ਕਿਸਾਨੀ ਸੰਘਰਸ਼ ਦੇ ਚੱਲਦਿਆਂ ਲੀਡਰਾਂ ਲਈ ਨਵੀਂ ਚਿੰਤਾ, ਪਿੰਡਾਂ ''ਚ ਲੱਗਣ ਲੱਗੇ ''ਐਂਟਰੀ ਬੈਨ'' ਦੇ ਫਲੈਕਸ

Friday, Jul 09, 2021 - 06:17 PM (IST)

ਕਿਸਾਨੀ ਸੰਘਰਸ਼ ਦੇ ਚੱਲਦਿਆਂ ਲੀਡਰਾਂ ਲਈ ਨਵੀਂ ਚਿੰਤਾ, ਪਿੰਡਾਂ ''ਚ ਲੱਗਣ ਲੱਗੇ ''ਐਂਟਰੀ ਬੈਨ'' ਦੇ ਫਲੈਕਸ

ਭਵਾਨੀਗੜ੍ਹ (ਅੱਤਰੀ ): ਅੱਜ ਇੱਥੇ ਨੇੜਲੇ ਪਿੰਡ ਰਾਮਪੁਰਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਦੇ ਮੱਦੇਨਜ਼ਰ ਪਿੰਡ ਵਾਸੀਆਂ ਵੱਲੋਂ ਸਾਰੇ ਸਿਆਸੀ ਲੀਡਰਾਂ ਦੀ ਹਰ ਤਰ੍ਹਾਂ ਦੇ ਪ੍ਰੋਗਰਾਮ ’ਚ ਐਂਟਰੀ ਬੰਦ ਕਰਦਿਆਂ ਥਾਂ-ਥਾਂ ਤੇ ਫਲੈਕਸਾਂ ਲਗਾਈਆਂ ਗਈਆਂ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀ ਨੌਜਵਾਨ ਪ੍ਰਿਤਪਾਲ ਸਿੰਘ ਅਤੇ ਹਰਦੀਪ ਸਿੰਘ ਨੇ ਦੱਸਿਆ ਕਿ ਕਿਸਾਨੀ ਸੰਘਰਸ਼ ਕਾਫ਼ੀ ਲੰਮੇ ਸਮੇਂ ਤੋਂ ਚੱਲ ਰਿਹਾ ਹੈ।ਇਸ ਦੌਰਾਨ ਲਗਭਗ 500 ਵਿਅਕਤੀ ਆਪਣੀ ਜਾਨ ਗਵਾ ਚੁੱਕੇ ਹਨ ।ਪ੍ਰੰਤੂ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਸਿਰਫ਼ ਮਗਰਮੱਛ ਦੇ ਹੰਝੂ ਵਹਾ ਕੇ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਿਨਾਂ ਕੋਈ ਕੰਮ ਨਹੀਂ ਕਰ ਰਹੇ।ਜਿਸ ਕਾਰਨ ਉਨ੍ਹਾਂ ਨੂੰ ਲੀਡਰਾਂ ਦਾ ਬਾਈਕਾਟ ਕਰਨ ਲਈ ਮਜਬੂਰ ਹੋਣਾ ਪਿਆ ।

ਇਹ ਵੀ ਪੜ੍ਹੋ: ਮਨਜਿੰਦਰ ਮੰਨਾ ਨੇ ਫੇਸਬੁੱਕ 'ਤੇ ਲਈ ਗੈਂਗਸਟਰ ਕੁਲਵੀਰ ਨਰੂਆਣਾ ਨੂੰ ਮਾਰਨ ਦੀ ਜ਼ਿੰਮੇਵਾਰੀ, ਕੀਤੇ ਹੋਰ ਵੀ ਖ਼ੁਲਾਸੇ

ਪਿੰਡ ਵਾਸੀਆਂ ਨੇ ਕਿਹਾ ਕਿ ਜੇਕਰ ਪਿੰਡ ਦਾ ਕੋਈ ਵੀ ਪਰਿਵਾਰ ਰਾਜਨੀਤਕ ਨੁਮਾਇੰਦਿਆਂ ਨੂੰ ਬੁਲਾਵਾਂਗੇ ਤਾਂ ਉਸ ਦਾ ਵੀ ਵਿਰੋਧ ਕੀਤਾ ਜਾਵੇਗਾ ।ਉਨ੍ਹਾਂ ਅੱਗੇ ਕਿਹਾ ਕਿ ਜਿੰਨਾ ਚਿਰ ਕਿਸਾਨੀ ਸੰਘਰਸ਼ ਦਾ ਕੋਈ ਪੱਕਾ ਹੱਲ ਨਹੀਂ ਹੋ ਜਾਂਦਾ ਉਦੋਂ ਤੱਕ ਅਸੀਂ ਕਿਸੇ ਸਿਆਸੀ ਨੇਤਾ ਨੂੰ ਪਿੰਡ ਚ ਦਾਖ਼ਲ ਨਹੀਂ ਹੋਣ ਦੇਵਾਂਗੇ।ਇਸ ਮੌਕੇ  'ਤੇ ਕਰਮ ਸਿੰਘ, ਮਨਪ੍ਰੀਤ ਸਿੰਘ, ਮਲਕੀਤ ਸਿੰਘ, ਹਨੀ ਸਿੰਘ ,ਜਗਦੀਪ ਸਿੰਘ, ਗੁਰਵਿੰਦਰ ਸਿੰਘ, ਨੀਟੂ ਸਿੰਘ, ਚਮਕੌਰ ਸਿੰਘ, ਦਵਿੰਦਰ ਸਿੰਘ ਅਤੇ   ਜਾਗਰ ਸਿੰਘ ਆਦਿ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਮੋਗਾ: ਜੋੜੇ ਨੇ ਇਕ-ਦੂਜੇ ਨੂੰ ਪੁੱਛਿਆ- ਤੁਸੀਂ ਮੇਰੇ ਲਈ ਕੀ ਕਰ ਸਕਦੇ ਹੋ? ਫਿਰ ਦੋਵਾਂ ਨੇ ਖਾਧਾ ਜ਼ਹਿਰ, ਪਤਨੀ ਦੀ ਮੌਤ


author

Shyna

Content Editor

Related News