ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਪਰਾਲੀ ਨੂੰ ਲਾਈ ਅੱਗ

Tuesday, Oct 31, 2017 - 01:21 AM (IST)

ਤਪਾ ਮੰਡੀ, (ਸ਼ਾਮ, ਗਰਗ)- ਸਥਾਨਕ ਇਲਾਕੇ 'ਚ ਕਿਸਾਨ ਜਥੇਬੰਦੀਆਂ ਨੇ ਇਕਜੁੱਟ ਹੋ ਕੇ ਕਾਫਲੇ ਦੇ ਰੂਪ ਵਿਚ ਮੋਟਰਸਾਈਕਲਾਂ, ਕਾਰਾਂ 'ਤੇ ਸਵਾਰ ਹੋ ਕੇ ਝੋਨੇ ਦੀ ਪਰਾਲੀ ਨੂੰ ਅੱਗ ਲਾ ਕੇ ਪੰਜਾਬ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। 
ਇਸ ਮੌਕੇ ਭਾਕਿਯੂ (ਉਗਰਾਹਾਂ) ਅਤੇ ਡਕੌਂਦਾ ਯੂਨੀਅਨ ਦੇ ਆਗੂਆਂ ਬਲਜਿੰਦਰ ਸਿੰਘ ਧੌਲਾ ਤੇ ਪਰਵਿੰਦਰ ਸਿੰਘ ਦਾ ਕਹਿਣਾ ਹੈ ਕਿ ਕਾਂਗਰਸ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਨੇ ਕਿਸਾਨਾਂ ਦੇ ਹੱਕ 'ਚ ਫੈਸਲੇ ਲੈਣ ਦੀ ਸਹੁੰ ਖਾਧੀ ਸੀ ਪਰ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਾਣਬੁੱਝ ਕੇ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਰਜ਼ੇ ਤੋਂ ਤੰਗ ਕਿਸਾਨ ਹਰ ਰੋਜ਼ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਉਨ੍ਹਾਂ ਦਾ ਸ਼ੌਕ ਨਹੀਂ ਮਜਬੂਰੀ ਹੈ। ਉਨ੍ਹਾਂ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਪ੍ਰਸ਼ਾਸਨ ਨੇ ਉਨ੍ਹਾਂ ਨਾਲ ਧੱਕਾ ਕੀਤਾ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਨਿਰਮਲ ਸਿੰਘ, ਜਰਨੈਲ ਸਿੰਘ, ਬਲਜੀਤ ਸਿੰਘ, ਭਰਪੂਰ ਸਿੰਘ, ਗੁਰਮੇਲ ਸਿੰਘ ਤੇ ਗੁਰਜੰਟ ਸਿੰਘ ਆਦਿ ਹਾਜ਼ਰ ਸਨ।


Related News