ਕਿਸਾਨੀ ਅੰਦੋਲਨ ’ਤੇ ਛੋਟੇਪੁਰ ਦਾ ਵੱਡਾ ਬਿਆਨ, ਕੇਂਦਰ ਸਰਕਾਰ ਨੂੰ ਦਿੱਤੀ ਚਿਤਾਵਨੀ

Sunday, Dec 20, 2020 - 09:02 PM (IST)

ਨਵੀਂ ਦਿੱਲੀ/ਚੰਡੀਗੜ੍ਹ : ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਬਾਰਡਰ ’ਤੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਪਹੁੰਚੇ ਸੁੱਚਾ ਸਿੰਘ ਛੋਟੇਪੁਰ ਨੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨੀ ਸੰਘਰਸ਼ ਨੂੰ ਤਿੰਨ ਮਹੀਨੇ ਹੋ ਗਏ ਹਨ, ਪਹਿਲਾਂ ਕਿਸਾਨ ਪੰਜਾਬ ਦੀਆਂ ਸੜਕਾਂ ਅਤੇ ਪੱਟੜੀਆਂ ’ਤੇ ਰੁਲੇ ਅਤੇ ਹੁਣ ਦਿੱਲੀ ਵਿਚ ਜੰਗ ਲੜ ਰਹੇ ਹਨ ਪਰ ਇਸ ਦੇ ਬਾਵਜੂਦ ਸਰਕਾਰ ਕਿਸਾਨਾਂ ਦੀ ਆਵਾਜ਼ ਨਹੀਂ ਸੁਣ ਰਹੀ। ਅੱਜ ਪੰਜਾਬ ਦੇ ਕਿਸਾਨ ਮਾੜੇ ਹਾਲਾਤ ’ਚੋਂ ਗੁਜ਼ਰ ਰਿਹਾ ਹੈ ਅਤੇ ਖ਼ੁਦਕੁਸ਼ੀਆਂ ਕਰ ਰਿਹਾ ਹੈ। ਛੋਟੇਪੁਰ ਨੇ ਕਿਹਾ ਕਿ ਜੇਕਰ ਪਹਿਲਾਂ ਹੀ ਮੋਦੀ ਕਿਸਾਨਾਂ ਦੀ ਗੱਲ ਸੁਣ ਲੈਂਦੇ ਤਾਂ ਇਹ ਨੌਬਤ ਨਾ ਆਉਂਦੀ। ਉਨ੍ਹਾਂ ਕਿਹਾ ਕਿ ਜਦੋਂ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਗੱਲ ਨਹੀਂ ਸੁਣੀ ਤਾਂ ਕਿਸਾਨਾਂ ਨੂੰ ਮਜਬੂਰ ਹੋ ਕੇ ਦਿੱਲੀ ਵੱਲ ਚਾਲੇ ਪਾਉਣੇ ਪਏ ਹਨ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਦਰਮਿਆਨ ਪੰਜਾਬ ’ਚ ਸੀ.ਆਰ. ਪੀ. ਐੱਫ. ਨਾਲ ਲੈ ਕੇ ਆਈ. ਟੀ. ਵਿਭਾਗ ਦੀ ਵੱਡੀ ਕਾਰਵਾਈ

ਛੋਟੇਪੁਰ ਨੇ ਕਿਹਾ ਕਿ ਇਸ ਸੰਘਰਸ਼ ਵਿਚ 20-22 ਦੇ ਕਰੀਬ ਕਿਸਾਨ ਆਪਣੀਆਂ ਜਾਨਾਂ ਵਾਰ ਚੁ੍ੱਕੇ ਹਨ। ਇਸ ਸੰਘਰਸ਼ ਵਿਚ ਹਰ ਤਬਕੇ ਵਲੋਂ ਸਮਰਥਨ ਕੀਤਾ ਜਾ ਰਿਹਾ ਹੈ, ਲਿਹਾਜ਼ਾ ਭਾਰਤ ਦੀ ਸਰਕਾਰ ਨੂੰ ਸੂਝ-ਬੂਝ ਨਾਲ ਕੰਮ ਲੈਂਦਿਆਂ ਕਿਸਾਨਾਂ ਦੀਆਂ ਮੰਗਾਂ ਮੰਨਣੀਆਂ ਚਾਹੀਦੀਆਂ ਹਨ। ਛੋਟੇਪੁਰ ਨੇ ਚਿਤਾਵਨੀ ਦਿੰਦਿਆਂ ਆਖਿਆ ਕਿ ਜੇਕਰ ਸਰਕਾਰ ਅਜੇ ਵੀ ਜ਼ਿੱਦ ’ਤੇ ਅੜੀ ਰਹੀ ਤਾਂ ਇਸ ਨਾਲ ਕਿਸਾਨਾਂ ਦਾ ਤਾਂ ਜਿਹੜਾ ਨੁਕਸਾਨ ਹੋਵੇਗਾ ਹੀ, ਇਸ ਦੇ ਨਾਲ ਹੀ ਮੋਦੀ ਸਰਕਾਰ ਅਤੇ ਦੇਸ਼ ਨੂੰ ਵੀ ਢਾਹ ਲੱਗੇਗੀ।

ਇਹ ਵੀ ਪੜ੍ਹੋ : ਕੈਨੇਡਾ, ਅਮਰੀਕਾ ’ਚ ਧੱਕ ਪਾ ਚੁੱਕੇ ਉੱਘੇ ਕਬੱਡੀ ਖਿਡਾਰੀ ਮਾਣਕ ਜੋਧਾਂ ਦੀ ਹਾਦਸੇ ’ਚ ਮੌਤ

ਛੋਟੇਪੁਰ ਨੇ ਕਿਹਾ ਕਿ ਇਸ ਦੇ ਉਲਟ ਸਰਕਾਰ ਇਸ ਸੰਘਰਸ਼ ਨੂੰ ਕਦੇ ਅੱਤਵਾਦੀ ਅਤੇ ਕਦੇ ਨਕਸਲੀਆਂ ਨਾਲ ਜੋੜ ਰਹੀ ਹੈ ਪਰ ਇਹ ਲੋਕਾਂ ਦਾ ਸੰਘਰਸ਼ ਬਣ üੱਕਾ þ। ਲਿਹਾਜ਼ਾ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨ ਲੈਣੀਆਂ ਚਾਹੀਦੀਆਂ ਹਨ ਕਿਉਂਕਿ ਇਸੇ ਵਿਚ ਹੀ ਸਰਕਾਰ ਅਤੇ ਦੇਸ਼ ਦਾ ਭਲਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਪੁਲਸ ਕਮਿਸ਼ਨਰ ਦਫ਼ਤਰ ’ਚ ਪਿਆ ਭੜਥੂ, ਬੀਬੀਆਂ ਦੇ ਬਾਥਰੂਮ ’ਚ ਮੁੰਡੇ ਨੂੰ ਇਸ ਹਾਲਤ ’ਚ ਦੇਖ ਉੱਡੇ ਹੋਸ਼

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਇ? ਕੁਮੈਂਟ ਕਰਕੇ ਦੱਸੋ।


Gurminder Singh

Content Editor

Related News