ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ
Sunday, Dec 13, 2020 - 10:18 PM (IST)
ਚੰਡੀਗੜ੍ਹ (ਹਰੀਸ਼ਚੰਦਰ) : ਪੰਜਾਬ ਦੇ 4 ਭਾਜਪਾ ਨੇਤਾਵਾਂ ਨੂੰ ਪਾਰਟੀ ਲੀਡਰਸ਼ਿਪ ਨੇ ਸ਼ਨੀਵਾਰ ਨੂੰ ਅਚਾਨਕ ਦਿੱਲੀ ਸੱਦ ਲਿਆ ਹੈ। ਜੰਮੂ ਤੋਂ ਵਾਪਸ ਆਉਂਦੇ ਹੀ ਪੰਜਾਬ ਭਾਜਪਾ ਇੰਚਾਰਜ ਦੁਸ਼ਯੰਤ ਗੌਤਮ ਨੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੰਗਠਨ ਮਹਾਮੰਤਰੀ ਦਿਨੇਸ਼ ਕੁਮਾਰ, ਪ੍ਰਦੇਸ਼ ਜਨਰਲ ਸਕੱਤਰ ਸੁਭਾਸ਼ ਸ਼ਰਮਾ ਅਤੇ ਜੀਵਨ ਗੁਪਤਾ ਨੂੰ ਦਿੱਲੀ ਆਉਣ ਦਾ ਫ਼ਰਮਾਨ ਸੁਣਾ ਦਿੱਤਾ ਹੈ। ਸੂਤਰਾਂ ਮੁਤਾਬਿਕ ਦਿਨੇਸ਼ ਕੁਮਾਰ ਪਹਿਲਾਂ ਤੋਂ ਹੀ ਦਿੱਲੀ ਵਿਚ ਹਨ ਜਦਕਿ ਬਾਕੀ 3 ਨੇਤਾ ਦਿੱਲੀ ਵਿਚ ਕਿਸਾਨ ਅੰਦੋਲਨ ਦੇ ਚੱਲਦੇ ਸੜਕੀ ਰਸਤੇ ਦੀ ਬਜਾਏ ਫਲਾਈਟ ਫੜ੍ਹ ਕੇ ਸ਼ਨੀਵਾਰ ਬਾਅਦ ਦੁਪਹਿਰ ਦਿੱਲੀ ਰਵਾਨਾ ਹੋ ਗਏ।
ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
ਇਨ੍ਹਾਂ ਨੇਤਾਵਾਂ ਦੇ ਨਾਲ ਦੁਸ਼ਯੰਤ ਗੌਤਮ ਦੀ ਬੈਠਕ ਦਾ ਏਜੰਡਾ ਅਜੇ ਸਪੱਸ਼ਟ ਨਹੀਂ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਕਿਸਾਨ ਨੇਤਾਵਾਂ ਵਲੋਂ ਦਿੱਲੀ ਸਰਹੱਦ 'ਤੇ ਛੇੜੇ ਅੰਦੋਲਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ। ਸਰਕਾਰ ਵਲੋਂ ਖੇਤੀਬਾੜੀ ਕਾਨੂੰਨਾਂ ਦੇ ਮਸਲੇ 'ਤੇ ਆਪਣੇ ਕਦਮ ਪਿੱਛੇ ਖਿੱਚਣ ਅਤੇ ਕੁੱਝ ਝੁਕਣ ਦੇ ਬਾਵਜੂਦ ਕਿਸਾਨਾਂ ਵਲੋਂ ਆਪਣੀ ਮੰਗਾਂ 'ਤੇ ਅੜੇ ਰਹਿਣ ਨਾਲ ਭਾਜਪਾ ਲੀਡਰਸ਼ਿਪ ਵਿਚ ਬੇਚੈਨੀ ਵੱਧ ਰਹੀ ਹੈ। ਇਸ ਤੋਂ ਇਲਾਵਾ ਫਰਵਰੀ ਵਿਚ ਹੋਣ ਵਾਲੀਆਂ ਪੰਜਾਬ ਦੀਆਂ ਸਥਾਨਕ ਸਰਕਾਰਾਂ ਚੋਣਾਂ 'ਤੇ ਵੀ ਚਰਚਾ ਹੋਵੇਗੀ।
ਇਹ ਵੀ ਪੜ੍ਹੋ : ਯੋਗਰਾਜ ਸਿੰਘ ਦੀਆਂ ਵੱਧ ਸਕਦੀਆਂ ਮੁਸ਼ਕਲਾਂ, ਸ਼ਿਵ ਸੈਨਾ ਨੇ ਕੀਤਾ ਵੱਡਾ ਐਲਾਨ
ਧਿਆਨਯੋਗ ਹੈ ਕਿ 2-3 ਦਸੰਬਰ ਨੂੰ ਆਪਣੇ ਪਹਿਲੇ ਪੰਜਾਬ ਦੌਰੇ ਦੌਰਾਨ ਵੀ ਗੌਤਮ ਨੇ ਪੰਜਾਬ ਭਾਜਪਾ ਦੇ ਪ੍ਰਦੇਸ਼ ਦਫ਼ਤਰ ਵਿਚ ਹੋਈਆਂ ਵੱਖ-ਵੱਖ ਬੈਠਕਾਂ ਵਿਚ ਤੇਵਰ ਕਾਫ਼ੀ ਸਖ਼ਤ ਰੱਖੇ ਸਨ। ਸੰਵਿਧਾਨ ਦਿਵਸ ਪ੍ਰੋਗਰਾਮ ਤੋਂ ਬਾਅਦ 2 ਦਸੰਬਰ ਨੂੰ ਪ੍ਰਦੇਸ਼ ਅਹੁਦੇਦਾਰਾਂ, ਕੋਰ ਗਰੁੱਪ, ਜ਼ਿਲ੍ਹਾ ਇੰਚਾਰਜ ਅਤੇ ਜ਼ਿਲ੍ਹਾ ਪ੍ਰਧਾਨਾਂ ਦੀ ਬੈਠਕ ਦੇ ਅਗਲੇ ਦਿਨ 3 ਦਸੰਬਰ ਨੂੰ ਗੌਤਮ ਨੇ ਵੱਖ-ਵੱਖ ਮੋਰਚਿਆਂ ਦੇ ਪ੍ਰਧਾਨਾਂ ਅਤੇ ਇੰਚਾਰਜਾਂ ਅਤੇ ਸੈੱਲਾਂ ਦੇ ਸੰਯੋਜਕਾਂ ਨਾਲ ਬੈਠਕ ਕੀਤੀ ਸੀ।
ਇਹ ਵੀ ਪੜ੍ਹੋ : ਕਿਸਾਨ ਮੋਰਚੇ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਲਈ ਡਾ. ਓਬਰਾਏ ਦਾ ਵੱਡਾ ਐਲਾਨ
ਪਾਰਟੀ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕਰਨ ਦੀ ਗੌਤਮ ਨੇ ਦਿੱਤੀ ਸੀ ਚਿਤਾਵਨੀ
ਉਨ੍ਹਾਂ ਬੈਠਕਾਂ ਵਿਚ ਦੁਸ਼ਯੰਤ ਗੌਤਮ ਨੇ ਸਪੱਸ਼ਟ ਕੀਤਾ ਸੀ ਕਿ ਉਹ ਆਉਣ ਵਾਲੇ ਦਿਨਾਂ ਵਿਚ ਪੰਜਾਬ ਆਉਣਗੇ। ਪ੍ਰਦੇਸ਼ ਇਕਾਈ ਦੀ ਕਾਗਜ਼ੀ ਕਾਰਵਾਈ ਦੀ ਬਜਾਏ ਉਹ ਜ਼ਮੀਨੀ ਹਕੀਕਤ ਪਰਖਣਗੇ ਕਿ ਪਾਰਟੀ ਅੱਜ ਸੂਬੇ ਵਿਚ ਕਿੱਥੇ ਖੜ੍ਹੀ ਹੈ। ਉਨ੍ਹਾਂ ਕਿਹਾ ਸੀ ਕਿ ਉਹ ਸਾਰੇ 33 ਸੰਗਠਨ ਜ਼ਿਲ੍ਹਿਆਂ ਅਤੇ 117 ਵਿਧਾਨ ਸਭਾ ਹਲਕਿਆਂ ਦਾ ਦੌਰਾ ਕਰਨਗੇ। ਇਨ੍ਹਾਂ ਬੈਠਕਾਂ ਵਿਚ ਭਾਜਪਾ ਇੰਚਾਰਜ ਨੇ ਇੱਥੋਂ ਤੱਕ ਕਹਿ ਦਿੱਤਾ ਸੀ ਕਿ ਸੰਗਠਨ ਨੂੰ ਲੈ ਕੇ ਕੋਈ ਉੱਚੀ ਜਾਂ ਵੱਡੀ ਗੱਲ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਸੂਬਾ ਨੇਤਾਵਾਂ ਨੂੰ ਚਾਹੀਦਾ ਹੈ ਕਿ ਉਹ ਪਾਰਟੀ ਨੂੰ ਧੋਖਾ ਨਾ ਦੇਣ ਸਗੋਂ ਆਪਣੇ ਅਹੁਦਿਆਂ ਨਾਲ ਨਿਆਂ ਕਰਨ। ਫਰਵਰੀ ਵਿਚ ਹੋਣ ਵਾਲੀਆਂ ਸਥਾਨਕ ਸਰਕਾਰਾਂ ਚੋਣਾਂ ਦੇ ਨਤੀਜੇ ਸਾਰਿਆਂ ਦੀ ਕੁੰਡਲੀ ਦੱਸ ਦੇਣਗੇ ਕਿ ਕੌਣ ਨੇਤਾ ਆਪਣੇ ਖੇਤਰ ਵਿਚ ਕਿੱਥੇ ਖੜ੍ਹਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵਧਿਆ ਨਾਈਟ ਕਰਫਿਊ, ਮੁੱਖ ਮੰਤਰੀ ਨੇ ਜਾਰੀ ਕੀਤੇ ਸਖ਼ਤ ਹੁਕਮ