ਵੱਡੀ ਖ਼ਬਰ : 'ਕਿਸਾਨੀ ਘੋਲ' ਦੌਰਾਨ ਤਿਆਰ ਹੋਈ ਅਗਲੀ ਰਣਨੀਤੀ, ਕੇਂਦਰ ਨਾਲ ਮੀਟਿੰਗ ਸਬੰਧੀ ਫ਼ੈਸਲਾ ਅੱਜ
Wednesday, Dec 23, 2020 - 11:46 AM (IST)
ਨਵੀਂ ਦਿੱਲੀ : ਕੇਂਦਰ ਸਰਕਾਰ ਦੇ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਲੰਬੀ ਲੜਾਈ ਲੜ ਰਹੇ ਕਿਸਾਨਾਂ ਦਾ ਦਿੱਲੀ ਬਾਰਡਰ 'ਤੇ ਧਰਨਾ ਜਾਰੀ ਹੈ। ਕਿਸਾਨ ਜੱਥੇਬੰਦੀਆਂ ਨੇ ਇਸ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤਿਆਰ ਕਰ ਲਈ ਹੈ।
ਇਹ ਵੀ ਪੜ੍ਹੋ : ਕੈਬਨਿਟ ਮੰਤਰੀ 'ਸਿੰਗਲਾ' ਵੱਲੋਂ ਕਿਸਾਨਾਂ ਦੇ ਹੱਕ 'ਚ ਭੁੱਖ-ਹੜਤਾਲ 'ਤੇ ਬੈਠਣ ਦਾ ਐਲਾਨ
ਪੰਜਾਬ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ 5 ਮੈਂਬਰੀ ਕਮੇਟੀ ਬਣਾਈ ਗਈ ਹੈ ਅਤੇ ਕੇਂਦਰ ਨਾਲ ਮੀਟਿੰਗ ਸਬੰਧੀ ਅੱਜ ਫ਼ੈਸਲਾ ਲਿਆ ਜਾ ਸਕਦਾ ਹੈ। ਕਿਸਾਨ ਜੱਥੇਬੰਦੀਆਂ ਵੱਲੋਂ ਦਿੱਲੀ 'ਚ ਹੀ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਮਨਾਇਆ ਜਾਵੇਗਾ ਅਤੇ ਇਸ ਸਬੰਧੀ 23, 26 ਅਤੇ 27 ਦਸੰਬਰ ਨੂੰ ਸਮਾਗਮ ਕਰਵਾਏ ਜਾਣਗੇ।
ਇਹ ਵੀ ਪੜ੍ਹੋ : ਡਾਕਘਰ 'ਚ ਆਨਲਾਈਨ ਪੇਪਰ ਜਮ੍ਹਾਂ ਕਰਵਾਉਣ ਪੁੱਜੇ ਵਿਦਿਆਰਥੀ, ਮੁਲਾਜ਼ਮਾਂ ਨੇ ਫੜ੍ਹਨ ਤੋਂ ਕੀਤਾ ਇਨਕਾਰ
ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਸਰਕਾਰ ਖ਼ਿਲਾਫ਼ ਸੰਘਰਸ਼ ਹੋਰ ਵੀ ਤੇਜ਼ ਕਰ ਦਿੱਤਾ ਜਾਵੇਗਾ। ਕਿਸਾਨਾਂ ਵੱਲੋਂ ਅੱਜ ਦੇ ਦਿਨ 'ਕਿਸਾਨ ਦਿਹਾੜਾ' ਵੀ ਮਨਾਇਆ ਜਾ ਰਿਹਾ ਹੈ। ਇਸ ਮੌਕੇ ਕਿਸਾਨ ਜੱਥੇਬੰਦੀਆਂ ਵੱਲੋਂ ਦੇਸ਼ਵਾਸੀਆਂ ਨੂੰ ਇਕ ਸਮੇਂ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ’ਚ ਸ਼ਾਮਲ ਹੋਣ ਜਾ ਰਹੇ 'ਮੁਨੀਮਾਂ' ਦੀ ਬੱਸ ਹਾਦਸੇ ਦਾ ਸ਼ਿਕਾਰ, ਕਈ ਜ਼ਖਮੀਂ
ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ ਇਸ ਸਮੇਂ ਦਿੱਲੀ ਦੀਆਂ ਸਰਹੱਦਾਂ 'ਤੇ ਡਟੇ ਹੋਏ ਹਨ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਅੜੇ ਹੋਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਹ ਆਪਣਾ ਅੰਦੋਲਨ ਕਿਸੇ ਵੀ ਹਾਲਤ 'ਚ ਖ਼ਤਮ ਨਹੀਂ ਕਰਨਗੇ।
ਨੋਟ : ਕਿਸਾਨ ਜੱਥੇਬੰਦੀਆਂ ਵੱਲੋਂ ਮੋਦੀ ਸਰਕਾਰ ਨਾਲ ਮੀਟਿੰਗ ਕਰਨ ਦੇ ਫ਼ੈਸਲੇ ਸਬੰਧੀ ਦਿਓ ਵਿਚਾਰ