ਦਿੱਲੀ ਅੰਦੋਲਨ ਦੀ ਭੇਟ ਚੜ੍ਹੀ ਪਿੰਡ ਭੈਣੀ ਬਾਘਾ ਦੀ ਬੀਬੀ ਸੁਖਪਾਲ ਕੌਰ, ਵਾਪਸ ਪਰਤਦਿਆਂ ਪਿਆ ਦਿਲ ਦਾ ਦੌਰਾ

Wednesday, Mar 10, 2021 - 11:19 AM (IST)

ਦਿੱਲੀ ਅੰਦੋਲਨ ਦੀ ਭੇਟ ਚੜ੍ਹੀ ਪਿੰਡ ਭੈਣੀ ਬਾਘਾ ਦੀ ਬੀਬੀ ਸੁਖਪਾਲ ਕੌਰ, ਵਾਪਸ ਪਰਤਦਿਆਂ ਪਿਆ ਦਿਲ ਦਾ ਦੌਰਾ

ਮਾਨਸਾ (ਮਨਜੀਤ ਕੌਰ) : ਕਿਸਾਨੀ ਸੰਘਰਸ਼ਾਂ ਦੇ ਮੋਹਰੀ ਮੰਨੇ ਜਾਂਦੇ ਪਿੰਡ ਭੈਣੀ ਬਾਘਾ ਦੀ ਬੀਬੀ ਸੁਖਪਾਲ ਕੌਰ ਦੀ ਦਿੱਲੀ ਤੋਂ ਵਾਪਸ ਪਰਤਦਿਆਂ ਰਸਤੇ ਵਿਚ ਅਚਾਨਕ ਸਿਹਤ ਵਿਗੜ ਗਈ ਅਤੇ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਉਹ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਦੀ ਅਗਵਾਈ ਹੇਠ ਦਿੱਲੀ ਵਿਖੇ ਮਹਿਲਾ ਦਿਹਾੜੇ 'ਤੇ ਅੰਦੋਲਨ ਦੌਰਾਨ ਲਗਾਤਾਰ ਤਿੰਨ ਦਿਨ ਮੋਦੀ ਹਕੂਮਤ ਦੀ ਮੁਰਦਾਬਾਦ ਕਰਨ ਤੋਂ ਬਾਅਦ ਵਾਪਸ ਪਿੰਡ ਨੂੰ ਹੋਰਨਾਂ ਬੀਬੀਆਂ ਨਾਲ ਪਰਤ ਰਹੇ ਸਨ।

ਇਹ ਵੀ ਪੜ੍ਹੋ : ਇਸ ਵਿਆਹੁਤਾ ਨਾਲ ਵਾਪਰੀ ਘਟਨਾ ਬਾਰੇ ਸੁਣ ਕੰਬ ਜਾਵੋਗੇ, ਮੌਤ ਤੋਂ ਪਹਿਲਾਂ ਤੜਫਦੀ ਨੇ ਪਿਤਾ ਨੂੰ ਦੱਸੀ ਸੱਚਾਈ

ਰਸਤੇ ਵਿਚ ਅਚਾਨਕ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਫਤਿਆਬਾਦ (ਹਰਿਆਣਾ) ਦੇ ਇੱਕ ਹਸਪਤਾਲ ਵਿਖੇ ਇਲਾਜ ਲਈ ਦਾਖ਼ਲ ਕਰਵਾਇਆ ਗਿਆ ਪਰ ਜੱਥੇਬੰਦਕ ਉਪਰਾਲਿਆਂ ਅਤੇ ਡਾਕਟਰਾਂ ਦੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਹ ਜ਼ਿੰਦਗੀ ਦੀ ਜੰਗ ਹਾਰ ਗਏ। ਕਿਸਾਨ ਯੂਨੀਅਨ ਨੇ ਉਨ੍ਹਾਂ ਨੂੰ ਦਿੱਲੀ ਦੇ ਖੇਤੀ ਕਾਨੂੰਨਾਂ ਵਿਰੋਧੀ ਅੰਦੋਲਨ ਦੀ ਸ਼ਹੀਦ ਬੀਬੀ ਕਰਾਰ ਦਿੱਤਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀ ਬਾਘਾ ਨੇ ਦੱਸਿਆ ਕਿ ਬੀਬੀ ਸੁਖਪਾਲ ਕੌਰ ਦਾ ਅੰਤਿਮ ਸੰਸਕਾਰ ਪਿੰਡ ਭੈਣੀ ਬਾਘਾ ਵਿਖੇ 12 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ ਸਿਰ ਵੱਧਦਾ ਜਾ ਰਿਹੈ ਕਰਜ਼ਾ, ਹਰ ਪੰਜਾਬੀ 98 ਹਜ਼ਾਰ ਦਾ 'ਕਰਜ਼ਦਾਰ'!
ਇੱਥੇ ਜ਼ਿਕਰਯੋਗ ਹੈ ਕਿ ਬੀਬੀ ਸੁਖਪਾਲ ਕੌਰ ਪਿੰਡ ਭੈਣੀ ਬਾਘਾ ਦੇ ਮਰਹੂਮ ਕਿਸਾਨ ਆਗੂ ਇੰਦਰ ਸਿੰਘ ਦੀ ਸਪੁੱਤਰੀ ਹੈ ਅਤੇ ਪਿੰਡ ਕੋਟ ਭਾਰਾ ਵਿਆਹੇ ਹੋਏ ਸਨ। ਬੀਬੀ ਸੁਖਪਾਲ ਕੌਰ ਅੱਜ-ਕੱਲ ਪਿੰਡ ਭੈਣੀ ਬਾਘਾ ਵਿਖੇ ਹੀ ਰਹਿੰਦੇ ਸਨ। ਉਨ੍ਹਾਂ ਦੀ ਇਕ ਧੀ ਅਤੇ ਇਕ ਪੁੱਤਰ ਹੈ, ਜਿਨ੍ਹਾਂ 'ਚੋਂ ਧੀ ਵਿਆਹੀ ਹੋਈ ਹੈ।

ਇਹ ਵੀ ਪੜ੍ਹੋ : ਦਰਦਨਾਕ : ਅਵਾਰਾ ਕੁੱਤਿਆਂ ਨੇ ਨੋਚ-ਨੋਚ ਖਾਧੀ ਮਾਂ ਕੋਲ ਜਾ ਰਹੀ ਮਾਸੂਮ ਬੱਚੀ, ਮੌਤ

ਜੱਥੇਬੰਦੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬੀਬੀ ਸੁਖਪਾਲ ਕੌਰ ਦੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਅਤੇ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਸਰਕਾਰੀ ਅਤੇ ਨਿੱਜੀ ਕਰਜ਼ੇ ਨੂੰ ਮੁਆਫ਼ ਕੀਤਾ ਜਾਵੇ।
ਨੋਟ : ਕਿਸਾਨੀ ਅੰਦੋਲਨ ਦੌਰਾਨ ਲਗਾਤਾਰ ਜਾ ਰਹੀਆਂ ਕਿਸਾਨਾਂ ਦੀਆਂ ਜਾਨਾਂ ਬਾਰੇ ਦਿਓ ਆਪਣੀ ਰਾਏ
 


author

Babita

Content Editor

Related News