਰਾਨ ਹੁਣ ਤਕ 60 ਤੋਂ ਵੱਧ ਕਿਸਾਨ ਸ਼ਹੀਦ ਹੋ ਚੁੱਕੇ ਹਨ। ਇਸ ਦੇ ਬਾਵਜੂਦ ਕੇਂਦਰ ਸਰਕਾਰ ਇਨ੍ਹਾਂ ਕਾਨੂੰਨਾਂ ਵਾਪਸ ਨਾ ਲੈਣ ਦੀ ਜ਼ਿੱਦ 'ਤੇ ਅਡ਼ੀ ਹੋਈ ਹੈ। ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਉਹ ਕਿਸਾਨ ਅਨੁਸਾਰ ਕਾਨੂੰਨਾਂ 'ਚ ਸੋਧ ਕਰਨ ਲਈ ਤਿਆਰ ਹੈ ਪਰ ਇਹ ਕਾਨੂੰਨ ਵਾਪਸ ਨਹੀਂ ਲਏ ਜਾਣਗੇ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦੇ ਫਰੀਦਕੋਟ ਦੌਰੇ ਤੋਂ ਪਹਿਲਾਂ ਭਾਜਪਾ ਦੀ ਵੱਡੀ ਕਾਰਵਾਈ, ਜ਼ਿਲ੍ਹਾ ਇਕਾਈ ਕੀਤੀ ਭੰਗ

ਅੱਜ ਹੋਵੇਗੀ 9ਵੇਂ ਗੇਡ਼ ਦੀ ਬੈਠਕ

ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ 51ਵੇਂ ਦਿਨ ਵੀ ਲਗਾਤਾਰ ਜਾਰੀ ਹੈ। ਅੱਜ ਯਾਨੀ ਸ਼ੁੱਕਰਵਾਰ ਨੂੰ ਕਿਸਾਨ ਅਤੇ ਸਰਕਾਰ ਵਿਚਾਲੇ 9ਵੇਂ ਦੌਰ ਦੀ ਬੈਠਕ ਹੋਵੇਗੀ। ਹਾਲਾਂਕਿ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਰਕਾਰ ਨਾਲ ਇਸ ਗੱਲਬਾਤ ਤੋਂ ਜ਼ਿਆਦਾ ਉਮੀਦ ਨਹੀਂ ਹੈ, ਕਿਉਂਕਿ ਉਹ ਵਿਵਾਦਿਤ ਕਾਨੂੰਨਾਂ ਨੂੰ ਵਾਪਸ ਲਏ ਜਾਣ ਤੋਂ ਘੱਟ ’ਤੇ ਨਹੀਂ ਮੰਨਣਗੇ। ਉੱਥੇ ਹੀ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਗਤੀਰੋਧ ਨੂੰ ਖ਼ਤਮ ਕਰਨ ਲਈ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦੀ ਪਹਿਲੀ ਬੈਠਕ 19 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਅਜਿਹੇ ’ਚ ਅੱਜ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਇਸ ਮੁੱਦੇ ’ਤੇ ਇਹ ਅੰਤਿਮ ਬੈਠਕ ਹੋ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਅਸੀਂ ਸਰਕਾਰ ਨਾਲ ਗੱਲਬਾਤ ਕਰਾਂਗੇ ਪਰ ਬੈਠਕ ਤੋਂ ਸਾਨੂੰ ਜ਼ਿਆਦਾ ਉਮੀਦ ਨਹੀਂ ਹੈ, ਕਿਉਂਕਿ ਸਰਕਾਰ ਸੁਪਰੀਮ ਕੋਰਟ ਵਲੋਂ ਗਠਿਤ ਕਮੇਟੀ ਦਾ ਹਵਾਲਾ ਦੇਵੇਗੀ।

ਇਹ ਵੀ ਪੜ੍ਹੋ : ...ਤੇ ਹੁਣ ਰੁੱਸਿਆਂ ਨੂੰ ਮਨਾਉਣ 'ਚ ਲੱਗਾ ਅਕਾਲੀ ਦਲ

ਨੋਟ - ਕੇਂਦਰ ਸਰਕਾਰ ਦੇ ਅੜੀਅਲ ਰਵੱਈਏ ਪ੍ਰਤੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News