ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਪੰਜਾਬ ਪੁਲਸ 'ਚ ਭਰਤੀ, ਪਹਿਲੇ ਦਿਨ ਸਰਕਾਰ ਅੱਗੇ ਰੱਖੀ ਇਹ ਮੰਗ (ਵੀਡੀਓ)

Thursday, Jul 11, 2024 - 05:17 PM (IST)

ਚੰਡੀਗੜ੍ਹ/ਬਠਿੰਡਾ : ਕਿਸਾਨ ਅੰਦੋਲਨ ਦੌਰਾਨ 21 ਫਰਵਰੀ ਨੂੰ ਖ਼ਨੌਰੀ ਸਰਹੱਦ 'ਤੇ ਸ਼ਹੀਦ ਹੋਏ ਪਿੰਡ ਬੱਲੋ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਭੈਣ ਗੁਰਪ੍ਰੀਤ ਕੌਰ ਵਲੋਂ ਬਠਿੰਡਾ ਵਿਖੇ ਪੁਲਸ ਦੀ ਨੌਕਰੀ ਜੁਆਇਨ ਕਰ ਲਈ ਗਈ ਹੈ। ਬੀਤੇ ਦਿਨ ਪੰਜਾਬ ਸਰਕਾਰ ਵਲੋਂ ਸ਼ੁਭਕਰਨ ਸਿੰਘ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦੀ ਆਰਥਿਕ ਮਦਦ ਅਤੇ ਗੁਰਪ੍ਰੀਤ ਕੌਰ ਨੂੰ ਨਿਯੁਕਤੀ ਪੱਤਰ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੌਰਾਨ ਜਾਰੀ ਹੋ ਗਏ ਨਵੇਂ ਹੁਕਮ

ਗੁਰਪ੍ਰੀਤ ਕੌਰ ਨੇ ਕਿਹਾ ਕਿ ਅੱਜ ਦੇ ਦਿਨ ਦੀ ਖ਼ੁਸ਼ੀ ਹੋਰ ਵੀ ਦੁੱਗਣੀ ਹੋ ਜਾਂਦੀ, ਜੇਕਰ ਸ਼ੁਭਕਰਨ ਸਿੰਘ ਉਨ੍ਹਾਂ ਦੇ ਨਾਲ ਹੁੰਦਾ। ਗੁਰਪ੍ਰੀਤ ਕੌਰ ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹਨ, ਜਿਸ ਨੇ ਆਪਣੇ ਵਾਅਦੇ ਪੂਰੇ ਕੀਤੇ ਅਤੇ ਅਸੀਂ ਮੰਗ ਕਰਦੇ ਹਾਂ ਕਿ ਕਾਨੂੰਨੀ ਕਾਰਵਾਈ 'ਚ ਸਾਨੂੰ ਇਨਸਾਫ਼ ਦਿੱਤਾ ਜਾਵੇ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਵੱਡੀ ਰਾਹਤ, ਪੜ੍ਹੋ ਪੂਰੀ ਖ਼ਬਰ

ਗੁਰਪ੍ਰੀਤ ਕੌਰ ਨੇ ਕਿਹਾ ਕਿ ਭਰਾ ਦਾ ਘਾਟਾ ਕਦੇ ਵੀ ਪੂਰਾ ਨਹੀਂ ਹੋ ਸਕਦਾ। ਇਸ ਮੌਕੇ ਸ਼ੁਭਕਰਨ ਸਿੰਘ ਦੇ ਪਿਤਾ ਵੀ ਗੁਰਪ੍ਰੀਤ ਨਾਲ ਸਨ। ਦੱਸਣਯੋਗ ਹੈ ਕਿ ਖਨੌਰੀ ਬਾਰਡਰ 'ਤੇ ਸ਼ਹੀਦ ਹੋਏ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਨੇ ਮੁਲਾਕਾਤ ਕੀਤੀ ਸੀ। ਉਨ੍ਹਾਂ ਨੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਅਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿੱਤਾ ਸੀ।
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 
 


Babita

Content Editor

Related News