ਕਿਸਾਨ ਅੰਦੋਲਨ ਦੌਰਾਨ ਆਈ ਮੰਦਭਾਗੀ ਖ਼ਬਰ, ਧਰਨੇ ’ਚੋਂ ਆ ਰਹੇ ਨੌਜਵਾਨ ਦੀ ਮੌਤ
Tuesday, Dec 22, 2020 - 09:08 PM (IST)
 
            
            ਮੁੱਲਾਂਪੁਰ ਦਾਖਾ (ਰਾਜ ਬੱਬਰ) : ਦਿੱਲੀ ਦੇ ਟਿੱਕਰੀ ਬਾਰਡਰ ’ਤੇ ਕਿਸਾਨੀ ਅੰਦੋਲਨ ਵਿਚ ਆਪਣਾ ਯੋਗਦਾਨ ਪਾ ਕੇ ਬੀਤੀ ਰਾਤ ਵਾਪਸ ਪਰਤ ਰਹੇ ਮੁੱਲਾਂਪੁਰ ਦਾਖਾ ਦੇ ਪਿੰਡ ਜਾਂਗਪੁਰ ਦੇ ਦੋ ਨੌਜਵਾਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ। ਇਸ ਹਾਦਸੇ ਵਿਚ ਇਕ 31 ਸਾਲ ਨੌਜਵਾਨ ਹਰਜਿੰਦਰ ਸਿੰਘ ਦੀ ਮੌਤ ਹੋ ਗਈ, ਜਦਕਿ ਦੂਜੇ ਨੌਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : ਫਿਰ ਆਈ ਮੰਦਭਾਗੀ ਖ਼ਬਰ, ਦਿੱਲੀ ਧਰਨੇ ਤੋਂ ਪਰਤੇ ਕਿਸਾਨ ਨਾਲ ਵਾਪਰ ਗਿਆ ਭਾਣਾ
ਇਕੱਤਰ ਕੀਤੀ ਜਾਣਕਾਰੀ ਮੁਤਾਬਕ ਹੁਣ ਤੱਕ ਮਿ੍ਰਤਕ ਹਰਜਿੰਦਰ ਸਿੰਘ ਦਿੱਲੀ ਧਰਨੇ ਵਿਚ ਲਗਭਗ 8 ਤੋਂ 10 ਵਾਰ ਜਾ ਕੇ ਆਪਣੀ ਹਾਜ਼ਰੀ ਲਗਵਾ ਚੁੱਕਾ ਸੀ ਪਰ ਬੀਤੀ ਰਾਤ ਦਿੱਲੀ ਤੋਂ ਵਾਪਿਸ ਆਉਂਦੇ ਸਮੇਂ ਬੇਸਹਾਰਾ ਪਸ਼ੂ ਇਕ ਕਾਰ ਦੇ ਸਾਹਮਣੇ ਆ ਗਿਆ ਅਤੇ ਕਾਰ ਸਿੱਧੀ ਉਕਤ ਨੌਜਵਾਨਾਂ ਦੇ ਮੋਟਰਸਾਈਕਲ ਵਿਚ ਆ ਵੱਜੀ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਹਰਜਿੰਦਰ ਸਿੰਘ ਦੀ ਮੌਤ ਹੋ ਗਈ ਜਦਕਿ ਉਸ ਦਾ ਦੋਸਤ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ : ਵਿਆਹ ਕਰਵਾ ਕੇ ਕੈਨੇਡਾ ਗਏ ਮੁੰਡੇ ਦੇ ਟੁੱਟੇ ਸੁਫ਼ਨੇ, ਉਹ ਹੋਇਆ ਜਿਸ ਦੀ ਉਮੀਦ ਨਹੀਂ ਸੀ
ਘਟਨਾ ਤੋਂ ਬਾਅਦ ਮਿ੍ਰਤਕ ਦੇ ਪਰਿਵਾਰ ਦਾ ਜਿੱਥੇ ਰੋ-ਰੋ ਕੇ ਬੁਰਾ ਹਾਲ ਹੈ, ਉਥੇ ਹੀ ਪਰਿਵਾਰ ਨੇ ਮੋਦੀ ਸਰਕਾਰ ਖ਼ਿਲਾਫ਼ ਵੀ ਖੂਬ ਭੜਾਸ ਕੱਢੀ ਅਤੇ ਕਿਹਾ ਕਿ ਪਤਾ ਨਹੀਂ ਕੇਂਦਰ ਸਰਕਾਰ ਅਜੇ ਹੋਰ ਕਿੰਨੀਆਂ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਕਰੇਗੀ।
ਇਹ ਵੀ ਪੜ੍ਹੋ : ਜੋਗਿੰਦਰ ਉਗਰਾਹਾਂ ਦਾ ਵੱਡਾ ਬਿਆਨ, ਕਿਹਾ ਕਿਸਾਨਾਂ ਦੇ ਤਰਕਾਂ ਨਾਲ ਸਹਿਮਤ ਸਰਕਾਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            