ਸਟ੍ਰਾਬੇਰੀ ਦੀ ਖੇਤੀ ਕਰਕੇ ਸੁਲਤਾਨਪੁਰ ਲੋਧੀ ਦਾ ਕਿਸਾਨ ਕਮਾ ਰਿਹਾ ਲੱਖਾਂ ਰੁਪਏ, ਬਣਿਆ ਹੋਰਾਂ ਲਈ ਰਾਹ ਦਸੇਰਾ

Sunday, Jun 04, 2023 - 06:31 PM (IST)

ਸਟ੍ਰਾਬੇਰੀ ਦੀ ਖੇਤੀ ਕਰਕੇ ਸੁਲਤਾਨਪੁਰ ਲੋਧੀ ਦਾ ਕਿਸਾਨ ਕਮਾ ਰਿਹਾ ਲੱਖਾਂ ਰੁਪਏ, ਬਣਿਆ ਹੋਰਾਂ ਲਈ ਰਾਹ ਦਸੇਰਾ

ਸੁਲਤਾਨਪੁਰ ਲੋਧੀ (ਧੀਰ)-ਬਾਗਬਾਨੀ ਵਿਭਾਗ ਦੀ ਸਹਾਇਤਾ ਅਤੇ ਤਕਨੀਕੀ ਅਗਵਾਈ ਸਦਕਾ ਸੁਲਤਾਨਪੁਰ ਲੋਧੀ ਦੇ ਪਿੰਡ ਸਵਾਲ ਦਾ ਕਿਸਾਨ ਬਲਕਾਰ ਸਿੰਘ ਸਟ੍ਰਾਬੇਰੀ ਅਤੇ ਹੋਰਨਾਂ ਫਲਾਂ/ਸਬਜ਼ੀਆਂ ਦੀ ਕਾਸ਼ਤ ਕਰਕੇ ਫਸਲੀ ਵਿਭਿੰਨਤਾ ਦੇ ਮਾਮਲੇ ’ਚ ਹੋਰਨਾਂ ਕਿਸਾਨਾਂ ਲਈ ਰਾਹ ਦਸੇਰਾ ਸਾਬਤ ਹੋਇਆ ਹੈ। ਬਲਕਾਰ ਸਿੰਘ ਨੇ ਸਾਲ 2012 ਵਿਚ ਇੰਟਰਨੈੱਟ ’ਤੇ ਸਟ੍ਰਾਬੇਰੀ ਦੀ ਕਾਸ਼ਤ ਵੇਖਣ ਉਪਰੰਤ ਬਾਗਬਾਨੀ ਵਿਭਾਗ ਕਪੂਰਥਲਾ ਨਾਲ ਸੰਪਰਕ ਕੀਤਾ ਅਤੇ ਬਾਗਬਾਨੀ ਵਿਭਾਗ ਵੱਲੋਂ ਵਾਈ. ਐੱਸ. ਪਰਮਾਰ ਹਾਰਟੀਕਲਚਰ ਯੂਨੀਵਰਸਿਟੀ, ਸੋਲਨ (ਐੱਚ. ਪੀ.) ਨਾਲ ਸੰਪਰਕ ਸਾਧਿਆ ਅਤੇ ਕਿਸਾਨ ਲਈ ਸਟ੍ਰਾਬੇਰੀ ਦੇ ਬੂਟਿਆਂ (ਰਨਰ) ਦਾ ਪ੍ਰਬੰਧ ਕੀਤਾ।

ਇਸ ਦੇ ਬਾਅਦ ਬਲਕਾਰ ਸਿੰਘ ਵੱਲੋਂ ਸਵੀਟ ਚਾਰਲੀ, ਚੈਂਡਲਰ, ਕੈਮਾਰੋਜ਼ਾ, ਕੈਪਰੀ ਅਤੇ ਰਾਣੀਆ ਆਦਿ ਸਟ੍ਰਾਬੇਰੀ ਦੀਆਂ ਬਹੁਤ ਸਾਰੀਆਂ ਕਿਸਮਾਂ ਦੀ ਕਾਸ਼ਤ ਸ਼ੁਰੂ ਕੀਤੀ ਗਈ। ਉਸੇ ਸਾਲ ਬਲਕਾਰ ਸਿੰਘ ਵੱਲੋਂ ਪਲਾਸਟਿਕ ਮਲਚਿੰਗ ਵਿਛਾ ਕੇ ਬੈੱਡਾਂ ’ਤੇ 2 ਕਨਾਲ ਸਟ੍ਰਾਬੇਰੀ ਦੀ ਕਾਸ਼ਤ ਸ਼ੁਰੂ ਕੀਤੀ ਗਈ। ਸ਼ੁਰੂਆਤੀ ਸਾਲ ਵਿਚ ਚੰਗੀ ਆਮਦਨ ਹੋਣ ਕਾਰਨ ਉਸ ਨੂੰ ਵਿਭਾਗ ਵੱਲੋਂ ਆਉਣ ਵਾਲੇ ਸਾਲਾਂ ਵਿਚ ਇਕ ਏਕੜ ਤੱਕ ਖੇਤੀ ਕਰਨ ਲਈ ਉਤਸ਼ਾਹਤ ਕੀਤਾ ਗਿਆ ਅਤੇ ਇਕ ਏਕੜ ਤੋਂ 340000 ਤੱਕ ਦਾ ਮੁਨਾਫ਼ਾ ਹੋਇਆ।

ਇਹ ਵੀ ਪੜ੍ਹੋ-ਯੂਕ੍ਰੇਨ ਭੇਜਣ ਲਈ ਲੈ ਲਏ ਲੱਖਾਂ ਰੁਪਏ, ਨਹੀਂ ਲੁਆਇਆ ਵੀਜ਼ਾ, ਏਜੰਟ ਦੇ ਖੁੱਲ੍ਹੇ ਭੇਤ ਨੇ ਉਡਾਏ ਪਰਿਵਾਰ ਦੇ ਹੋਸ਼

ਡਿਪਟੀ ਕਮਿਸ਼ਨਰ ਕਪੂਰਥਲਾ ਕੈਪਟਨ ਕਰਨੈਲ ਸਿੰਘ ਫਸਲੀ ਵਿਭਿੰਨਤਾ ਲਈ ਕੰਮ ਕਰ ਰਹੇ ਬਲਕਾਰ ਸਿੰਘ ਅਤੇ ਹੋਰਨਾਂ ਅਗਾਂਹਵਧੂ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਪੂਰਥਲਾ ਜ਼ਿਲ੍ਹੇ ਵਿਚ ਫ਼ਸਲੀ ਵਿਭਿੰਨਤਾ ਲਈ ਹੋਰ ਯਤਨ ਕੀਤੇ ਜਾਣਗੇ। ਇਸ ਤੋਂ ਇਲਾਵਾ ਅਜਿਹੇ ਕਿਸਾਨਾਂ ਦੀ ਹੋਸਲਾ ਅਫ਼ਜਾਈ ਲਈ ਉਨ੍ਹਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਦੀਪ ਸਿੰਘ ਹੁੰਦਲ ਅਤੇ ਬਾਗਬਾਨੀ ਵਿਕਾਸ ਅਫ਼ਸਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਕਿਸਾਨ ਬਲਕਾਰ ਸਿੰਘ ਅਤੇ ਉਸ ਦਾ ਪੁੱਤਰ 250 ਗ੍ਰਾਮ ਸਮਰੱਥਾ ਵਾਲੇ ਪਲਾਸਟਿਕ ਦੇ ਡੱਬਿਆਂ ਦੀ ਵਰਤੋਂ ਕਰਕੇ ਆਪਣੇ ਫਾਰਮ ਅਤੇ ਸਟ੍ਰਾਬੇਰੀ ਨੂੰ ਗ੍ਰੇਡ ਅਤੇ ਪੈਕ ਕਰਦੇ ਹਨ ਅਤੇ ਕਪੂਰਥਲਾ, ਜਲੰਧਰ ਅਤੇ ਤਰਨਤਾਰਨ ਦੀਆਂ ਲੋਕਲ ਮੰਡੀਆਂ ਵਿਚ ਸਿੱਧੇ ਵੇਚਦੇ ਹਨ। ਉਹ ਬੇਰੁਜ਼ਗਾਰ ਨੌਜਵਾਨਾਂ ਨੂੰ ਵੀ ਰੋਜ਼ਗਾਰ ਦਿੰਦਾ ਹੈ। ਕਿਸਾਨ ਦੀ ਇਹ ਪਹੁੰਚ ਬੇਰੁਜ਼ਗਾਰ ਨੌਜਵਾਨਾਂ ਲਈ ਆਮਦਨ ਪੈਦਾ ਕਰਨ ਵਿਚ ਮਦਦ ਕਰਦੀ ਹੈ।

ਇਹ ਵੀ ਪੜ੍ਹੋ-ਇਨ੍ਹਾਂ ਔਰਤਾਂ ਤੋਂ ਰਹੋ ਸਾਵਧਾਨ, ਲਿਫ਼ਟ ਦੇ ਬਹਾਨੇ ਹਾਈਵੇਅ 'ਤੇ ਇੰਝ ਚਲਾ ਰਹੀਆਂ ਨੇ ਕਾਲਾ ਕਾਰੋਬਾਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

shivani attri

Content Editor

Related News