ਕਿਸਾਨਾਂ ਨੇ ਜਾਮ ਕੀਤਾ ਖੰਨਾ-ਜੰਮੂ ਨੈਸ਼ਨਲ ਹਾਈਵੇਅ, ਦਿੱਤੀ ਸਿੱਧੀ ਚਿਤਾਵਨੀ (ਤਸਵੀਰਾਂ)

11/05/2022 3:08:05 PM

ਖੰਨਾ (ਵਿਪਨ) : ਖੰਨਾ ਵਿਖੇ ਡੀ. ਏ. ਪੀ. ਖ਼ਾਦ ਨਾ ਮਿਲਣ ਤੋਂ ਨਾਰਾਜ਼ ਹੋਏ ਕਿਸਾਨਾਂ ਨੇ ਮਾਰਕਫੈੱਡ ਗੋਦਾਮ ਦੇ ਬਾਹਰ ਧਰਨਾ ਲੱਗਾ ਦਿੱਤਾ। ਇਸ ਦੌਰਾਨ ਕਿਸਾਨਾਂ ਵੱਲੋਂ ਖੰਨਾ ਤੋਂ ਜੰਮੂ ਮਾਰਗ ਬੰਦ ਕਰ ਦਿੱਤਾ ਗਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਇਸ ਦਾ ਹੱਲ ਨਾ ਕੀਤਾ ਗਿਆ ਤਾਂ ਉਹ ਆਪਣੇ ਪਰਿਵਾਰਾਂ ਸਣੇ ਜੀ. ਟੀ. ਰੋਡ 'ਤੇ ਅਣਮਿੱਥੇ ਸਮੇਂ ਲਈ ਜਾਮ ਲਾ ਦੇਣਗੇ।

ਇਹ ਵੀ ਪੜ੍ਹੋ : ਸੁਧੀਰ ਸੂਰੀ ਦੇ ਪੁੱਤਰ ਦਾ ਵੱਡਾ ਐਲਾਨ : ਸ਼ਹੀਦ ਦਾ ਦਰਜਾ ਮਿਲਣ ਤੋਂ ਬਾਅਦ ਹੀ ਹੋਵੇਗਾ ਅੰਤਿਮ ਸੰਸਕਾਰ

ਇੱਥੇ ਜਾਮ ਲਾ ਕੇ ਬੈਠੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕਣਕ ਦੀ ਬਿਜਾਈ ਲਈ ਡੀ. ਏ. ਪੀ. ਖ਼ਾਦ ਨਹੀਂ ਮਿਲ ਰਹੀ। ਕਿਸਾਨਾਂ ਨੇ ਕਿਹਾ ਕਿ ਜੇਕਰ ਸਾਨੂੰ ਖ਼ਾਦ ਨਹੀਂ ਮਿਲਦੀ ਤਾਂ ਸਾਨੂੰ ਫ਼ਸਲ ਬੀਜਣ 'ਚ ਦੇਰ ਹੋ ਜਾਵੇਗੀ ਅਤੇ ਇਸ ਨਾਲ ਕਾਫ਼ੀ ਨੁਕਸਾਨ ਹੋ ਜਾਵੇਗਾ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ ਸੂਰੀ ਦੇ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲਖਬੀਰ ਲੰਡਾ ਨੇ ਲਈ, ਸੋਸ਼ਲ ਮੀਡੀਆ 'ਤੇ ਪਾਈ ਪੋਸਟ

ਉਨ੍ਹਾਂ ਕਿਹਾ ਕਿ ਪਹਿਲਾਂ ਹੀ ਕਿਸਾਨਾਂ ਦੀ ਫ਼ਸਲ ਨੂੰ ਨੁਕਸਾਨ ਹੋਇਆ ਹੈ, ਹੁਣ ਜੇਕਰ ਸਾਨੂ ਖ਼ਾਦ ਨਹੀਂ ਮਿਲਦੀ ਤਾਂ ਸਾਨੂੰ ਮਜਬੂਰੀ 'ਚ ਪਰਿਵਾਰਾਂ ਸਮੇਤ ਜੀ. ਟੀ. ਰੋਡ 'ਤੇ ਜਾਮ ਲਗਾਉਣਾ ਪਵੇਗਾ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita