ਕਿਸਾਨ ਅੰਦੋਲਨ ਦੌਰਾਨ ਫੜ੍ਹੇ ਗਏ 2 ਸ਼ੱਕੀ, ਪੁੱਛਗਿੱਛ ਦੌਰਾਨ ਹੋਏ ਵੱਡੇ ਖ਼ੁਲਾਸੇ (ਵੀਡੀਓ)

Thursday, Jan 07, 2021 - 09:57 AM (IST)

ਨਵੀਂ ਦਿੱਲੀ/ਲੁਧਿਆਣਾ (ਨਰਿੰਦਰ) : ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਖ਼ਿਲਾਫ਼ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਦੀਆਂ ਬਰੂਹਾਂ 'ਤੇ ਡੇਰੇ ਲਾਏ ਹੋਏ ਹਨ ਅਤੇ ਸਰਕਾਰ ਖ਼ਿਲਾਫ਼ ਅੰਦੋਲਨ ਕੀਤਾ ਜਾ ਰਿਹਾ ਹੈ। ਇਸ ਅੰਦੋਲਨ ਦਰਮਿਆਨ 2 ਸ਼ੱਕੀ ਵਿਅਕਤੀਆਂ ਨੂੰ ਕਿਸਾਨਾਂ ਵੱਲੋਂ ਕਾਬੂ ਕੀਤਾ ਗਿਆ। ਇਨ੍ਹਾਂ ਵਿਅਕਤੀਆਂ ਕੋਲੋਂ ਮੋਬਾਇਲ ਫੋਨ ਬਰਾਮਦ ਕੀਤੇ ਗਏ, ਜਿਸ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਿਸੇ ਦਫ਼ਤਰ ਵੱਲੋਂ ਉਕਤ ਸ਼ੱਕੀ ਵਿਅਕਤੀਆਂ ਨੂੰ ਕਮਾਂਡ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦੇਸ਼ੀ ਧਰਤੀ 'ਤੇ ਦੂਜੇ ਪੰਜਾਬੀ ਦੀ ਜਾਨ ਬਚਾਉਣੀ ਪਈ ਮਹਿੰਗੀ, ਬਦਮਾਸ਼ਾਂ ਨੇ ਚਾਕੂਆਂ ਨਾਲ ਵਿੰਨ੍ਹਿਆ ਵਿਅਕਤੀ

ਇਹ ਵੀ ਪਤਾ ਲੱਗਾ ਹੈ ਕਿ ਉਕਤ ਵਿਅਕਤੀਆਂ ਨੂੰ ਇਕ ਮਹੀਨੇ ਤੋਂ ਟ੍ਰੇਨਿੰਗ ਦਿੱਤੀ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਫੜ੍ਹੇ ਗਏ ਵਿਅਕਤੀਆਂ ਬਾਰੇ ਹੋਰ ਵੀ ਕਈ ਖ਼ੁਲਾਸੇ ਹੋਏ ਹਨ। ਉਕਤ ਵਿਅਕਤੀਆਂ ਵੱਲੋਂ ਰਿਲਾਇੰਸ ਦੇ ਪਰਚੇ ਵੰਡੇ ਜਾ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਕਤ ਵਿਅਕਤੀਆਂ ਨੂੰ ਫੜ੍ਹ ਕੇ ਸੁਰੱਖਿਅਤ ਰੱਖਿਆ ਗਿਆ ਹੈ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਹਾਨੀ ਨਹੀਂ ਪਹੁੰਚਾਈ ਗਈ। ਕਿਸਾਨਾਂ ਨੇ ਕਿਹਾ ਕਿ ਜੇਕਰ ਇਨ੍ਹਾਂ ਵਿਅਕਤੀਆਂ ਨੂੰ ਕੁੱਝ ਹੋ ਜਾਂਦਾ ਹੈ ਤਾਂ ਫਿਰ ਇਸ ਦੀ ਜ਼ਿੰਮੇਵਾਰੀ ਕਿਸ ਦੀ ਹੋਵੇਗੀ। ਕਿਸਾਨਾਂ ਮੁਤਾਬਕ ਉਕਤ ਵਿਅਕਤੀਆਂ ਵੱਲੋਂ ਅੰਦੋਲਨ ਦਰਮਿਆਨ ਰਿਲਾਇੰਸ ਦਾ ਗਲਤ ਤਰੀਕੇ ਨਾਲ ਪ੍ਰਚਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : 'ਬਰਡ ਫਲੂ' ਨੂੰ ਲੈ ਕੇ 'ਪੰਜਾਬ' 'ਚ ਹਾਈ ਅਲਰਟ, ਖ਼ਤਰੇ ਨੂੰ ਦੇਖਦਿਆਂ ਸਰਕਾਰ ਨੇ ਲਾਈ ਇਹ ਰੋਕ

ਕਿਸਾਨਾਂ ਨੇ ਕਿਹਾ ਕਿ ਅਜਿਹਾ ਕਰਨ ਦਾ ਇਨ੍ਹਾਂ ਵਿਅਕਤੀਆਂ ਦਾ ਕੋਈ ਫਰਜ਼ ਨਹੀਂ ਬਣਦਾ ਹੈ ਕਿਉਂਕਿ ਜੇਕਰ ਅੱਜ ਇਨ੍ਹਾਂ ਵੱਲੋਂ ਅਜਿਹਾ ਕੀਤਾ ਜਾਂਦਾ ਹੈ ਤਾਂ ਕੱਲ੍ਹ ਤਾਂ ਕੋਈ ਵੀ ਸ਼ਰਾਰਤੀ ਤੱਤ ਕਿਸਾਨ ਅੰਦੋਲਨ 'ਚ ਸ਼ਾਮਲ ਹੋ ਕੇ ਕਿਸੇ ਵੀ ਤਰ੍ਹਾਂ ਦੀ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਤਰ੍ਹਾਂ ਦੀਆਂ ਘਟਨਾਵਾਂ ਕਿਸਾਨ ਅੰਦੋਲਨ ਦੌਰਾਨ ਵਾਪਰਦੀਆਂ ਹਨ ਤਾਂ ਫਿਰ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਲਈ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਅੱਜ ਤੋਂ ਖੁੱਲ੍ਹਣਗੇ 5ਵੀਂ ਤੋਂ 12ਵੀਂ ਤੱਕ ਦੇ ਸਾਰੇ 'ਸਕੂਲ', 3 ਵਜੇ ਤੱਕ ਹੋਵੇਗੀ ਪੜ੍ਹਾਈ

ਫੜ੍ਹੇ ਗਏ ਸ਼ੱਕੀ ਵਿਅਕਤੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਰਿਲਾਇੰਸ ਦੇ ਪਰਚੇ ਵੰਡਣ ਲਈ ਹੀ ਕਿਹਾ ਗਿਆ ਸੀ ਅਤੇ ਪੈਸੇ ਦਿੱਤੇ ਗਏ ਸਨ ਅਤੇ ਉਨ੍ਹਾਂ ਨੂੰ ਇਸ ਗੱਲ ਦੀ ਕੋਈ ਜਾਣਕਾਰੀ ਨਹੀਂ ਸੀ ਕਿ ਉਨ੍ਹਾਂ ਦਾ ਕਿਸ ਤਰੀਕੇ ਨਾਲ ਇਸਤੇਮਾਲ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਪ੍ਰਸ਼ਾਸਨ ਤੇ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨ ਅੰਦੋਲਨ ਦੌਰਾਨ ਅਜਿਹੀਆਂ ਹਰਕਤਾਂ ਕਰਨ ਤੋਂ ਬਾਜ਼ ਆਉਣਾ ਚਾਹੀਦਾ ਹੈ ਅਤੇ ਜੇਕਰ ਕਿਸੇ ਤਰ੍ਹਾਂ ਦਾ ਵੀ ਕਿਸੇ ਨੂੰ ਸਰੀਰਕ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਸਰਕਾਰ ਹੋਵੇਗੀ।
ਨੋਟ : ਕਿਸਾਨ ਅੰਦੋਲਨ ਦਰਮਿਆਨ ਫੜ੍ਹੇ ਗਏ ਸ਼ੱਕੀ ਵਿਅਕਤੀਆਂ ਬਾਰੇ ਦਿਓ ਰਾਏ
 


Babita

Content Editor

Related News