ਖੇਤਾਂ ''ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ

Sunday, Jul 05, 2026 - 03:13 PM (IST)

ਖੇਤਾਂ ''ਚ ਕੰਮ ਕਰਦੇ ਬਜ਼ੁਰਗ ਕਿਸਾਨ ਨਾਲ ਵਾਪਰੀ ਅਣਹੋਣੀ! ਮੋਟਰ ਤੋਂ ਕਰੰਟ ਲੱਗਣ ਨਾਲ ਹੋਈ ਮੌਤ

ਫ਼ਤਿਹਗੜ੍ਹ ਸਾਹਿਬ (ਬਿਪਨ): ਪਿੰਡ ਖਰੋੜੇ ਵਿਖੇ ਖੇਤਾਂ ਵਿਚ ਮੋਟਰ ਚਲਾਉਂਦੇ ਸਮੇਂ ਕਰੰਟ ਲੱਗਣ ਕਾਰਨ ਬਜ਼ੁਰਗ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਕਿਸਾਨ ਦੀ ਪਛਾਣ ਜਰਨੈਲ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੀ ਉਮਰ 67 ਸਾਲਾ ਦੇ ਕਰੀਬ ਦੱਸੀ ਜਾ ਰਹੀ ਹੈ। ਇਸ ਹਾਦਸੇ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਸਮੇਤ ਪੂਰੇ ਪਿੰਡ ਅਤੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਮ੍ਰਿਤਕ ਦੇ ਪਰਿਵਾਰਿਕ ਮੈਂਬਰ ਕੁਲਵਿੰਦਰ ਸਿੰਘ ਨੇ ਘਟਨਾ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਜਰਨੈਲ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਖੇਤਾਂ ਵਿਚ ਫ਼ਸਲ ਨੂੰ ਪਾਣੀ ਲਗਾਉਣ ਲਈ ਗਏ ਹੋਏ ਸਨ। ਜਦੋਂ ਉਹ ਖੇਤਾਂ ਵਿਚ ਲੱਗੀ ਪਾਣੀ ਵਾਲੀ ਮੋਟਰ ਨੂੰ ਚਾਲੂ ਕਰਨ ਲੱਗੇ, ਤਾਂ ਮੋਟਰ ਵਿਚ ਆ ਰਹੇ ਜ਼ੋਰਦਾਰ ਕਰੰਟ ਦੀ ਲਪੇਟ ਵਿਚ ਆ ਗਏ। ਕਰੰਟ ਇੰਨਾ ਜ਼ਬਰਦਸਤ ਸੀ ਕਿ ਜਰਨੈਲ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ।
 


author

Anmol Tagra

Content Editor

Related News