ਪੰਜਾਬ ''ਚ ਹੋਈ ਵੱਡੀ ਵਾਰਦਾਤ, ਖੇਤ ਨੂੰ ਪਾਣੀ ਲਾ ਕੇ ਘਰ ਜਾ ਰਹੇ ਕਿਸਾਨ ਦਾ ਗੋਲ਼ੀਆਂ ਮਾਰ ਕੇ ਕਤਲ
Sunday, Jul 28, 2024 - 04:54 AM (IST)

ਬਟਾਲਾ (ਬੇਰੀ)- ਥਾਣਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਸ਼ਹਿਜਾਦਾ ਕਲਾਂ ਦੇ ਇਕ ਕਿਸਾਨ ਨੂੰ ਮੋਟਰਸਾਈਕਲ ਸਵਾਰ 2 ਅਣਪਛਾਤੇ ਨੌਜਵਾਨਾਂ ਵੱਲੋਂ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦੀ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਵਾਰਦਾਤ ਦਾ ਪਤਾ ਲੱਗਦੇ ਹੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ.ਐੱਚ.ਓ. ਗੁਰਮੀਤ ਸਿੰਘ ਪੁਲਸ ਪਾਰਟੀ ਸਮੇਤ ਘਟਨਾ ਸਥਾਨ ’ਤੇ ਪੁੱਜੇ।
ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਦੱਸਿਆ ਕਿ ਕਿਸਾਨ ਸਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਸ਼ਹਿਜਾਦਾ ਕਲਾਂ ਰਮਦਾਸ ਰੋਡ ਜਾਗਰਿਤੀ ਸੰਸਥਾਨ ਦੇ ਨਜ਼ਦੀਕ ਆਪਣੇ ਖੇਤਾਂ ਨੂੰ ਪਾਣੀ ਲਗਾ ਕੇ ਮੋਟਰਸਾਈਕਲ ’ਤੇ ਆਪਣੇ ਘਰ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਨੂਰਮਹਿਲ ਭਵਨ ਸ਼ਹਿਜਾਦਾ ਕਲਾਂ ਦੇ ਨਜ਼ਦੀਕ ਪਹੁੰਚਿਆ ਤਾਂ ਮੋਟਰ ਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਸ ਨੂੰ ਗੋਲੀ ਮਾਰ ਦਿੱਤੀ।
ਇਹ ਵੀ ਪੜ੍ਹੋ- ਸਿੱਖਿਆ ਵਿਭਾਗ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ, ਇਕ-ਦੋ ਨੂੰ ਛੱਡ ਕੇ ਬਾਕੀ ਸਾਰੇ DEOs ਕੀਤੇ ਗਏ ਇੱਧਰੋਂ-ਉੱਧਰ
ਗੋਲ਼ੀ ਲੱਗਣ ਕਾਰਨ ਉਸ ਦੀ ਮੌਤ ਹੋ ਗਈ ਜਦਕਿ ਉਕਤ ਨੌਜਵਾਨ ਮੌਕੇ ਤੋਂ ਫਰਾਰ ਹੋ ਗਏ। ਐੱਸ.ਐੱਚ.ਓ. ਗੁਰਮੀਤ ਸਿੰਘ ਨੇ ਅੱਗੇ ਦੱਸਿਆ ਕਿ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ’ਚ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ- ਪੰਜਾਬ ਪੁਲਸ ਦੀ ਸੁਪਰ ਫਾਸਟ ਕਾਰਵਾਈ, ਕਾਲਜ 'ਚ ਹੋਈ ਫਾਇਰਿੰਗ ਦੇ ਮਾਮਲੇ ਨੂੰ FIR ਤੋਂ ਪਹਿਲਾਂ ਹੀ ਕੀਤਾ ਟ੍ਰੇਸ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e