ਵੱਡੀ ਖ਼ਬਰ : ਕਿਸਾਨ ਅੰਦੋਲਨ ਦੀ ਹਿਮਾਇਤ 'ਚ ਡੀ. ਆਈ. ਜੀ. ਲਖਮਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
Sunday, Dec 13, 2020 - 10:19 PM (IST)
ਬਠਿੰਡਾ (ਵਿਜੈ ਵਰਮਾ) : ਪੰਜਾਬ ਜੇਲ੍ਹ ਮਹਿਕਮੇ ਦੇ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਕਿਸਾਨੀ ਸੰਘਰਸ਼ ਦੀ ਹਿਮਾਇਤ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਆਪਣੇ ਅਸਤੀਫ਼ੇ 'ਚ ਡੀ. ਆਈ. ਜੀ. ਨੇ ਲਿਖਿਆ ਹੈ ਕਿ ਭਾਰਤ ਦਾ ਕਿਸਾਨ ਪ੍ਰੇਸ਼ਾਨ ਹੈ। ਉਹ ਇਨ੍ਹਾਂ ਠੰਡੀਆਂ ਰਾਤਾਂ ਵਿਚ ਖੁੱਲ੍ਹੇ ਅਸਮਾਨ ਹੇਠ ਆਪਣੇ ਹੱਕਾਂ ਲਈ ਸੰਘਰਸ਼ ਕਰ ਰਿਹਾ ਹੈ। ਮੈਂ ਕਿਸਾਨ ਦਾ ਪੁੱਤਰ ਹੋਣ ਦੇ ਨਾਤੇ ਇਹ ਸਮਝਦਾ ਹਾਂ ਕਿ ਮੈਨੂੰ ਵੀ ਉਸ ਸੰਘਰਸ਼ ਦਾ ਹਿੱਸਾ ਬਣਨਾ ਚਾਹੀਦਾ ਹੈ। ਇਸ ਕਰਕੇ ਮੈਨੂੰ ਤੁਰੰਤ ਪ੍ਰਭਾਵ ਤੋਂ ਡਿਊਟੀ ਤੋਂ ਫਾਰਗ ਕੀਤਾ ਜਾਵੇ।
ਇਹ ਵੀ ਪੜ੍ਹੋ : ਕਿਸਾਨਾਂ ਦੇ ਅੰਦੋਲਨ 'ਚ ਘਿਰੀ ਭਾਜਪਾ ਨੂੰ ਪੰਜਾਬ 'ਚ ਲੱਗਾ ਵੱਡਾ ਝਟਕਾ
ਇਸ ਤੋਂ ਇਲਾਵਾ ਡੀ. ਆਈ. ਜੀ. ਲਖਮਿੰਦਰ ਸਿੰਘ ਜਾਖੜ ਨੇ ਡਿਊਟੀ ਤੋਂ ਫਾਰਗ ਹੋਣ ਲਈ ਆਪਣੀ ਤਿੰਨ ਮਹੀਨੇ ਦੀ ਤਨਖਾਹ ਅਤੇ ਹੋਰ ਭੱਤੇ ਜਮ੍ਹਾਂ ਕਰਾਉਣ ਦੀ ਵੀ ਗੱਲ ਕੀਤੀ ਹੈ ਤਾਂ ਕਿ ਕਿਸੇ ਪ੍ਰਕਾਰ ਦੀ ਕਨੂੰਨੀ ਅੜਚਣ ਅਸਤੀਫ਼ਾ ਮਨਜ਼ੂਰ ਕਰਨ ਵਿਚ ਨਾ ਆਵੇ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦੌਰਾਨ ਵੱਡੀ ਹਲਚਲ, ਭਾਜਪਾ ਨੇ ਪੰਜਾਬ ਦੇ 4 ਨੇਤਾਵਾਂ ਨੂੰ ਅਚਾਨਕ ਦਿੱਲੀ ਸੱਦਿਆ
ਨੋਟ : ਕੇਂਦਰ ਵਲੋਂ ਖੇਤੀ ਕਾਨੂੰਨਾਂ 'ਤੇ ਕਿਸਾਨਾਂ ਨੂੰ ਦਿੱਤੀ ਤਜਵੀਜ਼ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦਿਓ ਜਵਾਬ।