'ਕਿਸਾਨੀ ਅੰਦੋਲਨ' ਦੇ ਹੱਕ 'ਚ ਇਸ ਪਿੰਡ ਨੇ ਲਿਆ ਅਹਿਮ ਫ਼ੈਸਲਾ, ਬਣਾਈ ਗਈ ਵਿਸ਼ੇਸ਼ ਕਮੇਟੀ

02/01/2021 9:13:57 AM

ਮੋਹਾਲੀ (ਨਿਆਮੀਆਂ) : ਕਿਸਾਨੀ ਸੰਘਰਸ਼ ਸਬੰਧੀ ਮੋਹਾਲੀ ਦੇ ਨੇੜਲੇ ਪਿੰਡ ਬੈਰੋਂਪੁਰ ਦੀ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਇਕ ਮਤਾ ਪਾਸ ਕੀਤਾ ਗਿਆ ਹੈ। ਇਸ 'ਚ ਸਮੂਹ ਨਗਰ ਪੰਚਾਇਤ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ’ਤੇ ਫ਼ੈਸਲਾ ਕੀਤਾ ਗਿਆ ਹੈ ਕਿ ਹਰ ਘਰ 'ਚੋਂ 2 ਹਜ਼ਾਰ ਰੁਪਏ ਇਕੱਤਰ ਕੀਤੇ ਜਾਣਗੇ ਅਤੇ ਦਿੱਲੀ ਸੰਘਰਸ਼ 'ਚ ਆਪਣੀ ਗੱਡੀ ਲੈ ਕੇ ਜਾਣ ਵਾਲੇ ਅਤੇ ਟਰੈਕਟਰ-ਟਰਾਲੀ ਲਿਜਾਣ ਵਾਲਿਆਂ ਨੂੰ ਖ਼ਰਚ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਲੁਧਿਆਣਾ ਦੇ ਪੁਲਸ ਕਮਿਸ਼ਨਰ ਨੂੰ SC ਕਮਿਸ਼ਨ ਦਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ

ਇਸ ਤੋਂ ਇਲਾਵਾ ਕਿਸਾਨੀ ਸੰਘਰਸ਼ ਦੌਰਾਨ ਕਿਸੇ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਪਿੰਡ ਵੱਲੋਂ ਸਾਂਝੇ ਤੌਰ ’ਤੇ ਉਸ ਦੀ ਮਦਦ ਕੀਤੀ ਜਾਵੇਗੀ। ਇਸ ਵਾਸਤੇ ਇਕ ਵਿਸ਼ੇਸ਼ ਕਮੇਟੀ ਬਣਾਈ ਗਈ ਹੈ, ਜਿਸ 'ਚ ਇਕਬਾਲ ਸਿੰਘ, ਗੁਰਮੀਤ ਸਿੰਘ ਸਮੇਤ ਗੁਰਦੁਆਰਾ ਪ੍ਰਬੰਧਕ ਕਮੇਟੀ ਇਸ ਸਬੰਧੀ ਖ਼ਰਚੇ ਦਾ ਧਿਆਨ ਰੱਖੇਗੀ।

ਇਹ ਵੀ ਪੜ੍ਹੋ : ਲਾਲ ਕਿਲ੍ਹੇ ਦੀ ਘਟਨਾ 'ਤੇ 'ਰਵਨੀਤ ਬਿੱਟੂ' ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ (ਵੀਡੀਓ)

ਜੱਥੇਦਾਰ ਬਲਬੀਰ ਸਿੰਘ ਬੈਰੋਂਪੁਰ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਇਸ ਪਿੰਡ ਤੋਂ ਵੱਡੀ ਗਿਣਤੀ 'ਚ ਨੌਜਵਾਨ ਦਿੱਲੀ ਸੰਘਰਸ਼ 'ਚ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਸਰਪੰਚ ਸੁਦੇਸ਼ ਕੁਮਾਰ, ਗੁਰਮੀਤ ਸਿੰਘ, ਪਰਮਦੀਪ ਕੌਰ, ਪਰਮਿੰਦਰ ਸਿੰਘ ਆਦਿ ਹਾਜ਼ਰ ਸਨ।
ਨੋਟ : ਕਿਸਾਨੀ ਅੰਦੋਲਨ ਦੇ ਹੱਕ 'ਚ ਪੰਜਾਬ ਦੇ ਪਿੰਡਾਂ 'ਚ ਪਾਸ ਹੋ ਰਹੇ ਮਤਿਆਂ ਬਾਰੇ ਦਿਓ ਆਪਣੀ ਰਾਏ
 


Babita

Content Editor

Related News