ਸੰਗਰੂਰ ਰੈਲੀ ''ਚ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਵੱਡਾ ਐਲਾਨ
Monday, Oct 05, 2020 - 06:35 PM (IST)
ਸੰਗਰੂਰ : ਕੇਂਦਰ ਦੇ ਕਿਸਾਨੀ ਕਾਨੂੰਨਾਂ ਖ਼ਿਲਾਫ਼ ਤਿੰਨ ਦਿਨਾਂ ਦੌਰੇ 'ਤੇ ਪੰਜਾਬ ਆਏ ਰਾਹੁਲ ਗਾਂਧੀ ਦੀ ਸੰਗਰੂਰ 'ਚ ਰੈਲੀ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦੀ ਲੜਾਈ ਉਦੋਂ ਤਕ ਜਾਰੀ ਰਹੇਗੀ ਜਦੋਂ ਤਕ ਇਨ੍ਹਾਂ 'ਚ ਐੱਮ. ਐੱਸ. ਪੀ. ਅਤੇ ਐੱਫ. ਸੀ. ਆਈ. ਦੀ ਹੋਂਦ ਬਰਕਰਾਰ ਰੱਖਣ ਦੀ ਲਿਖਤੀ ਰੂਪ ਵਿਚ ਗਾਰੰਟੀ ਨਹੀਂ ਦਿੱਤੀ ਜਾਂਦੀ। ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਸੁਪਰੀਮ ਕੋਰਟ ਵਿਚ ਵੀ ਜਾਣਾ ਪਿਆ ਤਾਂ ਉਹ ਉਥੇ ਵੀ ਜਾਣਗੇ, ਜੇਕਰ ਉਨ੍ਹਾਂ ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਵੀ ਬੁਲਾਉਣਾ ਪਿਆ ਤਾਂ ਉਹ ਵੀ ਬੁਲਾਉਣਗੇ ਪਰ ਇਸ ਕਾਲੇ ਕਾਨੂੰਨ ਨੂੰ ਰੱਦ ਕਰਵਾ ਕੇ ਰਹਿਣਗੇ।
ਇਹ ਵੀ ਪੜ੍ਹੋ : ਰਾਹੁਲ ਦੀ ਸਕਿਓਰਿਟੀ 'ਚ ਵੱਡੀ ਲਾਪਰਵਾਹੀ, ਬਿਨਾਂ ਮਨਜ਼ੂਰੀ ਉੱਡਿਆ ਡਰੋਨ
ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਜਿਸ ਨੂੰ ਉਹ ਕਿਸੇ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ। ਕੈਪਟਨ ਨੇ ਕਿਹਾ ਕਿ ਇਨ੍ਹਾਂ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਹਰ ਕਦਮ ਚੁੱਕਣ ਲਈ ਤਿਆਰ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮੋਦੀ ਸਰਕਾਰ ਇਨ੍ਹਾਂ ਘਾਤਕ ਕਾਨੂੰਨਾਂ ਰਾਹੀਂ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਸਾਨਾਂ ਦੇ ਹੱਕ ਵਿਚ ਆਵਾਜ਼ ਬੁਲੰਦ ਕਰਦਿਆਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਨੂੰ ਬਦਲ ਕੇ ਹੀ ਦਮ ਲੈਣਗੇ।
ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਸੰਗਰੂਰ ਰੈਲੀ 'ਚੋਂ ਸਿੱਧੂ ਗੈਰ-ਹਾਜ਼ਰ, ਮਨਪ੍ਰੀਤ ਬਾਦਲ ਵੀ ਨਦਾਰਦ