ਬਠਿੰਡਾ ਟੋਲ ਪਲਾਜ਼ਾ 'ਤੇ ਲੱਗੇ ਧਰਨੇ 'ਚ ਕਿਸਾਨਾਂ 'ਤੇ ਹਮਲਾ, ਲਹੂ-ਲੁਹਾਨ ਹੋਏ ਕਿਸਾਨ ਤੇ ਪੁਲਸ ਮੁਲਾਜ਼ਮ

02/07/2021 9:39:27 PM

ਬਠਿੰਡਾ (ਕੁਨਾਲ ਕਾਂਸਲ) : ਬਠਿੰਡਾ ਵਿਚ ਦੇਰ ਰਾਤ ਲਹਿਰਾ ਬੇਗਾ ਟੋਲ ਪਲਾਜ਼ਾ 'ਤੇ ਲੱਗੇ ਧਰਨੇ 'ਚ ਕਿਸਾਨਾਂ 'ਤੇ ਇਕ ਵਿਅਕਤੀ ਨੇ ਖੂਨੀ ਹਮਲਾ ਕਰ ਦਿੱਤਾ। ਇਸ ਹਮਲੇ ਵਿਚ ਤਿੰਨ ਕਿਸਾਨਾਂ ਤੋਂ ਇਲਾਵਾ ਇਕ ਏ.ਐੱਸ.ਆਈ. ਵੀ ਜ਼ਖਮੀ ਹੋ ਗਿਆ ਹੈ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਕਿਸਾਨਾਂ 'ਤੇ ਹਮਲਾ ਕਰਨ ਵਾਲੇ ਦਾ ਨਾਮ ਪਰਮਿੰਦਰ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਨੌਜਵਾਨ ਵਲੋਂ ਪਤਨੀ ਤੇ ਧੀਆਂ ਨੂੰ ਗੋਲ਼ੀ ਮਾਰਨ ਤੋਂ ਬਾਅਦ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ

PunjabKesari

ਜ਼ਖਮੀ ਕਿਸਾਨਾਂ ਨੇ ਦੱਸਿਆ ਕਿ ਰਾਤ ਲਗਭਗ 10 ਵਜੇ ਪਰਮਿੰਦਰ ਨਾਮਕ ਵਿਅਕਤੀ ਆਪਣੀ ਕਾਰ 'ਚ ਸਵਾਰ ਹੋ ਕੇ ਕਿਸਾਨਾਂ ਦੇ ਧਰਨੇ ਕੋਲ ਆ ਕੇ ਖੜ੍ਹਾ ਹੋ ਗਿਆ। ਜਦੋਂ ਕਿਸਾਨਾਂ ਨੇ ਉਸ ਨੂੰ ਜਾ ਕੇ ਪੁੱਛਿਆ ਕਿ ਕੋਈ ਪ੍ਰੇਸ਼ਾਨੀ ਤਾਂ ਨਹੀਂ ਹੈ ਤਾਂ ਉਸ ਨੇ ਕਿਸਾਨਾਂ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਕਿਸਾਨ ਇਕ ਪੁਲਸ ਮੁਲਾਜ਼ਮ ਨੂੰ ਬੁਲਾ ਕੇ ਲੈ ਆਏ ਪਰ ਉਕਤ ਵਿਅਕਤੀ ਨੇ ਆਪਣੇ ਕੋਲ ਰੱਖੀ ਕਿਰਚ ਨਾਲ ਕਿਸਾਨਾਂ ਅਤੇ ਪੁਲਸ ਮੁਲਾਜ਼ਮ 'ਤੇ ਹਮਲਾ ਕਰ ਦਿੱਤਾ। ਮੁਲਜ਼ਮ ਦੇ ਹਮਲੇ ਨਾਲ ਪੁਲਸ ਮੁਲਾਜ਼ਮ ਦੇ ਸਿਰ ਅਤੇ ਛਾਤੀ ਜਦਕਿ ਕਿਸਾਨ ਦੇ ਢਿੱਡ ਵਿਚ ਗੰਭੀਰ ਜ਼ਖਮ ਹੋ ਗਏ। ਵਾਰਦਾਤ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਿਆ। ਕਿਸਾਨਾਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : 26 ਜਨਵਰੀ ਵਾਲੀ ਘਟਨਾ ’ਤੇ ਕਿਸਾਨ ਮੋਰਚੇ ਦੀ ਵੱਡੀ ਕਾਰਵਾਈ, ਬੀ. ਕੇ. ਯੂ. ਕੇ. ਦੇ ਸੁਰਜੀਤ ਫੂਲ ਸਸਪੈਂਡ

PunjabKesari

ਉਧਰ ਕਿਸਾਨ ਨੇਤਾ ਨੇ ਕਿਹਾ ਕਿ ਹਮਲਾਵਰ ਪਰਮਿੰਦਰ ਸਿੰਘ ਕਾਂਗਰਸ ਪਾਰਟੀ ਨਾਲ ਸਬੰਧਤ ਹੈ। ਭੂਚੋ ਮੰਡੀ ਦੇ ਕਾਂਗਰਸੀ ਵਿਧਾਇਕ ਪ੍ਰੀਤਮ ਸਿੰਘ ਕੋਟਭਾਈ ਦਾ ਆਦਮੀ ਹੈ। ਇਸ ਲਈ ਉਸ ਨੂੰ ਕਾਂਗਰਸ ਵਲੋਂ ਬਚਾਇਆ ਜਾ ਰਿਹਾ ਹੈ ਪਰ ਜਦੋਂ ਤਕ ਪਰਮਿੰਦਰ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰਨਹੀਂ ਕੀਤਾ ਜਾਂਦਾ, ਉਦੋਂ ਤਕ ਕਿਸਾਨ ਚੁੱਪ ਨਹੀਂ ਬੈਠਣਗੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਆਜ਼ਾਦ ਕਿਸਾਨ ਕਮੇਟੀ ਦੋਆਬਾ ਦੇ ਪ੍ਰਧਾਨ ਹਰਪਾਲ ਸੰਘਾ ਕਿਸਾਨ ਆਗੂਆਂ ਵਲੋਂ ਸਸਪੈਂਡ

PunjabKesari

ਨੋਟ - ਕਿਸਾਨ ਅੰਦੋਲਨ ਦੀ ਹਰ ਅਪਡੇਟ ਸਭ ਤੋਂ ਪਹਿਲਾਂ ਤੁਸੀਂ 'ਜਗ ਬਾਣੀ' ਦੀ ਐੱਪ, ਯੂ-ਟਿਊਬ, ਅਤੇ ਫੇਸਬੁੱਕ ਪੇਜ਼ 'ਤੇ ਦੇਖ ਸਕਦੇ ਹੋ।


Gurminder Singh

Content Editor

Related News