ਦਿੱਲੀ ਕਿਸਾਨ ਅੰਦੋਲਨ ਤੋਂ ਵਾਪਸ ਆਉਂਦੇ ਕਿਸਾਨ ਦੀ ਹੋਈ ਮੌਤ

12/26/2020 7:34:38 PM

ਟਾਂਡਾ ਉੜਮੁੜ,(ਵਰਿੰਦਰ ਪੰਡਿਤ, ਮੋਮੀ)-ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ’ਚ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਵਾਲੇ ਇਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ ।

ਇਹ ਵੀ ਪੜ੍ਹੋ : ਦੁੱਖ ਭਰੀ ਖ਼ਬਰ: ਦਿੱਲੀ ਧਰਨੇ ਤੋਂ ਪਰਤੇ ਇਕ ਹੋਰ ਕਿਸਾਨ ਦੀ ਹੋਈ ਮੌਤ

ਟਾਂਡਾ ਦੇ ਪਿੰਡ ਰੜਾ ਨਿਵਾਸੀ ਕਿਸਾਨ ਭੁਪਿੰਦਰ ਸਿੰਘ (43) ਪੁੱਤਰ ਮੋਹਨ ਸਿੰਘ ਦੀ ਮੌਤ ਹੋਈ ਹੈ। ਜਾਣਕਾਰੀ ਮੁਤਾਬਕ ਭੁਪਿੰਦਰ ਸਿੰਘ ਬੀਤੇ ਕੁਝ ਦਿਨਾਂ ਤੋਂ ਸਿੰਘੂ ਬਾਰਡਰ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਹਿੱਸਾ ਲੈ ਰਿਹਾ ਸੀ। ਬੀਤੀ ਸ਼ਾਮ ਜੱਥੇ ਨਾਲ ਵਾਪਿਸ ਆਉਂਦੇ ਸਮੇ ਉਸ ਦੀ ਹਾਲਤ ਅਚਾਨਕ ਵਿਗੜ ਗਈ ਅਤੇ ਅੱਜ ੇਉਸ ਦੀ ਮੌਤ ਹੋ ਗਈ ।

ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਨੂੰ ਬਣਦਾ ਅਸਲ ਸਨਮਾਨ ਦੇਣਾ ਭੁੱਲਿਆ ਜਲੰਧਰ ਨਗਰ ਨਿਗਮ, ਜਾਣੋ ਕਿਵੇਂ

ਕਿਸਾਨ ਦੀ ਮੌਤ ਕਾਰਨ ਪਿੰਡ ਅਤੇ ਇਲਾਕੇ ’ਚ ਸੋਗ ਦੀ ਲਹਿਰ ਹੈ । ਮ੍ਰਿਤਕ ਕਿਸਾਨ ਦੋ ਬੱਚਿਆਂ ਦਾ ਪਿਓ ਸੀ ਅਤੇ ਸੰਘਰਸ਼ ਕਰ ਰਹੀ ਦੋਆਬਾ ਕਿਸਾਨ ਕਮੇਟੀ ਦਾ ਸਰਗਰਮ ਮੈਂਬਰ ਸੀ। 
 

Deepak Kumar

This news is Content Editor Deepak Kumar