ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਮੌਤ

Thursday, Jan 28, 2021 - 12:16 PM (IST)

ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਮੌਤ

ਤਰਨਤਾਰਨ (ਰਮਨ)- ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਵਿਖੇ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਪਿੰਡ ਘੁਰਕਵਿੰਡ ਦੇ ਨੌਜਵਾਨ ਕਰਨਬੀਰ ਸਿੰਘ ਪੁੱਤਰ ਬਲਕਾਰ ਸਿੰਘ ਦੀ ਦਿੱਲੀ ਵਿਖੇ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਕਰਨਬੀਰ ਸਿੰਘ ਦੀ ਮੌਤ ਕਿਸਾਨ ਅੰਦੋਲਨ 'ਚ ਠੰਢ ਲੱਗਣ ਨਾਲ ਹੋਈ ਹੈ। ਮ੍ਰਿਤਕ ਆਪਣੇ ਮਾਤਾ-ਪਿਤਾ ਅਤੇ 10 ਸਾਲ ਦੇ ਛੋਟੇ ਭਰਾ ਨੂੰ ਛੱਡ ਕੇ ਚਲਾ ਗਿਆ। 

ਪੜ੍ਹੋ ਇਹ ਵੀ ਖ਼ਬਰ - ਲਾਲ ਕਿਲ੍ਹੇ ’ਤੇ ਝੰਡਾ ਲਾਉਣ ਵਾਲੇ ਨੌਜਵਾਨ ਜੁਗਰਾਜ ਸਿੰਘ ਦਾ ਪਰਿਵਾਰ ਹੋਇਆ ਰੂਪੋਸ਼

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਪਿਛਲੇ ਕਰੀਬ ਇਕ ਮਹੀਨੇ ਤੋਂ ਕਈ ਵਾਰ ਦਿੱਲੀ ’ਚ ਚੱਲ ਰਹੇ ਕਿਸਾਨੀ ਅੰਦੋਲਨ ’ਚ ਜਾ ਚੁੱਕਾ ਹੈ ਪਰ ਇਸ ਵਾਰ ਉਸ ਦੀ ਉਥੇ ਮੌਤ ਹੋ ਗਈ। ਉਕਤ ਨੌਜਵਾਨ ਦਾ ਪਰਿਵਾਰ ਗਰੀਬ ਹੈ, ਜੋ ਮਿਹਨਤ ਮਜ਼ਦੂਰੀ ਕਰਕੇ ਘਰ ਦਾ ਗੁਜ਼ਾਰਾ ਕਰਦਾ ਹੈ।

ਪੜ੍ਹੋ ਇਹ ਵੀ ਖ਼ਬਰ - ਮਜੀਠਾ ’ਚ ਵੱਡੀ ਵਾਰਦਾਤ : ਪੈਸਿਆਂ ਦੇ ਲੈਣ-ਦੇਣ ਕਾਰਨ 2 ਦੋਸਤਾਂ ਦਾ ਬੇਰਹਿਮੀ ਨਾਲ ਕਤਲ

ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦਾ ਅੰਤਿਮ ਸੰਸਕਾਰ ਅੱਜ ਪਿੰਡ ਦੇ ਹੀ ਸ਼ਮਸ਼ਾਨਘਾਟ ’ਚ ਕੀਤਾ ਜਾ ਰਿਹਾ ਹੈ। ਦੂਜੇ ਪਾਸੇ ਇਸ ਮੌਕੇ ਕਿਸਾਨ ਆਗੂ ਸਤਨਾਮ ਸਿੰਘ ਮਾਣੋਚਾਹਲ ਨੇ ਇਸ ਨੌਜਵਾਨ ਦੀ ਮੌਤ ਦਾ ਜ਼ਿੰਮੇਵਾਰ ਕੇਂਦਰ ਸਰਕਾਰ ਨੂੰ ਠਹਿਰਾਇਆ ਹੈ।

ਪੜ੍ਹੋ ਇਹ ਵੀ ਖ਼ਬਰ - ਅਜਨਾਲਾ ਦੇ ਪਿੰਡ ਵਿਛੋਆ ਵਿਖੇ 4 ਗੁਟਕਾ ਸਾਹਿਬ ਜੀ ਦੀ ਬੇਅਦਬੀ, ਸੰਗਤਾਂ ’ਚ ਭਾਰੀ ਰੋਸ (ਤਸਵੀਰਾਂ)

ਨੋਟ - ਕਿਸਾਨੀ ਅੰਦੋਲਨ ’ਚ ਗਏ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਕਰਨਬੀਰ ਸਿੰਘ ਦੀ ਮੌਤ, ਦੇ ਬਾਰੇ ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News