ਵੱਡੀ ਖ਼ਬਰ : ਕਿਸਾਨੀ ਅੰਦੋਲਨ ''ਚ ਸ਼ਾਮਲ ਇਕ ਹੋਰ ਕਿਸਾਨ ਨੇ ਨਿਗਲਿਆ ਜ਼ਹਿਰ
Sunday, Jan 24, 2021 - 09:25 PM (IST)

ਅੰਮ੍ਰਿਤਸਰ (ਸੁਮਿਤ ਖੰਨਾ) : ਕੇਂਦਰ ਸਰਕਾਰ ਦੇ ਵਿਵਾਦਤ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਜਿੱਥੇ ਦਿੱਲੀ ਵਿਚ ਕਿਸਾਨਾਂ ਦਾ ਧਰਨਾ ਲਗਭਗ ਦੋ ਮਹੀਨਿਆਂ ਬਾਅਦ ਵੀ ਜਾਰੀ ਹੈ, ਉਥੇ ਹੀ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕੀਤੀਆਂ ਜਾ ਰਹੀਆਂ ਖ਼ੁਦਕੁਸ਼ੀਆਂ ਵੀ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਖੁਸਰੋਪੁਰ ਤੋਂ ਸਾਹਮਣੇ ਆਇਆ ਹੈ, ਜਿਥੇ ਦਿੱਲੀ ਅੰਦੋਲਨ 'ਚੋਂ ਪਰਤੇ ਕਿਸਾਨ ਜਸਬੀਰ ਸਿੰਘ ਪੁੱਤਰ ਦਰਸ਼ਨ ਸਿੰਘ ਵਲੋਂ ਕਿਸਾਨ ਮਾਰੂ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਦੀ ਵਤੀਰੇ ਤੋਂ ਤੰਗ ਆ ਕੇ ਸਲਫਾਸ ਨਗਲ ਲਈ ਗਈ।
ਇਹ ਵੀ ਪੜ੍ਹੋ : ਟਰੈਕਟਰ ਪਰੇਡ ਨੂੰ ਲੈ ਕੇ ਕੀ ਹੈ ਕਿਸਾਨਾਂ ਦਾ ਮਾਸਟਰ ਪਲਾਨ, ਗੁਰਨਾਮ ਚਢੂਨੀ ਨੇ ਆਖੀਆਂ ਵੱਡੀਆਂ ਗੱਲਾਂ
ਇਸ ਦੌਰਾਨ ਜਸਬੀਰ ਸਿੰਘ ਦੇ ਪਰਿਵਾਰ ਵਲੋਂ ਉਨ੍ਹਾਂ ਨੂੰ ਤੁਰੰਤ ਛੇਹਰਟਾ ਦੇ ਨਿੱਜੀ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ ਜੋ ਇਸ ਵਕਤ ਜ਼ੇਰੇ ਇਲਾਜ ਹੈ। ਕਿਸਾਨ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਕਤ ਕਿਸਾਨ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਲੈ ਕੇ ਪਿਛਲੇ ਦਿਨੀਂ ਦਿੱਲੀ ਵਿਖੇ ਵੀ ਕਰੀਬ ਪੰਦਰਾਂ ਦਿਨ ਧਰਨੇ ਵਿਚ ਰਹਿ ਕੇ ਆਇਆ ਸੀ ਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਦੇ ਬਾਹਰ ਲੱਗੇ ਧਰਨੇ ਵਿਚ ਵੀ ਰੋਜ਼ਾਨਾ ਸ਼ਮੂਲੀਅਤ ਕਰ ਰਿਹਾ ਸੀ ਪਰ ਕੇਂਦਰ ਸਰਕਾਰ ਦੇ ਕਿਸਾਨਾਂ ਪ੍ਰਤੀ ਵਰਤੇ ਜਾ ਰਹੇ ਰਵੱਈਏ ਤੋਂ ਤੰਗ ਆ ਕੇ ਜਸਬੀਰ ਸਿੰਘ ਸਿੰਘ ਨੇ ਐਤਵਾਰ ਨੂੰ ਸਲਫਾਸ ਨਿਗਲ ਕੇ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ।
ਇਹ ਵੀ ਪੜ੍ਹੋ : ਲਾੜੇ ਨੇ ਇੰਝ ਕੀਤਾ ਕਿਸਾਨਾਂ ਦਾ ਸਮਰਥਨ ਦੇਖਦੇ ਰਹਿ ਗਏ ਲੋਕ, ਅੱਗੋਂ ਪਰਿਵਾਰ ਨੇ ਵੀ ਕਰ 'ਤਾ ਵੱਡਾ ਐਲਾਨ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?