ਮੋਹਾਲੀ ''ਚ ਦੁਕਾਨਾਂ ਬਾਹਰ ਕਿਸਾਨਾਂ ਦੇ ਹੱਕ ''ਚ ਪੋਸਟਰ ਲਾਉਣ ਦਾ ਆਇਆ ਹੜ੍ਹ
Tuesday, Jan 05, 2021 - 04:25 PM (IST)
ਮੋਹਾਲੀ (ਨਿਆਮੀਆਂ) : ਮੋਹਾਲੀ ਵਿਖੇ ਪਹਿਲਾਂ ਇਕ ਮਾਰਕਿਟ 'ਚ ਕਿਸਾਨਾਂ ਦੇ ਹੱਕ 'ਚ ਦੁਕਾਨਦਾਰਾਂ ਨੇ ਪੋਸਟਰ ਲਾਏ ਸਨ ਕਿ ਉਨ੍ਹਾਂ ਦੀਆਂ ਦੁਕਾਨਾਂ 'ਚ ਅੰਧ ਭਗਤਾਂ ਨੂੰ ਪ੍ਰਵੇਸ਼ ਕਰਨ ਦੀ ਆਗਿਆ ਨਹੀਂ ਹੈ ਕਿਉਂਕਿ ਉਹ ਕਿਸਾਨਾਂ ਦਾ ਸਮਰਥਨ ਕਰਦੇ ਹਨ। ਹੁਣ ਮੋਹਾਲੀ ਦੀਆਂ ਲਗਭਗ ਸਾਰੀਆਂ ਹੀ ਮਾਰਕਿਟਾਂ 'ਚ ਅਜਿਹੇ ਪੋਸਟਰਾਂ ਦਾ ਹੜ੍ਹ ਜਿਹਾ ਆ ਗਿਆ ਲੱਗਦਾ ਹੈ।
ਇਹ ਵੀ ਪੜ੍ਹੋ : ਮੋਬਾਇਲ ਟਾਵਰ ਤੋੜਨ ਦੇ ਮਾਮਲੇ 'ਚ ਹਾਈਕੋਰਟ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ
ਇੱਥੇ ਫੇਜ਼-3ਬੀ2 ਦੀ ਮੁੱਖ ਮਾਰਕਿਟ 'ਚ ਅੱਜ ਸਾਰੇ ਹੀ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਦੇ ਬਾਹਰ ਅਜਿਹੇ ਹੀ ਬੋਰਡ ਲਗਾ ਕੇ ਕੇਂਦਰ ਸਰਕਾਰ ਦਾ ਵਿਰੋਧ ਕਰਦਿਆਂ ਕਿਸਾਨਾਂ ਨੂੰ ਜ਼ਬਰਦਸਤ ਸਮਰਥਨ ਦਿੱਤਾ ਹੈ। ਸਾਜਨ ਟੈਲੀਮੈਟਿਕਸ ਦੇ ਐਮ. ਡੀ. ਅਮਰੀਕ ਸਿੰਘ ਸਾਜਨ ਨੇ ਦੱਸਿਆ ਕਿ ਉਹ ਕਿਸਾਨਾਂ ਦੇ ਸਮਰਥਨ 'ਚ ਹਨ, ਇਸ ਲਈ ਉਨ੍ਹਾਂ ਨੇ ਇਹ ਪੋਸਟਰ ਲਗਵਾਏ ਹਨ।
ਇਹ ਵੀ ਪੜ੍ਹੋ : 'ਕੈਲੰਡਰ ਵਿਵਾਦ' 'ਤੇ ਪੰਜਾਬ ਸਰਕਾਰ ਨੇ ਮੰਨੀ ਗਲਤੀ, ਆਖੀ ਇਹ ਗੱਲ
ਉਨ੍ਹਾਂ ਕਿਹਾ ਕਿ ਸਾਰੀ ਮਾਰਕਿਟ 'ਚ ਇਹ ਪੋਸਟਰ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੁੱਝ ਵੀ ਹੋ ਜਾਵੇ, ਕਿਸਾਨ ਬਿਨਾਂ ਮੰਗਾਂ ਮਨਵਾਏ ਵਾਪਸ ਨਹੀਂ ਪਰਤਣਗੇ।
ਇਹ ਵੀ ਪੜ੍ਹੋ : ਚੰਡੀਗੜ੍ਹ 'ਚ 'ਪੰਜਾਬ' ਨੂੰ ਨਜ਼ਰਅੰਦਾਜ਼ ਕੀਤੇ ਜਾਣ 'ਤੇ ਭਖੀ ਸਿਆਸਤ, ਜਾਣੋ ਕੀ ਹੈ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਨੇ ਅਜਿਹੀ ਗੁੜ੍ਹਤੀ ਦਿੱਤੀ ਹੈ ਕਿ ਜ਼ੁਲਮ ਦੇ ਖ਼ਿਲਾਫ਼ ਡਟ ਕੇ ਖੜ੍ਹੇ ਹੋਣਾ ਹੈ, ਇਸ ਲਈ ਸਾਰੇ ਹੀ ਕਿਸਾਨ ਇਸ ਜ਼ੁਲਮ ਦੇ ਖ਼ਿਲਾਫ਼ ਖੜ੍ਹੇ ਹੋ ਰਹੇ ਹਨ ਕਿਉਂਕਿ ਇਨ੍ਹਾਂ ਕਾਨੂੰਨਾਂ ਦਾ ਅਸਰ ਕਿਸਾਨਾਂ 'ਤੇ ਹੀ ਨਹੀਂ, ਸਗੋਂ ਸਮਾਜ ਦੇ ਹਰ ਵਰਗ 'ਤੇ ਪੈਣਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਰਾਏ