ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

Tuesday, May 07, 2024 - 09:25 AM (IST)

ਕਿਸਾਨ ਆਗੂ ਦੇ ਕਤਲਕਾਂਡ 'ਚ ਨਵਾਂ ਮੋੜ! ਗ੍ਰੰਥੀ ਸਿੰਘ ਸਣੇ 2 ਵਿਅਕਤੀ ਗ੍ਰਿਫ਼ਤਾਰ

ਦਸੂਹਾ (ਝਾਵਰ, ਨਾਗਲਾ): ਪਿੰਡ ਮੇਵਾ ਮਿਆਣੀ ਵਿਖੇ ਇਕ ਕਿਸਾਨ ਜੋਧਾ ਸਿੰਘ ਦੇ ਦਿਨ ਦਿਹਾੜੇ ਹੋਏ ਕਤਲ ਮਾਮਲੇ 'ਚ ਵੱਡੀ ਕਾਰਵਾਈ ਕਰਦਿਆਂ ਪੁਲਸ ਨੇ 24 ਘੰਟੇ ਦੇ ਅੰਦਰ ਇਸ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਇਕ ਗ੍ਰੰਥੀ ਸਮੇਤ 2 ਵਿਅਕਤੀ ਗ੍ਰਿਫ਼ਤਾਰ ਕੀਤੇ ਹਨ। ਐੱਸ.ਐੱਸ.ਪੀ. ਹੁਸ਼ਿਆਰਪੁਰ ਸੁਰਿੰਦਰ ਲਾਂਬਾ ਵੱਲੋਂ ਐੱਸ.ਪੀ ਸਰਬਜੀਤ ਸਿੰਘ ਬਾਹੀਆ ਤੇ ਡੀ.ਐੱਸ.ਪੀ. ਦਸੂਹਾ ਦੀ ਅਗਵਾਈ ਹੇਠ ਐੱਸ.ਐੱਚ.ਓ. ਦਸੂਹਾ ਹਰ ਪ੍ਰੇਮ ਸਿੰਘ ਵੱਲੋਂ ਗੁਰਪਾਲ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਖਜਾਲਾ ਥਾਣਾ ਘੁਮਾਣ ਜ਼ਿਲ੍ਹਾ ਗੁਰਦਾਸਪੁਰ ਹਾਲ ਵਾਸੀ ਮੇਵਾ ਮਿਆਣੀ ਅਤੇ ਹਿੰਮਤ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਸਮਰਾਏ ਥਾਣਾ ਸ੍ਰੀ ਹਰਗੋਬਿੰਦਪੁਰ ਜ਼ਿਲ੍ਹਾ ਗੁਰਦਾਸਪੁਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! 2 ਅਧਿਕਾਰੀਆਂ ਦਾ ਹੋਇਆ ਤਬਾਦਲਾ

ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਗ੍ਰੰਥੀ ਗੁਰਪਾਲ ਸਿੰਘ ਜੋਧਾ ਸਿੰਘ ਦੇ ਕਤਲ ਹੋਣ ਤੋਂ ਬਾਅਦ ਪੁਲਸ ਪਾਰਟੀ ਦੇ ਨਾਲ ਹੀ ਘੁੰਮਦਾ ਰਿਹਾ। ਸ਼ੱਕ ਪੈਣ 'ਤੇ ਜਦੋਂ ਉਸ ਤੋਂ ਸਖਤਾਈ ਨਾਲ ਪੁੱਛਗਿਛ ਕੀਤੀ ਗਈ ਤਾਂ ਕਤਲ ਦੀ ਗੁੱਥੀ ਸਾਹਮਣੇ ਆਈ। ਉਨ੍ਹਾਂ ਦੱਸਿਆ ਸੀ ਇਸ ਸਬੰਧੀ ਪੁਲਸ ਵੱਲੋਂ ਕੇਸ ਦਰਜ ਕਰ ਲਿਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਅੰਮ੍ਰਿਤਪਾਲ ਸਿੰਘ ਦੇ ਚੋਣ ਲੜਣ 'ਚ ਅੜਿੱਕਾ ਪਾਉਣਗੇ ਇਹ ਨਿਯਮ, ਕਈ ਦਾਅ-ਪੇਚਾਂ ਦਾ ਕਰਨਾ ਪਵੇਗਾ ਸਾਹਮਣਾ

ਜ਼ਿਕਰਯੋਗ ਹੈ ਕਿ ਮ੍ਰਿਤਕ ਕਿਸਾਨ ਯੋਧਾ ਸਿੰਘ ਦੇ ਭਤੀਜੇ ਪਰਮਜੀਤ ਸਿੰਘ ਭੁੱਲਾ ਜ਼ਿਲ੍ਹਾ ਪ੍ਰਧਾਨ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਕਤਲ ਹੋਣ ਤੋਂ ਬਾਅਦ ਪੁਲਸ ਨੂੰ ਚੇਤਾਵਨੀ ਦਿੱਤੀ ਸੀ ਕਿ ਜੇਕਰ ਇਸ ਕਤਲ ਦੀ ਗੁੱਥੀ ਤੁਰੰਤ ਨਾ ਸੁਲਝਾਈ ਗਈ ਤਾਂ ਉਨ੍ਹਾਂ ਵੱਲੋਂ ਪੰਜਾਬ ਪੱਧਰ 'ਤੇ ਰੋਸ ਧਰਨੇ ਦਿੱਤੇ ਜਾਣਗੇ ਤੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ, ਪਰ ਪੁਲਸ ਵੱਲੋਂ ਮੁਸਤੈਦੀ ਦਿਖਾਉਂਦੇ ਹੋਏ 24 ਘੰਟੇ ਦੇ ਅੰਦਰ-ਅੰਦਰ ਇਸ ਅੰਨ੍ਹੇ ਕਤਲ ਨੂੰ ਸੁਲਝਾ ਲਿਆ ਗਿਆ ਤੇ ਕਾਤਲਾਂ ਨੂੰ ਫੜ ਲਿਆ ਗਿਆ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News