ਕਿਸਾਨ ਖੁਦਕੁਸ਼ੀ ਲਈ ਮਨਪ੍ਰੀਤ ਖਿਲਾਫ ਦਰਜ ਹੋਵੇ ਕੇਸ : ਸੁਖਬੀਰ

07/25/2017 2:26:23 AM

ਚੰਡੀਗੜ੍ਹ, (ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਹੈ ਕਿ ਪੰਜਾਬ ਸਰਕਾਰ ਨੂੰ ਕਰਜ਼ਾ ਮੁਆਫੀ ਦਾ ਵਾਅਦਾ ਪੂਰਾ ਨਾ ਕਰਨ ਲਈ ਦੋਸ਼ੀ ਠਹਿਰਾਉਂਦਿਆਂ ਅੱਜ ਅਜਨਾਲਾ ਵਿਚ ਖੁਦਕੁਸ਼ੀ ਕਰਨ ਵਾਲੇ ਕਿਸਾਨ ਦੀ ਮੌਤ ਵਾਸਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਖਿਲਾਫ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ । ਉਨ੍ਹਾਂ ਇਹ ਵੀ ਮੰਗ ਕੀਤੀ ਕਿ ਇਸ ਕੇਸ ਵਿਚ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਨੂੰ ਵੀ ਇਕ ਧਿਰ ਬਣਾਇਆ ਜਾਵੇ। 
ਅੱਜ ਇੱਥੇ ਇਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਨਪ੍ਰੀਤ ਬਾਦਲ ਖਿਲਾਫ ਤੁਰੰਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ, ਕਿਉਂਕਿ ਸੂਬਾਈ ਬਜਟ ਵਿਚ ਇਸ ਕੰਮ ਵਾਸਤੇ ਰਾਸ਼ੀ ਰਾਖਵੀਂ ਰੱਖ ਕੇ ਕਰਜ਼ਾ ਮੁਆਫੀ ਨੂੰ ਲਾਗੂ ਕਰਨ ਲਈ ਉਹੀ ਜ਼ਿੰਮੇਵਾਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਬਾਰੇ ਕੀਤੇ ਐਲਾਨ ਦੇ ਬਾਵਜੂਦ ਵਿੱਤ ਮੰਤਰੀ ਨੇ ਬਜਟ ਵਿਚ ਇਸ ਮਕਸਦ ਲਈ ਸਿਰਫ 1500 ਕਰੋੜ ਰੁਪਏ ਦੀ ਰਾਸ਼ੀ ਰੱਖੀ ਹੈ, ਜਦਕਿ ਕਿਸਾਨਾਂ ਦੇ ਕਰਜ਼ੇ 90 ਹਜ਼ਾਰ ਕਰੋੜ ਰੁਪਏ ਤਕ ਪਹੁੰਚ ਚੁੱਕੇ ਹਨ। 


Related News