ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਸਰਕਾਰ ਨੇ ਚੁੱਕਿਆ ਇਕ ਹੋਰ ਵੱਡਾ ਕਦਮ
Wednesday, May 25, 2022 - 03:03 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਇਕ ਹੋਰ ਵੱਡਾ ਕਦਮ ਚੁੱਕਿਆ ਗਿਆ ਹੈ। ਭਗਵੰਤ ਮਾਨ ਵੱਲੋਂ ਇਸ ਸਬੰਧੀ ਟਵੀਟ ਕਰਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਲਈ ਪੋਰਟਲ ਲਾਂਚ ਕੀਤਾ ਗਿਆ ਹੈ। ਭਗਵੰਤ ਮਾਨ ਨੇ ਲਿਖਿਆ ਹੈ ਕਿ ਸਾਨੂੰ ਖ਼ੁਸ਼ੀ ਹੈ ਕਿ ਪੰਜਾਬ ਦਾ ਪਾਣੀ ਬਚਾਉਣ ਦੀ ਸਾਡੀ ਮੁਹਿੰਮ ਨੂੰ ਕਿਸਾਨ ਭਰਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਇਸ ਪੋਰਟਲ 'ਤੇ ਰਜਿਸਟ੍ਰੇਸ਼ਨ ਕਰ ਸਕਣਗੇ। ਰਜਿਸਟ੍ਰੇਸ਼ਨ ਤੋਂ ਬਾਅਦ ਕਿਸਾਨਾਂ ਨੂੰ ਸਰਕਾਰ ਦੀ ਸਕੀਮ ਦਾ ਲਾਭ ਮਿਲੇਗਾ। ਦੱਸਣਯੋਗ ਹੈ ਇਸ ਤੋਂ ਪਹਿਲਾਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਸਰਕਾਰ ਵੱਲੋਂ 1500 ਰੁਪਏ ਪ੍ਰਤੀ ਏਕੜ ਮਦਦ ਦੇਣ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੇ ਮੁਸਾਫ਼ਰਾਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਦਿੱਲੀ ਹਵਾਈ ਅੱਡੇ ਤੱਕ ਜਾਣਗੀਆਂ ਸਰਕਾਰੀ ਬੱਸਾਂ
ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਸੀ ਕਿ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਚਾਉਣਾ ਸਮੇਂ ਦੀ ਲੋੜ ਹੈ। ਮੁੱਖ ਮੰਤਰੀ ਨੇ ਕਿਹਾ ਸੀ ਕਿ ਝੋਨੇ ਦੀ ਸਿੱਧੀ ਲੁਆਈ ਕਿਸਾਨਾਂ ਲਈ ਲਾਹੇਵੰਦ ਸਾਬਿਤ ਹੋਵੇਗੀ।
ਇਹ ਵੀ ਪੜ੍ਹੋ : ਅਹਿਮ ਖ਼ਬਰ : ਪੰਜਾਬ 'ਚ ਹੁਣ ਪੰਜਾਬੀ ਭਾਸ਼ਾ 'ਚ ਕਰਵਾਈ ਜਾਵੇਗੀ 'ਵਿਗਿਆਨ' ਦੀ ਪੜ੍ਹਾਈ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ