ਕਿਸਾਨਾਂ ਦੇ ਸਮਰਥਨ 'ਚ ਆਏ ਦਿ ਗਰੇਟ ਖਲੀ, ਕੇਂਦਰ ਸਰਕਾਰ ਨੂੰ ਆਖੀ ਵੱਡੀ ਗੱਲ (ਵੇਖੋ ਵੀਡੀਓ)

Thursday, Dec 03, 2020 - 04:29 PM (IST)

ਕਿਸਾਨਾਂ ਦੇ ਸਮਰਥਨ 'ਚ ਆਏ ਦਿ ਗਰੇਟ ਖਲੀ, ਕੇਂਦਰ ਸਰਕਾਰ ਨੂੰ ਆਖੀ ਵੱਡੀ ਗੱਲ (ਵੇਖੋ ਵੀਡੀਓ)

ਸਪੋਰਟਸ ਡੈਸਕ : ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਪਿਛਲੇ 8 ਦਿਨਾਂ ਤੋਂ ਕੀਤੇ ਜਾ ਰਹੇ ਪ੍ਰਦਰਸ਼ਨ 'ਚ ਕਿਸਾਨਾਂ ਨੂੰ ਵੱਖ-ਵੱਖ ਤਬਕਿਆਂ ਤੋਂ ਸਮਰਥਨ ਮਿਲ ਰਿਹਾ ਹੈ। ਹੁਣ ਡਬਲਯੂ.ਡਬਲਯੂ.ਈ. ਰੈਸਲਰ ਦਿ ਗਰੇਟ ਖਲੀ ਨੇ ਵੀ ਕਿਸਾਨਾਂ ਦੇ ਸਮਰਥਨ ਦਾ ਐਲਾਨ ਕੀਤਾ ਹੈ ਅਤੇ ਕਿਹਾ ਹੈ ਕਿ ਸਰਕਾਰ ਨੂੰ ਤੁਰੰਤ ਇਨ੍ਹਾਂ ਦੀਆਂ ਮੰਗਾਂ ਨੂੰ ਮੰਨਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੇ ਸਮਰਥਨ 'ਚ ਇਸ ਪੰਜਾਬੀ ਕ੍ਰਿਕਟਰ ਦਾ ਪਰਿਵਾਰ ਵੀ ਪਹੁੰਚਿਆ ਸਿੰਘੂ ਸਰਹੱਦ


ਦਰਅਸਲ ਦਿ ਗਰੇਟ ਖਲੀ ਨੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸਾਂਝੀ ਕਰਦੇ ਹੋਏ ਸਾਰਿਆਂ ਨੂੰ ਬੇਨਤੀ ਕੀਤੀ ਹੈ ਕਿ ਉਹ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹੋਣ, ਤਾਂ ਕਿ ਸਰਕਾਰ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਮਜ਼ਬੂਰ ਹੋ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬੀ ਅਤੇ ਹਰਿਆਣਵੀਆਂ ਨਾਲ ਕੇਂਦਰ ਸਰਕਾਰ ਦਾ ਪਾਲਾ ਪਿਆ ਹੈ, ਜਿਸ ਨਾਲ ਨਿਪਟਣਾ ਮੁਸ਼ਕਲ ਹੋਵੇਗਾ। ਅੱਗੇ ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਆਇਆ ਜੱਥਾ 6 ਮਹੀਨੇ ਦਾ ਰਾਸ਼ਨ ਲੈ ਕੇ ਜਾ ਰਿਹਾ ਹੈ। ਜਦੋਂ ਤੱਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਦੋਂ ਤੱਕ ਵਾਪਸ ਨਹੀਂ ਪਰਤਾਂਗੇ।

ਇਹ ਵੀ ਪੜ੍ਹੋ : ਪਾਕਿਸਤਾਨ 'ਚ ਸੋਨੇ ਦੀਆਂ ਕੀਮਤਾਂ ਨੇ ਤੋੜੇ ਸਾਰੇ ਰਿਕਾਰਡ, 1 ਲੱਖ ਤੋਂ ਪਾਰ ਪੁੱਜਾ ਭਾਅ



ਦੱਸ ਦੇਈਏ ਕਿ ਖਲੀ ਤੋਂ ਪਹਿਲਾਂ ਵੀ ਖੇਡ ਦੀ ਦੁਨੀਆ ਵਿਚ ਕਈ ਵੱਡੇ ਨਾਮ, ਮਿਊਜ਼ਿਕ ਇੰਡਸਟਰੀ, ਫਿਲਮ ਇੰਸਟਰੀ ਨਾਲ ਜੁੜੇ ਲੋਕ ਕਿਸਾਨਾਂ ਦੇ ਨਾਲ ਆ ਚੁੱਕੇ  ਹਨ। ਪੰਜਾਬ ਦੇ ਕਈ ਵੱਡੇ ਸਟਾਰਸ ਨੇ ਕਿਸਾਨਾਂ ਦੇ ਸਮਰਥਨ ਵਿਚ ਆਵਾਜ਼ ਚੁੱਕਦੇ ਹੋਏ ਸਰਕਾਰ ਦੇ ਐਕਸ਼ਨ ਦੀ ਨਿੰਦਾ ਕੀਤੀ ਹੈ।

ਇਹ ਵੀ ਪੜ੍ਹੋ : ਕੋਰੋਨਾ ਵੈਕਸੀਨ ਨੂੰ ਲੈ ਕੇ ਭਾਰਤੀਆਂ ਦੇ ਸਬੰਧ 'ਚ ਹਰਭਜਨ ਸਿੰਘ ਨੇ ਕਹੀ ਵੱਡੀ ਗੱਲ

ਨੋਟ : ਕਿਸਾਨਾਂ ਦੇ ਸਮਰਥਨ 'ਚ ਆਏ ਦਿ ਗਰੇਟ ਖਲੀ। ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


author

cherry

Content Editor

Related News