ਕਿਸਾਨ ਅੰਦੋਲਨ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ, ਸੂਚੀ 'ਚ ਜਾਣੋ ਕੌਣ-ਕੌਣ ਹੈ ਸ਼ਾਮਲ

Friday, Dec 04, 2020 - 01:01 PM (IST)

ਕਿਸਾਨ ਅੰਦੋਲਨ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ, ਸੂਚੀ 'ਚ ਜਾਣੋ ਕੌਣ-ਕੌਣ ਹੈ ਸ਼ਾਮਲ

ਸਪੋਰਟਸ ਡੈਸਕ : ਦਿੱਲੀ ਦੀ ਸਰਹੱਦ 'ਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਹਰ ਕੋਈ ਸਮਰਥਨ ਕਰ ਰਿਹਾ ਹੈ। ਕਿਸਾਨਾਂ ਦੇ ਸਮਰਥਨ ਵਿਚ ਸਰਕਾਰ ਖ਼ਿਲਾਫ਼ ਵਿਰੋਧ ਦਰਜ ਕਰਾਉਣ ਲਈ ਸਾਬਕਾ ਹਾਕੀ ਕਪਤਾਨ ਪਰਗਟ ਸਿੰਘ ਸਮੇਤ ਪੰਜਾਬ ਦੇ 27 ਖਿਡਾਰੀਆਂ ਨੇ ਆਪਣੇ ਐਵਾਰਡ ਵਾਪਸ ਕਰਨ ਦਾ ਐਲਾਨ ਕੀਤਾ ਹੈ। ਪਰਗਟ ਸਿੰਘ ਸਮੇਤ ਇਹ ਸਾਰੇ ਖਿਡਾਰੀ 5 ਦਸੰਬਰ ਨੂੰ ਆਪਣੇ ਐਵਾਰਡ ਵਾਪਸ ਕਰਨਗੇ।

ਇਹ ਵੀ ਪੜ੍ਹੋ: ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਚ ਜੋਸ਼ ਭਰਨ ਲਈ ਪੰਜਾਬੀ ਗਾਇਕਾਂ ਨੇ ਬਣਾਏ ਗੀਤ (ਵੇਖੋ ਵੀਡੀਓ)

ਐਵਾਰਡ ਵਾਪਸੀ ਦੀ ਸੂਚੀ ਵਿਚ ਸ਼ਾਮਲ 27 ਖਿਡਾਰੀਆਂ ਦੇ ਨਾਮ
ਪਰਗਟ ਸਿੰਘ, ਕਰਤਾਰ ਸਿੰਘ ਪਹਿਲਵਾਨ, ਬ੍ਰਿਗੇਡੀਅਰ ਹਰਚਰਨ ਸਿੰਘ, ਦਵਿੰਦਰ ਸਿੰਘ ਗਰਚਾ, ਸੁਰਿੰਦਰ ਸੋਢੀ, ਗੁਨਦੀਪ ਕੁਮਾਰ, ਸੁਸ਼ੀਲ ਕੋਹਲੀ, ਮੁਖਬੈਨ ਸਿੰਘ, ਕਰਨਲ ਬਲਬੀਰ ਸਿੰਘ, ਗੁਰਮੇਲ ਸਿੰਘ, ਗੋਲਡਨ ਗਰਲ ਰਾਜਬੀਰ ਕੌਰ, ਜਗਦੀਸ਼ ਸਿੰਘ, ਬਲਦੇਵ ਸਿੰਘ, ਅਜੀਤ ਸਿੰਘ, ਹਰਮੀਕ ਸਿੰਘ, ਅਜੀਤਪਾਲ ਸਿੰਘ, ਚੰਚਲ ਰੰਧਾਵਾ, ਸੱਜਣ ਸਿੰਘ ਚੀਮਾ, ਹਰਦੀਪ ਸਿੰਘ, ਅਜੈਬ ਸਿੰਘ, ਸ਼ਾਮ ਲਾਲ, ਹਰਵਿੰਦਰ ਸਿੰਘ, ਹਰਮਿੰਦਰ ਸਿੰਘ, ਸੁਮਨ ਸ਼ਰਮਾ, ਪ੍ਰੇਮ ਚੰਦ ਡੋਗਰਾ, ਬਲਵਿੰਦਰ ਸਿੰਘ ਤੇ ਸਰੋਜ ਬਾਲਾ ਵਰਗੇ ਖਿਡਾਰੀ ਵੀ ਐਵਾਰਡ ਵਾਪਸ ਕਰਨ ਜਾ ਰਹੇ ਹਨ।

ਇਹ ਵੀ ਪੜ੍ਹੋ : ਕਿਸਾਨਾਂ ਦੇ ਸਮਰਥਨ 'ਚ ਇਸ ਪੰਜਾਬੀ ਕ੍ਰਿਕਟਰ ਦਾ ਪਰਿਵਾਰ ਵੀ ਪਹੁੰਚਿਆ ਸਿੰਘੂ ਸਰਹੱਦ

ਦੱਸ ਦੇਈਏ ਕਿ ਪਦਮ ਸ਼੍ਰੀ ਤੇ ਅਰਜੁਨ ਐਵਾਰਡੀ ਪਹਿਲਵਾਨ ਕਰਤਾਰ ਸਿੰਘ, ਅਰਜੁਨ ਐਵਾਰਡੀ ਬਾਸਕਟਬਾਲ ਖਿਡਾਰੀ ਸੱਜਣ ਸਿੰਘ ਚੀਮਾ ਦਿੱਲੀ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਕੀਤੀ ਗਈ ਵਾਟਰ ਕੈਨਨ ਤੇ ਹੰਝੂ ਗੈਸ ਦੀ ਵਰਤੋਂ ਦੀ ਨਿੰਦਾ ਕਰ ਚੁੱਕੇ ਹਨ। ਸੱਜਣ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿਚ 2 ਮਹੀਨੇ ਦੇ ਸ਼ਾਂਤਮਈ ਪ੍ਰਦਰਸ਼ਨ ਤੋਂ ਬਾਅਦ ਹੁਣ ਪਿਛਲੇ ਕੁੱਝ ਦਿਨਾਂ ਤੋਂ ਜਾਰੀ ਧਰਨਾ-ਪ੍ਰਦਰਸ਼ਨ ਦੌਰਾਨ ਕਿਸਾਨ ਭਰਾਵਾਂ ਵੱਲੋਂ ਕੋਈ ਹੱਥੋਪਾਈ ਜਾਂ ਕੁੱਟਮਾਰ ਨਹੀਂ ਕੀਤੀ ਗਈ ਪਰ ਫਿਰ ਵੀ ਉਨ੍ਹਾਂ ਨੂੰ ਰੋਕਣ ਲਈ ਬੀ. ਐੱਸ. ਐੱਫ., ਆਰਮੀ ਅਤੇ ਜਗ੍ਹਾ-ਜਗ੍ਹਾ ਬਾਰਡਰਾਂ 'ਤੇ ਨਾਕੇ ਲਾ ਦਿੱਤੇ ਗਏ ਹਨ, ਇੱਥੋਂ ਤੱਕ ਸੈਂਕੜੇ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਰੋਕਣ ਲਈ ਲਾਠੀਚਾਰਜ ਅਤੇ ਹੰਝੂ ਗੈਸ ਦੇ ਗੋਲੇ ਸੁੱਟੇ ਗਏ, ਜੋ ਕਿ ਸਰਾਸਰ ਗਲਤ ਹੈ। ਚੀਮਾ ਨੇ ਕਿਹਾ ਕਿ ਜੇ ਸਾਡੇ ਬਜ਼ੁਰਗਾਂ ਤੇ ਭਰਾਵਾਂ ਦੀ ਪੱਗ ਨੂੰ ਇਸ ਤਰੀਕੇ ਨਾਲ ਉਛਾਲਿਆ ਜਾਵੇਗਾ ਤਾਂ ਅਸੀਂ ਅਜਿਹੇ ਪੁਰਸਕਾਰਾਂ ਤੇ ਐਵਾਰਡਾਂ ਨੂੰ ਕੀ ਕਰਨਾ ਹੈ?

ਇਹ ਵੀ ਪੜ੍ਹੋ: ਆਮ ਜਨਤਾ ਨੂੰ ਵੱਡਾ ਝਟਕਾ, ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ, ਇੱਥੇ ਚੈੱਕ ਕਰੋ ਨਵੇਂ ਭਾਅ

ਨੋਟ : ਪੰਜਾਬ ਦੇ 27 ਖਿਡਾਰੀ ਵਾਪਸ ਕਰਨਗੇ ਐਵਾਰਡ। ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

cherry

Content Editor

Related News