ਕਿਸਾਨ ਅੰਦੋਲਨ ਦਰਮਿਆਨ ਭਾਜਪਾ ਲਈ ਆਈ ਇਕ ਹੋਰ ਬੁਰੀ ਖ਼ਬਰ

12/14/2020 8:06:43 PM

ਪਟਿਆਲਾ (ਰਾਜੇਸ਼ ਪੰਜੌਲਾ) : ਕਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਦੇ ਚੱਲਦੇ ਪੰਜਾਬ 'ਚ ਭਾਜਪਾ ਦਾ ਗ੍ਰਾਫ ਲਗਾਤਾਰ ਡਿੱਗਦਾ ਜਾ ਰਿਹਾ ਹੈ। ਰਾਜਪੁਰਾ ਵਿਖੇ ਭਾਜਪਾ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦੋਂ ਦਰਜਨਾਂ ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋ ਗਏ। ਹਲਕੇ ਦੇ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਹਰਦਿਆਲ ਸਿੰਘ ਕੰਬੋਜ ਦੀ ਅਗਵਾਈ ਹੇਠ ਇਹ ਭਾਜਪਾ ਪਰਿਵਾਰ ਕਾਂਗਰਸ 'ਚ ਸ਼ਾਮਿਲ ਹੋ ਗਏ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ

ਸੀਨੀਅਰ ਭਾਜਪਾ ਆਗੂ ਅਤੇ ਪੰਜਾਬ ਐਸੋਸੀਏਟ ਵੁਮੈਨ ਇਮਪਾਵਰਮੈਂਟ ਦੇ ਇੰਚਾਰਜ ਨਰਿੰਦਰ ਕੌਰ, ਪ੍ਰਭਜੋਤ ਕੌਰ (ਸੋਸਲ ਮੀਡੀਆ ਇੰਚਾਰਜ), ਮੋਹਿੰਦਰ ਕੌਰ ਤੋਂ ਇਲਾਵਾ ਹੋਰ ਕਈ ਆਗੂਆਂ ਨੇ ਭਾਜਪਾ ਛੱਡਣ ਦਾ ਐਲਾਨ ਕੀਤਾ। ਇਸ ਮੌਕੇ ਹਰਦਿਆਲ ਸਿੰਘ ਕੰਬੋਜ ਨੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਜੀ ਆਇਆਂ ਨੂੰ ਆਖਿਆ ਅਤੇ ਪਾਰਟੀ 'ਚ ਪੂਰਾ ਬਣਦਾ ਮਾਣ- ਸਨਮਾਨ ਦੇਣ ਦੀ ਗੱਲ ਆਖੀ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ

ਹਰਦਿਆਲ ਕੰਬੋਜ ਨੇ ਕਿਹਾ ਕਿ ਭਾਜਪਾ ਲੀਡਰਸ਼ਿਪ ਦੇਸ਼ ਵਿਰੋਧੀ ਕਾਰਜ ਕਰ ਰਹੀ ਹੈ। ਕੇਂਦਰ ਦੀ ਮੋਦੀ ਸਰਕਾਰ ਸੱਤਾ ਦੇ ਨਸ਼ੇ 'ਚ ਮਦਹੋਸ਼ ਹੋ ਗਈ ਹੈ। ਮੋਦੀ ਅਤੇ ਅਮਿਤ ਸ਼ਾਹ ਹੰਕਾਰ ਨਾਲ ਭਰ ਗਏ ਹਨ, ਜਿਸ ਕਰਕੇ ਉਹ ਕਿਸਾਨਾਂ ਤੇ ਮਜ਼ਦੂਰਾਂ ਦੀ ਗੱਲ ਨਹੀਂ ਸੁਣ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਕਿਸਾਨਾਂ ਦੇ ਹੱਕ 'ਚ ਡਟ ਕੇ ਆਵਾਜ਼ ਬੁਲੰਦ ਕੀਤੀ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ

ਨੋਟ : ਕੇਂਦਰ ਵਲੋਂ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਨੂੰ ਦਿੱਤੀ ਤਜਵੀਜ਼ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਜਵਾਬ।

Gurminder Singh

This news is Content Editor Gurminder Singh