ਸ਼ੱਕੀ ਹਾਲਾਤਾਂ ''ਚ ਕਿਸਾਨ ਨੇ ਖੁੱਦ ਨੂੰ ਮਾਰੀ ਗੋਲੀ, ਮੌਤ

Friday, Mar 20, 2020 - 12:30 AM (IST)

ਸ਼ੱਕੀ ਹਾਲਾਤਾਂ ''ਚ ਕਿਸਾਨ ਨੇ ਖੁੱਦ ਨੂੰ ਮਾਰੀ ਗੋਲੀ, ਮੌਤ

ਫਗਵਾੜਾ, (ਹਰਜੋਤ)- ਪਿੰਡ ਨੰਗਲ ਮਝਾ 'ਚ ਦੇਰ ਸ਼ਾਮ ਇਕ ਕਿਸਾਨ ਨੇ ਸ਼ੱਕੀ ਹਾਲਾਤ 'ਚ ਆਪਣੇ-ਆਪ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਫਗਵਾੜਾ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ 'ਚ ਲੈ ਲਈ ਤੇ ਸਿਵਲ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤੀ ਹੈ।
ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਅਮਰਜੀਤ ਸਿੰਘ ਮੱਲ੍ਹੀ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਜਸਬੀਰ ਸਿੰਘ ਪੁੱਤਰ ਹਰਭਜਨ ਸਿੰਘ ਵਾਸੀ ਪਿੰਡ ਨੰਗਲ ਮਝਾ ਫਗਵਾੜਾ ਖੇਤੀਬਾੜੀ ਦਾ ਕੰਮ ਕਰਦਾ ਸੀ। ਉਨ੍ਹਾਂ ਦੱਸਿਆ ਕਿ ਦੇਰ ਸ਼ਾਮ ਉਸਨੇ ਆਪਣੇ ਕਮਰੇ 'ਚ ਜਾਕੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ-ਆਪ 'ਤੇ ਗੋਲੀ ਚਲਾ ਦਿੱਤੀ । ਜਿਸ ਨਾਲ ਉਸਦੀ ਮੌਕੇ 'ਤੇ ਮੌਤ ਹੋ ਗਈ। ਘਰ ਵਾਲਿਆਂ ਨੇ ਗੋਲੀ ਦੀ ਆਵਾਜ਼ ਸੁਣੀ ਅਤੇ ਉਸਦੇ ਕਮਰੇ 'ਚ ਗਏ। ਜਦੋਂ ਉਨ੍ਹਾਂ ਨੇ ਕਮਰੇ ਦੇ ਅੰਦਰ ਜਾਕੇ ਵੇਖਿਆ ਕਿ ਜਸਬੀਰ ਸਿੰਘ ਬੈੱਡ 'ਤੇ ਡਿੱਗਿਆ ਪਿਆ ਸੀ। ਇਸ ਦੌਰਾਨ ਉਨ੍ਹਾਂ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦੇ ਹੀ ਡੀ. ਐੱਸ. ਪੀ. ਸੁਰਿੰਦਰ ਚਾਂਦ ਅਤੇ ਐੱਸ. ਐੱਚ. ਓ. ਅਮਰਜੀਤ ਸਿੰਘ ਮੱਲ੍ਹੀ ਮੌਕੇ 'ਤੇ ਪੁੱਜੇ ਅਤੇ ਜਾਂਚ ਸ਼ੁਰੂ ਕੀਤੀ। ਉਨ੍ਹਾਂ ਕਿਹਾ ਕਿ ਜਸਬੀਰ ਸਿੰਘ ਨੇ ਖੁਦਕੁਸ਼ੀ ਕਿਉਂ ਕੀਤੀ ਇਸ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ।


author

Bharat Thapa

Content Editor

Related News