ਹੁਣ ਕਿਸਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਰੱਖੀ ਵੱਡੀ ਮੰਗ
Sunday, Dec 15, 2024 - 03:03 PM (IST)
ਕਪੂਰਥਲਾ (ਭੂਸ਼ਣ/ਮਹਾਜਨ)-ਕਪੂਰਥਲਾ ਸ਼ਹਿਰ ਦੇ ਨਜ਼ਦੀਕੀ ਪਿੰਡ ਆਲਮਗੀਰ ਦੇ ਰਹਿਣ ਵਾਲੇ ਇਕ ਕਿਸਾਨ ਨੂੰ ਵਿਦੇਸ਼ੀ ਨੰਬਰ ਤੋਂ ਆਈ ਕਾਲ ਤੋਂ ਇਕ ਵਿਅਕਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦੇ ਕੇ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ। ਥਾਣਾ ਸਦਰ ਦੀ ਪੁਲਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਦਾ ਦੌਰ ਸ਼ੁਰੂ ਕਰ ਦਿੱਤਾ ਹੈ।
ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਡੇਰਾ ਸੁਖਾਣੀ ਪੁਲੀ ਆਲਮਗੀਰ ਨੇ ਥਾਣਾ ਸਦਰ ਕਪੂਰਥਲਾ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਦੱਸਿਆ ਕਿ ਉਹ ਖੇਤੀਬਾੜੀ ਦਾ ਕੰਮ ਕਰਦਾ ਹੈ ਅਤੇ ਉਸ ਨੂੰ 10 ਦਸੰਬਰ ਦੀ ਰਾਤ ਕਰੀਬ 9.49 ਵਜੇ ਇਕ ਵਿਦੇਸ਼ੀ ਨੰਬਰ ਤੋਂ ਕਾਲ ਆਈ, ਜਿਸ ਨੂੰ ਪਹਿਲਾਂ ਉਸ ਨੇ ਰਸੀਵ ਨਹੀਂ ਕੀਤਾ। ਬਾਅਦ ’ਚ 11 ਦਸੰਬਰ ਨੂੰ ਸਵੇਰੇ 9.25 ਵਜੇ ਉਸ ਨੂੰ ਉਸੇ ਨੰਬਰ ਤੋਂ ਫੋਨ ਆਇਆ ਤਾਂ ਫੋਨ ਕਰਨ ਵਾਲੇ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਬਿਸ਼ਨੋਈ ਗੈਂਗ ਦਾ ਵਿਅਕਤੀ ਹੈ ਅਤੇ ਉਹ ਇਸ ਸਮੇਂ ਬਠਿੰਡਾ ਜੇਲ੍ਹ ਤੋਂ ਫੋਨ ਕਰ ਰਿਹਾ ਹੈ।
ਇਹ ਵੀ ਪੜ੍ਹੋ- ਵੱਡੀ ਖ਼ਬਰ: 'ਆਪ' ਆਗੂ ਦੀ ਸ਼ੱਕੀ ਹਾਲਾਤ 'ਚ ਮੌਤ, ਘਰ 'ਚੋਂ ਇਸ ਹਾਲ 'ਚ ਮਿਲੀ ਲਾਸ਼
ਫੋਨ ਕਰਨ ਵਾਲੇ ਵਿਅਕਤੀ ਨੇ ਉਸ ਨੂੰ ਧਮਕੀ ਦਿੱਤੀ ਕਿ ਉਹ ਜਿਸ ਝਗੜੇ ’ਚ ਪਿਆ ਹੋਇਆ ਹੈ, ਉਹ ਉਸ ਤੋਂ ਬਾਹਰ ਨਿਕਲ ਜਾਵੇ ਨਹੀ ਤਾਂ 2 ਦਿਨਾਂ ਦੇ ਅੰਦਰ ਉਹ ਉਸ ਦੇ ਪਰਿਵਾਰ ਨੂੰ ਨੁਕਸਾਨ ਪਹੁੰਚਾਵੇਗਾ। ਫੋਨ ਕਰਨ ਵਾਲੇ ਵਿਅਕਤੀ ਨੇ ਉਸ ਤੋਂ 50 ਲੱਖ ਰੁਪਏ ਦੀ ਫਿਰੌਤੀ ਵੀ ਮੰਗੀ, ਜਿਸ ਤੋਂ ਬਾਅਦ ਮੁਲਜ਼ਮ ਨੇ ਇਕ ਹੋਰ ਵਿਦੇਸ਼ੀ ਫੋਨ ਨੰਬਰ ਤੋਂ ਫੋਨ ਕਰਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ, ਜਿਸ ਤੋਂ ਬਾਅਦ ਉਸ ਦਾ ਪੂਰਾ ਪਰਿਵਾਰ ਬੁਰੀ ਤਰ੍ਹਾਂ ਨਾਲ ਡਰ ਗਿਆ।
ਇਹ ਵੀ ਪੜ੍ਹੋ- Alert! ਕਿਤੇ ਤੁਹਾਨੂੰ ਵੀ ਤਾਂ ਨਹੀਂ ਆਉਂਦੇ ਇਨ੍ਹਾਂ ਨੰਬਰਾਂ ਤੋਂ ਫੋਨ, ਸਿਰਫ਼ 3 ਸੈਕਿੰਡ 'ਚ ਹੋ ਸਕਦੈ...
ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲ ਦਰਜ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ’ਚ ਜੁਟੀ ਪੁਲਸ ਟੀਮ ਨੇ ਕਈ ਏਂਗਲਾਂ ਤੋਂ ਜੋੜ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਸ਼ੁਰੂ ਕਰ ਦਿੱਤੀ ਹੈ। ਜਾਂਚ ’ਚ ਜੁਟੀ ਪੁਲਸ ਟੀਮ ਦਾ ਮੰਨਣਾ ਹੈ ਕਿ ਫੋਨ ਕਾਲ ਕਰਨ ਵਾਲੇ ਮੁਲਜਮ ਦਾ ਕਿਤੇ ਨਾ ਕਿਤੇ ਅਜਿਹੇ ਵਿਅਕਤੀਆਂ ਨਾਲ ਸਬੰਧ ਜ਼ਰੂਰ ਹੈ ਜੋ ਪੀੜਤ ਨੂੰ ਜਾਣਦੇ ਹੋ ਸਕਦੇ ਹਨ। ਇਸ ਸਬੰਧੀ ਜਾਂਚ ਚੱਲ ਰਹੀ ਹੈ। ਇਸ ਸਬੰਧੀ ਜਦੋਂ ਐੱਸ. ਪੀ. (ਡੀ.) ਸਰਬਜੀਤ ਰਾਏ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਪੁਲਸ ਟੀਮ ਇਸ ਪੂਰੇ ਮਾਮਲੇ ਨੂੰ ਸੁਲਝਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ ਤੇ ਜਲਦੀ ਹੀ ਇਸ ਮਾਮਲੇ ’ਚ ਸ਼ਾਮਲ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8