ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਿਸਾਨ ਜਥੇਬੰਦੀਆਂ ਦੀ ਮੀਟਿੰਗ, ਰਹੀ ਬੇਨਤੀਜਾ

10/16/2017 2:24:44 PM

ਚੰਡੀਗੜ੍ਹ (ਮਨਮੋਹਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਛੇ ਕਿਸਾਨ ਜਥੇਬੰਦੀਆਂ ਦੀ ਅਹਿਮ ਬੈਠਕ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੇ ਗ੍ਰਹਿ ਵਿਖੇ ਹੋਈ। ਇਸ ਬੈਠਕ ਵਿਚ ਕਰਜ਼ ਮੁਆਫੀ, ਝੋਨੇ ਦੀ ਫਸਲ ਦੀ ਖਰੀਦ ਅਤੇ ਪਰਾਲੀ ਦੇ ਮਸਲੇ ਦੇ ਢੁਕਵੇਂ ਹੱਲ ਨੂੰ ਲੈ ਕੇ ਚਰਚਾ ਕੀਤਾ ਗਈ। ਮੀਟਿੰਗ ਨੂੰ ਬੇਨਤੀਜਾ ਦੱਸਦੇ ਹੋਏ ਕਿਸਾਨ ਨੇ ਜਥੇਬੰਦੀਆਂ ਦੇ ਆਗੂਆਂ ਨੇ ਸਰਕਾਰ 'ਤੇ ਵਾਅਦਾ ਖਿਲਾਫ ਦੇ ਦੋਸ਼ ਲਗਾਏ ਹਨ। ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਦੇ ਮੱਸਲਿਆਂ ਦੇ ਮਾਮਲੇ 'ਚ ਕੋਈ ਠੋਸ ਭਰੋਸਾ ਨਹੀਂ ਦੇ ਸਕੇ ਹਨ।
ਕਿਸਾਨ ਜਥੇਬੰਦੀਆਂ ਨੇ ਸਰਕਾਰ ਨੂੰ ਸੰਘਰਸ਼ ਦੀ ਚਿਤਾਵਨੀ ਦਿੰਦੇ ਹੋਏ ਜਲਦ ਇਨ੍ਹਾਂ ਮਸਲਿਆਂ ਦੇ ਢੁਕਵੇਂ ਹੱਲ ਕੱਢਣ ਲਈ ਕਿਹਾ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਕਈ ਮਹੀਨੇ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਨੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਹਨ। ਕਿਸਾਨ ਜਥੇਬੰਦੀਆਂ ਨੇ ਆਉਣ ਵਾਲੇ ਦਿਨਾਂ ਵਿਚ ਸਰਕਾਰ ਖਿਲਾਫ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ ਦਿੱਤੀ ਹੈ।