ਕਿਸਾਨ ਅੰਦੋਲਨ ਦੌਰਾਨ ਦੇਸ਼ ਦੀ ਸਿਆਸਤ ਭਖਾਉਣ ਦੀ ਤਿਆਰੀ ’ਚ ਅਕਾਲੀ ਦਲ, ਕੀਤਾ ਵੱਡਾ ਐਲਾਨ

Thursday, Jan 07, 2021 - 09:22 PM (IST)

ਕਿਸਾਨ ਅੰਦੋਲਨ ਦੌਰਾਨ ਦੇਸ਼ ਦੀ ਸਿਆਸਤ ਭਖਾਉਣ ਦੀ ਤਿਆਰੀ ’ਚ ਅਕਾਲੀ ਦਲ, ਕੀਤਾ ਵੱਡਾ ਐਲਾਨ

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਦੇ ਚੱਲਦੇ ਜਿਥੇ ਇਕ ਪਾਸੇ ਕਿਸਾਨਾਂ ਨੇ ਦਿੱਲੀ ਦੀਆਂ ਸਰੱਹਦਾਂ ਘੇਰੀਆਂ ਹੋਈਆਂ ਹਨ ਅਤੇ ਦੇਸ਼ ਭਰ ਵਿਚ ਅੰਦੋਲਨ ਤੇਜ਼ ਕਰਨ ਦਾ ਐਲਾਨ ਕੀਤਾ ਹੈ, ਉਥੇ ਹੀ ਅਕਾਲੀ ਦਲ ਬਾਦਲ ਦਿੱਲੀ ਵਿਚ ਵੱਡੀ ਰੈਲੀ ਕਰਕੇ ਦੇਸ਼ ਦੀ ਸਿਆਸਤ ਭਖਾਉਣ ਜਾ ਰਿਹਾ ਹੈ। ਅਕਾਲੀ ਦਲ ਨੇ ਦਿੱਲੀ ਵਿਚ ਵੱਡੀ ਰੈਲੀ ਕਰਨ ਦਾ ਐਲਾਨ ਕੀਤਾ ਹੈ। ਅਕਾਲੀ ਦਲ ਵਲੋਂ ਦਿੱਲੀ ਵਿਚ ਇਹ ਰੈਲੀ 15 ਜਨਵਰੀ ਨੂੰ ਕੀਤੀ ਜਾਵੇਗੀ। ਇਸ ਦੀ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਅੰਦਰ ਭਾਜਪਾ ਲਈ ਖ਼ਤਰੇ ਦੀ ਘੰਟੀ, ਹੁਣ ਪਿੰਡਾਂ ’ਚ ਲੱਗਣੇ ਸ਼ੁਰੂ ਹੋਏ ਇਹ ਪੋਸਟਰ

PunjabKesari

ਚੰਦੂਮਾਜਰਾ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਰੈਲੀ ਵਿਚ ਭਾਰਤ ਦੀਆਂ ਸਾਰੀਆਂ ਗੈਰ ਭਾਜਪਾ ਖੇਤਰੀ ਪਾਰਟੀਆਂ ਮੌਜੂਦ ਰਹਿਣਗੀਆਂ। ਇਥੇ ਹੀ ਬਸ ਨਹੀਂ ਅਕਾਲੀ ਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਵੀ ਇਸ ਰੈਲੀ ਵਿਚ ਸ਼ਿਰਕਤ ਕਰਨਗੇ। ਭਾਜਪਾ ਨਾਲ ਗਠਜੋੜ ਟੁੱਟਣ ਤੋਂ ਬਾਅਦ ਇਹ ਪਹਿਲਾ ਮੌਕਾ ਹੋਵੇਗਾ ਜਦੋਂ ਕੇਂਦਰ ਸਰਕਾਰ ਦੇ ਗੜ੍ਹ ਵਿਚ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕਿਸੇ ਰੈਲੀ ਵਿਚ ਸ਼ਿਰਕਤ ਕਰਨਗੇ, ਉਹ ਵੀ ਉਦੋਂ ਕਿਸਾਨਾਂ ਨੇ ਦੇਸ਼ ਭਰ ਦੀ ਸਿਆਸਤ ਭਖਾਈ ਹੋਈ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀ ਦੋ ਟੁੱਕ, ਖੇਤੀ ਕਾਨੂੰਨ ਰੱਦ ਹੋਣ ਤਕ ਨਹੀਂ ਬਣਨ ਦੇਵਾਂਗੇ ਦਿੱਲੀ-ਕੱਟੜਾ ਹਾਈਵੇਅ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News