ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ
Sunday, Dec 20, 2020 - 09:03 PM (IST)
ਮੱਖੂ (ਵਾਹੀ) : ਦਿੱਲੀ ’ਚ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਸਮਰਥਨ ਦੇਣ ਵਾਲੇ ਪੰਜਾਬ ਦੇ ਆੜ੍ਹਤੀ ਇਨਕਮ ਟੈਕਸ ਵਿਭਾਗ ਦੇ ਨਿਸ਼ਾਨੇ ’ਤੇ ਆ ਗਏ ਹਨ। ਸ਼ਨੀਵਾਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਆੜ੍ਹਤੀਆਂ ਦੇ ਘਰਾਂ ਅਤੇ ਕਾਰੋਬਾਰੀ ਸਥਾਨਾਂ ’ਤੇ ਇਨਕਮ ਟੈਕਸ ਵਿਭਾਗ ਨੇ ਛਾਪੇ ਮਾਰ ਕੇ ਕੁਝ ਦਸਤਾਵੇਜ਼ ਕਬਜ਼ੇ ’ਚ ਲਏ ਹਨ। ਇਨ੍ਹਾਂ ਛਾਪਿਆਂ ਸਬੰਧੀ ਲੋਕਾਂ ’ਚ ਚਰਚਾ ਹੈ ਕਿ ਇਹ ਕਾਰਵਾਈ ਮੋਦੀ ਸਰਕਾਰ ਵਲੋਂ ਆੜ੍ਹਤੀ ਵਰਗ ਨੂੰ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਬੋਲਣ ਤੋਂ ਰੋਕਣ ਲਈ ਹੋ ਸਕਦੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵਾਲੇ ਬਿਆਨ ’ਤੇ ਵਿਵਾਦ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਦਿੱਤੀ ਸਫਾਈ
ਫੈਡਰੇਸ਼ਨ ਆਫ ਆੜ੍ਹਤੀਆ ਐਸੋਸੀਏਸ਼ਨ ਪੰਜਾਬ ਦੇ ਪ੍ਰਧਾਨ ਅਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੈ ਕਾਲੜਾ ਦੇ ਮੱਖੂ ’ਚ ਸਥਿਤ ਘਰ ’ਚ ਸੀ. ਆਰ. ਪੀ. ਐੱਫ. ਦੇ ਸੁਰੱਖਿਆ ਦਸਤੇ ਦੀ ਸਹਾਇਤਾ ਨਾਲ ਸ਼ਨੀਵਾਰ ਤੜ੍ਹਕੇ 2 ਵਜੇ ਇਨਕਮ ਟੈਕਸ ਦੇ ਡਿਪਟੀ ਡਾਇਰੈਕਟਰ ਅਤੇ ਜੁਆਇੰਟ ਡਾਇਰੈਕਟਰ ਦੀ ਅਗਵਾਈ ’ਚ ਛਾਪਾ ਮਾਰਿਆ ਗਿਆ। ਇਸ ਤੋਂ ਇਲਾਵਾ ਆਮਦਨ ਕਰ ਵਿਭਾਗ ਲੁਧਿਆਣਾ ਦੀ ਟੀਮ ਨੇ ਨਵਾਂਸ਼ਹਿਰ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਅਕਾਲੀ ਨੇਤਾ ਮਨਜਿੰਦਰ ਸਿੰਘ ਵਾਲੀਆ ਦੇ ਘਰ, ਕਾਰੋਬਾਰੀ ਟਿਕਾਣਿਆਂ ਵੈਲਕਮ ਹੋਟਲ ਅਤੇ ਦਾਣਾ ਮੰਡੀ ’ਚ ਸਥਿਤ ਆੜ੍ਹਤ ਦੀ ਦੁਕਾਨ ’ਤੇ ਰੇਡ ਕਰ ਕੇ ਕੁਝ ਰਿਕਾਰਡ ਕਬਜ਼ੇ ’ਚ ਲਿਆ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਪੜ੍ਹਾਈ ਕਰਨ ਗਏ ਮੋਗਾ ਦੇ ਗਗਨਬੀਰ ਸਿੰਘ ਦੀ ਅਚਾਨਕ ਮੌਤ
ਸੰਘਰਸ਼ਾਂ ਦੀ ਅਗਵਾਈ ਕਰਨ ਵਾਲੇ ਆਗੂਆਂ ਨੂੰ ਉਲਝਾਉਣ ਲਈ ਹੋ ਰਹੀ ਕਾਰਵਾਈ : ਵਿਜੈ ਕਾਲੜਾ
ਇਸ ਸੰਬੰਧੀ ਵਿਜੈ ਕਾਲੜਾ ਦਾ ਕਹਿਣਾ þ ਕਿ ਇਸ ਰੇਡ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਮੋਦੀ ਸਰਕਾਰ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਆਗੂਆਂ ਨੂੰ ਉਲਝਾਇਆ ਜਾ ਰਿਹਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜਿਹੇ ਸੰਘਰਸ਼ਾਂ ਦੀ ਅਗਵਾਈ ਕਰਨ ਵਾਲੇ ਆਗੂ ਕਿਸੇ ਵੀ ਤਰੀਕੇ ਨਾਲ ਦਬਾਏ ਨਹੀਂ ਜਾ ਸਕਦੇ।
ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼
ਨੋਟ : ਆੜ੍ਹਤੀਆਂ ’ਤੇ ਇਨਕਮ ਟੈਕਸ ਵਿਭਾਗ ਵਲੋਂ ਕੀਤੀ ਜਾ ਰਹੀ ਛਾਪੇਮਾਰੀ ’ਤੇ ਤੁਸੀਂ ਕੀ ਕਹੋਗੇ?