ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਵੱਲੋਂ ਖੁਦਕੁਸ਼ੀ
Friday, Jun 29, 2018 - 12:56 AM (IST)

ਬਟਾਲਾ, (ਬੇਰੀ)- ਥਾਣਾ ਘੁਮਾਣ ਦੇ ਏ. ਐੱਸ. ਆਈ. ਬਾਬੂ ਰਾਮ ਨੇ ਦੱਸਿਆ ਕਿ ਕਿਸਾਨ ਬਲਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਘੁਮਾਣ, ਜਿਸਦੇ ਸਿਰ ’ਤੇ ਬੈਂਕ ਦਾ ਕਰਜ਼ਾ ਸੀ, ਕਾਫੀ ਪ੍ਰੇਸ਼ਾਨ ਰਹਿੰਦਾ ਸੀ ਅਤੇ ਇਸੇ ਪ੍ਰੇਸ਼ਾਨ ਕਾਰਨ ਬੀਤੇ ਦਿਨੀਂ ਬਲਜੀਤ ਸਿੰਘ ਨੇ ਕੋਈ ਜ਼ਹਿਰੀਲੀ ਦਵਾਈ ਖਾ ਲਈ ਸੀ, ਜਿਸ ’ਤੇ ਹਾਲਤ ਵਿਗਡ਼ਨ ’ਤੇ ਪਰਿਵਾਰ ਵਾਲਿਆਂ ਨੇ ਉਸ ਨੂੰ ਪਹਿਲਾਂ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਸੀ, ਜਿਥੋਂ ਡਾਕਟਰਾਂ ਨੇ ਇਸ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ, ਜਿਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ®ਏ. ਐੱਸ. ਆਈ. ਬਾਬੂ ਰਾਮ ਨੇ ਦੱਸਿਆ ਕਿ ਬਲਜੀਤ ਸਿੰਘ ਦੀ ਲਾਸ਼ ਕਬਜ਼ੇ ਵਿਚ ਲੈਣ ਉਪਰੰਤ ਇਸ ਦੀ ਪਤਨੀ ਸਰਬਜੀਤ ਕੌਰ ਦੇ ਬਿਆਨਾਂ ’ਤੇ 174 ਸੀਆਰ. ਪੀ. ਸੀ. ਦੀ ਕਾਰਵਾਈ ਕਰ ਦਿੱਤੀ ਗਈ ਹੈ।