ਕਿਸਾਨੀ ਸੰਘਰਸ਼ ਨਾਲ ਜੁੜੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਮੌਤ

Sunday, Feb 21, 2021 - 06:35 PM (IST)

ਕਿਸਾਨੀ ਸੰਘਰਸ਼ ਨਾਲ ਜੁੜੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦੀ ਮੌਤ

ਗੁਰੂ ਕਾ ਬਾਗ (ਭੱਟੀ)- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਇਕ ਪਾਸੇ ਜਿਥੇ ਅੰਨ ਦਾਤੇ ਵਲੋਂ ਵੱਡਾ ਸੰਘਰਸ਼ ਵਿੱਢਿਆ ਗਿਆ ਹੈ, ਉਥੇ ਹੀ ਇਸ ਸੰਘਰਸ਼ ਦੌਰਾਨ ਕਿਸਾਨਾਂ ਦੀਆਂ ਜਾਨਾਂ ਜਾਣ ਦਾ ਸਿਲਸਿਲਾ ਵੀ ਲਗਾਤਾਰ ਜਾਰੀ ਹੈ। ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਵਿਚ ਆਪਣਾ ਮੋਹਰੀ ਰੋਲ ਨਿਭਾਉਂਦੀ ਆ ਰਹੀ ਪੰਜਾਬ ਦੀ ਸਿਰਮੌਰ ਜਥੇਬੰਦੀ ਕਿਰਤੀ ਕਿਸਾਨ ਯੂਨੀਅਨ (ਪੰਜਾਬ) ਦੇ ਸੂਬਾ ਪ੍ਰਧਾਨ ਦਾਤਾਰ ਸਿੰਘ ਦਾ ਅੱਜ ਦੇਹਾਂਤ ਹੋ ਗਿਆ।

ਇਹ ਵੀ ਪੜ੍ਹੋ : ਦਿੱਲੀ ਮੋਰਚੇ 'ਚ ਕੂਚ ਕਰਦੇ ਸਮੇਂ ਪਿੰਡ ਕਪਿਆਲ ਦੇ ਕਿਸਾਨ ਦੀ ਮੌਤ

ਦਾਤਾਰ ਸਿੰਘ ਅੱਜ ਅੰਮ੍ਰਿਤਸਰ ਵਿਖੇ ਵਿਰਸਾ ਵਿਹਾਰ 'ਚ ਕਰਵਾਏ ਜਾ ਰਹੇ ਕਿਸਾਨੀ ਸੰਘਰਸ਼ ਅਤੇ ਪੰਜਾਬ ਕਿੱਧਰ ਨੂੰ ਜਾ ਰਹੇ ਸੈਮੀਨਾਰ ਦੌਰਾਨ ਬੋਲਦਿਆਂ ਅਚਾਨਕ ਹੇਠਾਂ ਡਿੱਗ ਪਏ, ਇਸ ਦੌਰਾਨ ਉਥੇ ਮੌਜੂਦ ਪ੍ਰਬੰਧਕਾਂ ਵਲੋਂ ਤੁਰੰਤ ਦਾਤਾਰ ਸਿੰਘ ਅੰਮ੍ਰਿਤਸਰ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਬਰਨਾਲਾ ਮਹਾ ਰੈਲੀ ਦੀ ਸਟੇਜ 'ਤੇ ਗਰਜੇ ਰਾਜੇਵਾਲ, ਰੁਲਦੂ ਸਿੰਘ ਤੇ ਉਗਰਾਹਾਂ, ਕੀਤੇ ਇਹ ਵੱਡੇ ਐਲਾਨ

 


author

Gurminder Singh

Content Editor

Related News