ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਿਸਾਨ ਦਾ ਗੋਲ਼ੀਆਂ ਮਾਰ ਕੇ ਕਤਲ

Saturday, Sep 21, 2024 - 06:26 PM (IST)

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਿਸਾਨ ਦਾ ਗੋਲ਼ੀਆਂ ਮਾਰ ਕੇ ਕਤਲ

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਨਾਲ ਸੰਬੰਧਤ ਪਿੰਡ ਸਰੂਪਵਾਲ ਵਿਚ ਇਕ ਕਿਸਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਮਲਕੀਤ ਸਿੰਘ ਪੁੱਤਰ ਅਰਜਨ ਸਿੰਘ ਨਿਵਾਸੀ ਪਿੰਡ ਸਰੂਪਵਾਲ ਆਪਣੇ ਘਰ ਦੇ ਬਾਹਰ ਖੜ੍ਹਾ ਸੀ ਅਤੇ ਉਸ ਦੇ ਘਰ ਦੀ ਉਸਾਰੀ ਨੂੰ ਲੈ ਕੇ ਕੰਮ ਚੱਲ ਰਿਹਾ ਸੀ। ਇਸ ਦੌਰਾਨ ਉਸ ਦਾ ਆਪਣੇ ਗੁਆਂਢੀ ਤਰਸੇਮ ਸਿੰਘ ਸੋਨੀ ਪੁੱਤਰ ਮਹਿੰਗਾ ਸਿੰਘ ਨਾਲ ਨਾਲੀ ਦੇ ਪਾਣੀ ਦੀ ਨਿਕਾਸੀ ਨੂੰ ਲੈ ਕੇ ਮਾਮੂਲੀ ਵਿਵਾਦ ਹੋ ਗਿਆ। ਇਸ ਮਗਰੋਂ ਤਰਸੇਮ ਸਿੰਘ ਨੇ ਆਪਣੇ ਰਿਵਾਲਵਰ ਨਾਲ ਮਲਕੀਤ ਸਿੰਘ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਗੋਲੀਆਂ ਲੱਗਣ ਕਾਰਣ ਮੌਕੇ 'ਤੇ ਹੀ ਮਲਕੀਤ ਸਿੰਘ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ : ਪਟਿਆਲਾ ਵਾਸੀਆਂ ਲਈ ਖ਼ਤਰੇ ਦੀ ਘੰਟੇ, ਜਾਰੀ ਹੋਇਆ ਅਲਰਟ

ਵਾਰਦਾਤ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਵਿਪਨ ਕੁਮਾਰ ਅਤੇ ਥਾਣਾ ਕਬੀਰਪੁਰ ਦੀ ਪੁਲਸ ਟੀਮ ਜਾਂਚ ਲਈ ਪਹੁੰਚੀ। ਪੁਲਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੌਕੇ ਦੋਸ਼ੀ ਤਰਸੇਮ ਸਿੰਘ ਨੇ ਕਬੂਲ ਕੀਤਾ ਕਿ ਉਸ ਨੂੰ ਇਸ ਘਟਨਾ ਦਾ ਪਛਤਾਵਾ ਹੈ ਅਤੇ ਉਸਨੇ ਮਲਕੀਤ ਸਿੰਘ ਤੇ ਆਤਮ ਰੱਖਿਆ ਲਈ ਗੋਲ਼ੀ ਚਲਾਈ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ ਵੱਧ ਰਹੀ ਗਰਮੀ ਦਰਮਿਆਨ ਮੌਸਮ ਵਿਭਾਗ ਦੀ ਵੱਡੀ ਅਪਡੇਟ, ਇਨ੍ਹਾਂ ਤਾਰੀਖਾਂ ਨੂੰ ਪਵੇਗਾ ਮੀਂਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News